Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਪਸ਼ੂਆਂ ਦੀ ਮੌਤ ਦਾ ਮਾਮਲਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿੰਡ ਰਾਏਕੇ ਕਲਾਂ ਦਾ ਦੌਰਾ

14 Views

ਪਸ਼ੂਆਂ ਦੀ ਮੌਤ ਸਬੰਧੀ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਸਰਵੇਖਣ ਕਰਨ ਦੇ ਹੁਕਮ ਦਿੱਤੇ
ਬਠਿੰਡਾ, 21 ਜਨਵਰੀ: ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹੇ ਦੇ ਪਿੰਡ ਰਾਏ ਕੇ ਕਲਾਂ ਵਿਖੇ ਲਗਾਤਾਰ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਦੇ ਮਾਮਲੇ ਵਿਚ ਐਤਵਾਰ ਨੂੰ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਪਿੰਡ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਸ਼ੂ ਪਾਲਕਾਂ ਦੇ ਨਾਲ ਖੜ੍ਹੀ ਹੈ ਅਤੇ ਸਥਿਤੀ ’ਤੇ 24 ਘੰਟੇ ਨਿਗਰਾਨੀ ਰੱਖਣ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਤੋਂ ਪ੍ਰਭਾਵਿਤ ਪਸ਼ੂਆਂ ਦੇ ਇਲਾਜ ਦਾ ਸਾਰਾ ਖਰਚ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਰਾਏਕੇ ਕਲਾਂ ਪਿੰਡ ਦੀ ਧਰਮਸ਼ਾਲਾ ਵਿੱਚ ਇੱਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਦਫ਼ਤਰ ਬਠਿੰਡਾ ਵਿਖੇ ਇੱਕ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਵੀ ਸ਼ੁਰੂ ਕੀਤਾ ਗਿਆ ਹੈ, ਜਿੱਥੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਦੋ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਸਪੀਕਰ ਸੰਧਵਾਂ ਨੇ ਭਾਜਪਾ ’ਤੇ ਸਿਆਸੀ ਲਾਹੇ ਲੈਣ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੇ ਲਗਾਏ ਦੋਸ਼

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਵਿਭਾਗ ਵੱਲੋਂ ਦਸ ਟੀਮਾਂ (ਹਰੇਕ ਟੀਮ ਵਿੱਚ ਤਿੰਨ ਮੈਂਬਰ ਸ਼ਾਮਲ ਹਨ) ਦਾ ਗਠਨ ਕੀਤਾ ਗਿਆ ਹੈ। ਦਸ ਟੀਮਾਂ ਵਿੱਚੋਂ ਪੰਜ ਟੀਮਾਂ ਇਲਾਜ ਲਈ, ਦੋ ਟੀਮਾਂ ਸੈਂਪਲਿੰਗ ਲਈ, ਦੋ ਟੀਮਾਂ ਰਾਤ ਦੀ ਡਿਊਟੀ ਲਈ ਅਤੇ ਇੱਕ ਟੀਮ ਪਸ਼ੂ ਹਸਪਤਾਲ, ਰਾਏਕੇ ਕਲਾਂ ਵਿਖੇ ਤਾਇਨਾਤ ਕੀਤੀ ਗਈ ਹੈ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਸ.ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ ਹੁਣ ਤੱਕ 82 ਪਸ਼ੂਆਂ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਹਾਲਤ ਠੀਕ ਹੈ ਅਤੇ ਇਸ ਦੇ ਨਾਲ ਹੀ 39 ਸੈਂਪਲ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਿਸਟੀ, ਲੁਧਿਆਣਾ ਅਤੇ ਐਨ.ਆਰ.ਡੀ.ਡੀ.ਐਲ, ਜਲੰਧਰ ਦੀਆਂ ਟੀਮਾਂ ਨੇ ਵੀ ਪਿੰਡ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਪਸ਼ੂਆਂ ਦੇ ਸੈਂਪਲ ਲਏ ਹਨ।

ਬਠਿੰਡਾ ਪੁਲਿਸ ਦਾ ਨਵਾਂ ਉਪਰਾਲਾ: ਨਸ਼ਿਆਂ ਤੇ ਚਾਈਨਾ ਡੋਰ ਵਿਰੁਧ ਜਾਗਰੂਕਤਾ ਲਈ ‘ਪਤੰਗਬਾਜ਼ੀ’ ਮੁਕਾਬਲੇ ਆਯੋਜਿਤ

ਉਨ੍ਹਾਂ ਅੱਗੇ ਦੱਸਿਆ ਕਿ ਪੋਸਟਮਾਰਟਮ ਅਤੇ ਟੈਸਟਿੰਗ ਰਿਪੋਰਟਾਂ ਅਨੁਸਾਰ ਪ੍ਰਭਾਵਿਤ ਪਸ਼ੂਆਂ ਵਿੱਚ ਨਿਮੋਨੀਆ, ਸੈਪਟਿਸੀਮੀਆ, ਥੈਲੇਰਿਸਸ, ਅਨੀਮੀਆ, ਨਾਈਟਰੇਟ ਪੁਆਇਜ਼ਨਿੰਗ ਅਤੇ ਫੁੱਟ ਐਂਡ ਮਾਊਥ ਡਿਜ਼ੀਜ਼ (ਐਫ.ਐਮ.ਡੀ) ਦੇ ਲੱਛਣ ਪਾਏ ਗਏ ਹਨ ਅਤੇ ਇਨ੍ਹਾਂ ਰਿਪੋਰਟਾਂ ਦੇ ਨਤੀਜਿਆਂ ਨੂੰ ਧਿਆਨ ਵਿੱਚ ਰੱਖਦਿਆਂ ਇਲਾਜ ਕੀਤਾ ਜਾ ਰਿਹਾ ਹੈ।ਪਸ਼ੂਧਨ ਨੂੰ ਠੰਢ ਤੋਂ ਬਚਾਉਣ ਦੀ ਅਪੀਲ ਕਰਦਿਆਂ ਪਸ਼ੂ ਪਾਲਣ ਮੰਤਰੀ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਪਸ਼ੂਧਨ ਦੇ ਹੇਠਾਂ ਪਰਾਲੀ ਵਿਛਾਉਣ ਅਤੇ ਪਸ਼ੂਧਨ ਨੇੜੇ ਕਿਸੇ ਵੀ ਤਰ੍ਹਾਂ ਦੀ ਧੂੰਈਂ ਨਾ ਪਾਉਣ ਕਿਉਂਕਿ ਇਸ ਨਾਲ ਸਾਹ ਦੀ ਬਿਮਾਰੀ ਹੁੰਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਇਨਫੈਕਸ਼ਨ ਦੀ ਰੋਕਥਾਮ ਲਈ ਪਸ਼ੂਆਂ ਦੇ ਸ਼ੈਲਟਰਾਂ ਦੇ ਫਰਸ਼ ’ਤੇ ਕੱਪੜੇ ਧੋਣ ਵਾਲੇ ਸੋਡੇ ਦਾ ਛਿੜਕਾਅ ਕਰਨ ਅਤੇ ਪਸ਼ੂਧਨ ਨੂੰ ਯੂਰੀਆ ਯੁਕਤ ਚਾਰਾ ਪਾਉਣ ਤੋਂ ਵੀ ਗੁਰੇਜ਼ ਕਰਨ। ਬਾਇਓਸਕਿਊਰਿਟੀ ਉਪਾਅ ਤਹਿਤ ਪਸ਼ੂਆਂ ਨੂੰ ਇੱਕ ਤੋਂ ਦੂਜੀ ਥਾਂ ਲਿਜਾਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ ਗਿਆ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਸਹਿਤ ਹੋਰ ਊੱਚ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਧਰ ਪਤਾ ਚੱਲਿਆ ਹੈ ਕਿ ਅੱਜ ਵੀ ਇਸ ਪਿੰਡ ਵਿਚ ਚਾਰ ਹੋਰ ਛੋਟੇ ਪਸ਼ੂਆਂ ਦੀ ਮੌਤ ਹੋਈ ਹੈ। ਹੁਣ ਤੱਕ ਪਿੰਡ ਵਿਚ 150 ਤੋਂ ਵੱਧ ਪਸ਼ੂ ਮੌਤ ਦੇ ਮੂੰਹ ਵਿਚ ਜਾ ਪਏ ਹਨ।

 

Related posts

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੀ ਕੀਤੀ ਤਿਆਰੀ

punjabusernewssite

20 ਗ੍ਰਾਂਮ ਹੈਰੋਇਨ ਤੇ 10 ਗ੍ਰਾਂਮ ਸਥੈਟਿੰਗ ਡਰੱਗ ਸਹਿਤ ਤਿੰਨ ਕਾਬੂ

punjabusernewssite

ਬਠਿੰਡਾ ਦੇ ਨਵੇਂ ਐਸ.ਐਸ.ਪੀ ਦੀਪਕ ਪਾਰਿਕ ਨੇ ਸੰਭਾਲਿਆ ਅਹੁੱਦਾ

punjabusernewssite