Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ

13 Views

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ
ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ’ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

 

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ) ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ) ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟਰੈਫ਼ਿਕ) ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ।

ਐਡਵੋਕੇਟ ਇੰਦਰਪਾਲ ਬਣੇ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ

ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ।

 

Related posts

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

punjabusernewssite

ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਸਖ਼ਤੀ ਨਾਲ ਨੱਥ ਪਾਉਣ ਦਾ ਫੈਸਲਾ

punjabusernewssite

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਨਾਂ ਇਕ ਹੋਰ ਪ੍ਰਾਪਤੀ ਜੁੜੀ

punjabusernewssite