ਦੇਸ਼ ਅਤੇ ਸੂਬਾਵਾਸੀਆਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ
ਚੰਡੀਗੜ੍ਹ, 17 ਜਨਵਰੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ’ਤੇ ਬੁੱਧਵਾਰ ਨੁੰ ਜਿਲ੍ਹਾਂ ਅੰਬਾਲਾ ਵਿਚ ਗੁਰੂਦੁਆਰਾ ਲਖਨੌਰ ਸਾਹਿਬ ਵਿਚ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਦੇਸ਼ ਤੇ ਸੂਬਾਵਾਸੀਆਂ ਦੀ ਖੁਸ਼ਹਾਲੀ, ਭਲਾਈ ਤੇ ਭਾਈਚਾਰੇ ਲਈ ਅਰਦਾਸ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਸਾਰੇ ਦੇਸ਼ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰੂਦੁਆਰਾ ਲਖਨੌਰ ਸਾਹਿਬ ਜੋ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਨਾਨਕੇ ਹਨ ਅਤੇ ਇੱਥੇ ਉਨ੍ਹਾਂ ਦੀ ਤੇ ਉਨ੍ਹਾਂ ਦੀ ਮਾਤਾ ਦੀ ਵੀ ਯਾਦਾਂ ਇਸ ਗੁਰੂਦੁਆਰਾ ਵਿਚ ਸੰਭਾਲ ਕੇ ਰੱਖੀਆਂ ਹੋਈਆਂ ਹਨ।
ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਗੁਰਮਤਿ ਸਮਾਗਮ
ਇਸ ਮੌਕੇ ’ਤੇ ਇੱਥੇ ਆ ਕੇ ਊਹ ਆਪਣੇ ਆਪ ਨੂੰ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਆਪਣੇ ਗੁਰੂਆਂ ਦੀ ਬਹਾਦੁਰੀ , ਪਰਾਕ੍ਰਮ, ਕੁਰਬਾਨੀਆਂ ਤੇ ਬਲਿਦਾਨਾਂ ਨੂੰ ਯਾਦ ਕਰਦੇ ਹਨ ਤਾਂ ਉਹ ਨੌਜੁਆਨ ਪੀੜੀ ਲਈ ਪ੍ਰੇਰਣਾ ਦਾ ਸਰੋਤ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਪਰਿਜਨਾਂ ਦਾ ਇਤਿਹਾਸ ਤੇ ਪਰਾਕ੍ਰਮ ਸਾਨੂੰ ਸਾਰਿਆਂ ਨੂੰ ਪ੍ਰੇਰਣਾ ਦੇ ਰਿਹਾ ਹੈ। ਦੇਸ਼, ਧਰਮ ਤੇ ਕੌਮ ਦੇ ਲਈ ਬਲਿਦਾਨ ਦੇਣਾ ਕਿੰਨ੍ਹਾਂ ਜਰੂਰੀ ਹੈ, ਇਹ ਅਸੀਂ ਆਪਣੇ ਗੁਰੂਆਂ ਦੇ ਇਤਿਹਾਸ ਤੋਂ ਪਤਾ ਚਲਦਾ ਹੈ। ਇਸ ਮੌਕੇ ਉਨ੍ਹਾਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਟਾਇਲਾਂ ਤੇ ਇਤਿਹਾਸਕ ਖੂਹ ਦੇ ਸੁੰਦਰੀਕਰਣ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।
ਮੰਦਭਾਗੀ ਖਬਰ: ਭਿਆਨਕ ਸੜਕ ਹਾਦਸੇ ਵਿੱਚ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਦੀ ਹੋਈ ਮੌਤ
ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਅਸੀਮ ਗੋਇਲ ਨੇ ਅੰਬਾਲਾ ਸ਼ਹਿਰ ਵਿਧਾਨਸਭਾ ਖੇਤਰ ਵੱਲੋਂ ਮੁੱਖ ਮੰਤਰੀ ਦਾ ਇੱਥੇ ਪਹੁੰਚਣ ’ਤੇ ਸਵਾਗਤ ਕਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਊਤਸਵ ਦੀ ਸਾਰਿਆਂ ਨੂੰ ਲੱਖ-ਲੱਖ ਵਧਾਈ ਦਿੱਤੀ। ਇਸ ਮੌਕੇ ’ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ , ਵਿਧਾਇਕ ਅਸੀਮ ਗੋਇਲ ਤੇ ਭਾਜਪਾ ਜਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੂੰ ਸਿਰੋਪਾ ਭੇਂਟ ਕਰ ਸਵਾਗਤ ਕੀਤਾ।ਇਸ ਮੌਕੇ ’ਤੇ ਡਿਵੀਜਨ ਕਮਿਸ਼ਨਰ ਰੇਣੂ ਐਸ, ਫੁਲਿਆ, ਹਰਿਆਣਾਂ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੂਪਿੰਦਰ ਸਿੰਘ ਅਸੰਧ, ਵਿਨਰ ਸਿੰਘ, ਟੀਪੀ ਸਿੰਘ, ਕੰਵਲਜੀਤ ਸਿੰਘ, ਗੁਰੂਦੁਆਰਾ ਲਖਨੌਰ ਸਾਹਿਬ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਦੇ ਨਾਲ-ਨਾਲ ਹੋਰ ਮਾਣਯੋਗ ਲੋਕ ਤੇ ਸ਼ਰਧਾਲੂ ਮੌਜੂਦ ਰਹੇ।
Share the post "ਮੁੱਖ ਮੰਤਰੀ ਮਨੋਹਰ ਲਾਲ ਗੁਰਪੂਰਬ ਮੌਕੇ ਗੁਰੂਦੁਆਰਾ ਲਖਨੌਰ ਸਾਹਿਬ ਵਿਖੇ ਹੋਏ ਨਤਮਸਤਕ"