ਚੰਡੀਗੜ੍ਹ, 13 ਜਨਵਰੀ:ਵਿਜੀਲੈਂਸ ਵੱਲੋਂ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਬੀ.ਡੀ.ਪੀ.ਓ ਸਰਬਜੀਤ ਸਿੰਘ ਨੂੰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਫ਼ਿਰੋਜ਼ਪੁਰ ਹੋਵੇਗਾ।
ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
ਇਸੇ ਦੌਰਾਨ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।
Share the post "ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਮੁਅੱਤਲ,ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਭੁੱਲਰ"