spot_img
spot_img

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

Date:

spot_img

ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ
ਬਠਿੰਡਾ, 19 ਜਨਵਰੀ : ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ 26 ਜਨਵਰੀ 2024 ਨੂੰ ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਣਤੰਤਰਤਾ ਦਿਵਸ ਸਬੰਧੀ ਆਪੋ-ਆਪਣੀ ਡਿਊਟੀ ਪੂਰੀ ਜਿੰਮਵਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ।

22 ਜਨਵਰੀ ਨੂੰ ਚੰਡੀਗੜ੍ਹ ਦੇ ਸਰਕਾਰੀ ਅਦਾਰੇ ਰਹਿਣਗੇ ਬੰਦ

ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਤੋਂ ਇਲਾਵਾ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।

ਐਡਵੋਕੇਟ ਇੰਦਰਪਾਲ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਰਾਹੁਲ ਸਿੰਧੂ, ਏਡੀਸੀ(ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਐਸਡੀਐਮ ਬਠਿੰਡਾ ਮੈਡਮ ਇਨਯਾਤ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਇੰਦਰਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ, ਨਗਰ ਨਿਗਮ ਦੇ ਐਕਸੀਅਨ ਰਾਜਿੰਦਰ ਕੁਮਾਰ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...