ਬਠਿੰਡਾ, 18 ਜਨਵਰੀ: ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਪ੍ਰੋਗਰਾਮ ਸਬੰਧੀ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਵਲੋਂ ਦਫਤਰ ਸਿਵਲ ਸਰਜਨ ਵਿਖੇ ਜਾਗਰੂਕਤਾ ਕੈਲੰਡਰ ਜਾਰੀ ਕੀਤਾ ਗਿਆ ਜੋ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਲਗਾਇਆ ਜਾਵੇਗਾ ਅਤੇ ਹੋਰ ਪਬਲਿਕ ਥਾਵਾਂ ’ਤੇ ਵੀ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਨਮੂਨੀਆ ਬੀਮਾਰੀ ਸਬੰਧੀ ਇਸ ਦੇ ਮੁੱਢਲੇ ਲੱਛਣਾਂ ਅਤੇ ਲੋੜੀਂਦੀ ਜਾਣਕਾਰੀ ਬਾਰੇ ਸੂਚਿਤ ਕੀਤਾ ਜਾ ਸਕੇ। ਇਸ ਸਮੇਂ ਡਾ. ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਮੂਨੀਆਂ ਤੋਂ ਬਚਾਅ ਅਤੇ ਇਸਦੇ ਇਲਾਜ ਸਬੰਧੀ “ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰੀਲਾਇਜ਼ ਨਮੂਨੀਆ ਸਕਸੈਸਫੁੱਲੀ”(ਸਾਂਸ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਦੁਧਾਰੂ ਪਸ਼ੂਆਂ ਦੀ ਮੌਤ ਲਗਾਤਾਰ ਜਾਰੀ, ਡਾਇਰੈਕਟਰ ਵੱਲੋਂ ਪਿੰਡ ਦਾ ਦੌਰਾ
ਜਿਸ ਤਹਿਤ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ, ਨਮੂਨੀਆ ਦੀ ਜਲਦੀ ਪਛਾਣ ਕਰਕੇ ਇਸਦਾ ਇਲਾਜ ਕਰਨਾ ਅਤੇ ਗੰਭੀਰ ਨਮੂਨੀਆ ਵਾਲੇ ਕੇਸਾਂ ਨੂੰ ਜਲਦੀ ਹਸਪਤਾਲਾਂ ਵਿੱਚ ਲੈਕੇ ਜਾਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਡਾ. ਮੀਨਾਕਸ਼ੀ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਕਿਹਾ ਕਿ ਨਮੂਨੀਆਂ ਇਕ ਗੰਭੀਰ ਬਿਮਾਰੀ ਹੈ, ਇਸ ਲਈ ਘਰੇਲੂ ਇਲਾਜ ਵਿਚ ਸਮਾਂ ਨਾ ਗਵਾਇਆ ਜਾਵੇ ਅਤੇ ਇਸ ਦੇ ਲੱਛਣਾਂ ਦੀ ਜਲਦੀ ਪਛਾਣ ਕਰਕੇ ਮਰੀਜ਼ ਨੂੰ ਤੁਰੰਤ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ। ਇਸ ਮੌਕੇ ਡਾ. ਸੁਖਜਿੰਦਰ ਗਿੱਲ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ, ਡਾ. ਸਤੀਸ਼ ਜਿੰਦਲ, ਵਿਨੋਦ ਖੁਰਾਣਾ ਮਾਸ ਮੀਡੀਆ ਅਫਸਰ, ਪਵਨਜੀਤ ਕੌਰ, ਗਗਨਦੀਪ ਸਿੰਘ ਤੇ ਸਾਹਿਲ ਪੁਰੀ ਬੀ.ਈ.ਈ ਹਾਜ਼ਰ ਸਨ।
Share the post "ਸਿਹਤ ਵਿਭਾਗ ਵਲੋਂ ਲੋਕਾਂ ਨੂੰ ਨਮੂਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਲੰਡਰ ਜਾਰੀ"