ਬਠਿੰਡਾ, 19 ਜਨਵਰੀ: ਭਾਰਤੀ ਜਨਤਾ ਪਾਰਟੀ ਦੁਨੀਆਂ ਦੀ ਸਭ ਤੋਂ ਵੱਡੀ ਪਾਰਟੀ ਅਤੇ ਇਮਾਨਦਾਰ ਪਾਰਟੀ ਹੈ, ਜਿਸਦੀ ਅਗਵਾਈ ਹੇਠ ਦੇਸ ਨੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਇਹ ਦਾਅਵਾ ਅੱਜ ਮੌੜ ਵਿਧਾਨ ਸਭਾ ਹਲਕਾ ਦੇ ਪਿੰਡ ਬਾਲਿਆਂਵਾਲੀ ਵਿਖੇ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਰੱਖੀ ਸਰਕਲ ਬਾਲਿਆਂਵਾਲੀ ਅਤੇ ਚਾਉਕੇ ਸਰਕਲ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ਼ ਅਤੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਦਿਆਲ ਸੋਢੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਭਾਜਪਾ ਦੇ ਖਿਲਾਫ ਪੰਜਾਬ ਵਿੱਚ ਝੂਠਾ ਪ੍ਰਚਾਰ ਕਰਕੇ ਲੋਕਾਂ ਦੇ ਮਨਾਂ ਵਿੱਚ ਗ਼ਲਤ ਧਾਰਨਾ ਪੈਦਾ ਕਰ ਦਿੱਤੀ ਗਈ ਕਿ ਭਾਜਪਾ ਪੰਜਾਬ ਵਿਰੋਧੀ ਹੈ।
ਕੰਪਿਊਟਰ ਅਧਿਆਪਕਾਂ ਵਲੋਂ 21 ਨੂੰ ਮੁਹਾਲੀ ਵਿਖੇ ਕੀਤੀ ਜਾਵੇਗੀ ਸੂਬਾ ਪੱਧਰੀ ਰੈਲੀ
ਉਹਨਾਂ ਕਿਹਾ ਕਿ ਭਾਜਪਾ ਕਦੇ ਵੀ ਪੰਜਾਬ ਵਿਰੋਧੀ ਨਹੀਂ ਹੋ ਸਕਦੀ ਕਿਉਂਕਿ ਪੰਜਾਬ ਵਿੱਚ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸੁਪਰੀਮੋ ਕੇਜਰੀਵਾਲ ਨੂੰ ਖੁਸ਼ ਰੱਖਣ ਲਈ ਕੇਂਦਰ ਸਰਕਾਰ ਨਾਲ ਚੰਗੇ ਸਬੰਧ ਨਹੀਂ ਰੱਖ ਰਹੀ। ਜਿਸ ਕਰਕੇ ਸੂਬੇ ਦਾ ਹਰ ਪੱਖ ਤੋਂ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾਂ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਕੇਂਦਰ ਸਰਕਾਰ ਦੇ ਵਿਰੁਧ ਠੀਕਰਾ ਭੰਨਣਾ ਇਹਨਾਂ ਦੀ ਆਦਤ ਬਣ ਗਈ ਹੈ। ਇਸ ਲਈ ਹੁਣੇ ਤੋਂ ਹੀ ਪਾਰਟੀ ਵਰਕਰਾਂ ਨੂੰ ਝੂਠੇ ਪ੍ਰਚਾਰ ਦਾ ਪਰਦਾਫਾਸ਼ ਕਰਨ ਲਈ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦਿੱਤੇ ਨਾਅਰੇ ਸਭ ਕਾ ਸਾਥ, ਸਭ ਕਾ ਵਿਕਾਸ ਅਤੇ ਸਭ ਕਾ ਵਿਸ਼ਵਾਸ ਦੇ ਸੱਚੇ ਨਾਅਰੇ ਨਾਲ ਇਸ ਝੂਠੇ ਪ੍ਰਚਾਰ ਦਾ ਮੁਕਾਬਲਾ ਕੀਤਾ ਜਾਵੇ।
ਬਠਿੰਡਾ ਵਿੱਚ ਲੁਟੇਰਿਆਂ ਨੇ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਖੋਹਿਆ ਪੈਸਿਆਂ ਵਾਲਾ ਬੈਗ
ਉਹਨਾਂ ਕਿਹਾ ਕਿ ਅੱਜ ਪਿੰਡਾਂ ਵਿੱਚੋਂ ਵੀ ਭਾਜਪਾ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਜਿਸ ਕਰਕੇ ਹਰ ਪਿੰਡ ਵਿੱਚ ਭਾਜਪਾ ਦੀਆਂ ਇਕਾਈਆਂ ਬਣਨ ਲੱਗੀਆਂ ਹਨ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਕਮੇਟੀ ਮੈਂਬਰ ਅਤੇ ਵਿਧਾਨ ਸਭਾ ਮੌੜ ਦੇ ਪ੍ਰਭਾਰੀ ਸਤੀਸ਼ ਗੋਇਲ, ਸਰਕਲ ਬਾਲਿਆਂਵਾਲੀ ਦੇ ਪ੍ਰਧਾਨ ਰਮੇਸ਼ ਸਿੰਘ, ਸਰਕਲ ਚਾਉਕੇ ਦੇ ਪ੍ਰਧਾਨ ਸਰਬਜੀਤ ਸਿੰਘ, ਕਿਸਾਨ ਮੋਰਚਾ ਦੇ ਸੂਬਾ ਸਕੱਤਰ ਮੇਜਰ ਸਿੰਘ ਰੰਧਾਵਾ, ਪਾਰਟੀ ਦੇ ਸੀਨੀਅਰ ਆਗੂ ਸਤਪਾਲ ਸਿੰਘ ਭੂੰਦੜ, ਪਾਰਟੀ ਦੇ ਯੂਥ ਆਗੂ ਕਰਮਪਾਲ ਸਿੰਘ ਭੁੱਲਰ, ਐਸੀ ਮੋਰਚੇ ਦੇ ਸੂਬਾ ਕਮੇਟੀ ਮੈਂਬਰ ਨਾਜ਼ਮ ਸਿੰਘ ਬਦਿਆਲਾ, ਦੀਪੀ ਸ਼ਰਮਾ ਜ਼ਿਲ੍ਹਾ ਕਮੇਟੀ ਮੈਂਬਰ ਤੋਂ ਇਲਾਵਾ ਸਰਕਲਾਂ ਦੇ ਸਾਰੇ ਉੱਪ ਪ੍ਰਧਾਨ ਅਤੇ ਸਕੱਤਰਾਂ ਤੋਂ ਇਲਾਵਾ ਬੂਥ ਪ੍ਰਧਾਨ ਹਾਜ਼ਰ ਸਨ।