ਬਠਿੰਡਾ, 14 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਮਾਲ ਵਿਭਾਗ ਚ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਦੂਸਰਾ ਸਪੈਸ਼ਲ ਕੈਂਪ 15 ਜਨਵਰੀ 2024 ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਇਹ ਸਪੈਸ਼ਲ ਕੈਂਪ ਜ਼ਿਲ੍ਹੇ ਦੀਆਂ ਤਹਿਸੀਲਾਂ (ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ) ਵਿਖੇ ਲਗਾਏ ਜਾਣਗੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਇਸ ਸਪੈਸ਼ਲ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਵੀ ਕੀਤੀ।
ਰਾਹੁਲ ਗਾਂਧੀ ਦੀ ਭਾਰਤ ਜੋੜੋ ਨਿਆਇਕ ਯਾਤਰਾ ਤੋਂ ਪਹਿਲਾ ਕਾਂਗਰਸ ਨੂੰ ਵੱਡਾ ਝਟਕਾ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤਣ।ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਦੇ ਜਾਇਜ਼ ਕੰਮ-ਕਾਜ ਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 81849-00002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 94641-00168 ਨੰਬਰ ‘ਤੇ ਭੇਜ ਸਕਦੇ ਹਨ।
Share the post "ਲੰਬਿਤ ਇੰਤਕਾਲਾਂ ਦੇ ਨਿਪਟਾਰੇ ਲਈ ਦੂਜਾ ਸਪੈਸ਼ਲ ਕੈਂਪ 15 ਜਨਵਰੀ ਨੂੰ : ਡਿਪਟੀ ਕਮਿਸ਼ਨਰ"