Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਬਦੁਲ ਬਾਰੀ ਸਾਲਮਨੀ ਨੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

8 Views

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ ਵਿੱਚ ਸੰਭਾਲਿਆ ਅਹੁਦਾ
ਚੰਡੀਗੜ੍ਹ, 16 ਜਨਵਰੀ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਬਦੁਲ ਬਾਰੀ ਸਾਲਮਨੀ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਵਣ ਭਵਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਮੌਕੇ ਬੋਲਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ।ਇਸੇ ਸੋਚ ਤਹਿਤ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ ਅਬਦੁਲ ਬਾਰੀ ਸਾਲਮਨੀ ਦੀ ਨਿਯੁਕਤੀ ਕੀਤੀ ਹੈ।

ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਕਾਰਗਰ ਹਥਿਆਰ: ਮੁੱਖ ਮੰਤਰੀ

ਅਬਦੁਲ ਬਾਰੀ ਸਾਲਮਨੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਉਹ ਘੱਟ ਗਿਣਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣਗੇ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਉਨ੍ਹਾਂ ਤੱਕ ਪੁੱਜਦੀਆਂ ਕਰਨਗੇ। ਉਨ੍ਹਾਂ ਖੁਦ ਸਾਲਮਨੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਅਬਦੁਲ ਬਾਰੀ ਸਾਲਮਨੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਵਾਸੀ ਅਬਦੁਲ ਬਾਰੀ ਸਾਲਮਨੀ ਨੇ ਸਮਾਜ ਸੇਵਾ ਵਿਚ ਚੰਗਾ ਨਾਮਣਾ ਖੱਟਿਆ ਹੈ। ਇਸ ਮੌਕੇ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ, ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਕੰਟੇਨਰ ਅਤੇ ਵੇਅਰ ਹਾਊਸ,ਪੰਜਾਬ ਦੇ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਵੀ ਹਾਜ਼ਰ ਸਨ।

 

Related posts

ਭਗਵੰਤ ਮਾਨ ਨੇ ਹਰਿਆਣਾ ਦੇ ਨੂੰਹ ’ਚ ਸ਼ਰਧਾਲੂਆਂ ਦੀ ਹੋਈ ਦਰਦਨਾਕ ਮੌਤ ’ਤੇ ਕੀਤਾ ਦੁੱਖ ਦਾ ਪ੍ਰਗਟਾਵਾ

punjabusernewssite

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਦੁਹਰਾਈ

punjabusernewssite

CM Bhagwant Mann ਨੇ ‘ਪ੍ਰਧਾਨਗੀ’ ਛੱਡਣ ਦੀ ਜਤਾਈ ਇੱਛਾ

punjabusernewssite