ਬਠਿੰਡਾ, 22 ਜਨਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਨੋਰਥ ਜ਼ੋਨ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ (ਲੜਕੀਆਂ) ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼ 25 ਜਨਵਰੀ ਤੋਂ ਹੋਣ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਦੱਸਿਆ ਕਿ ਖੇਡਾਂ ਵਿੱਚ ‘ਵਰਸਿਟੀ ਦੇ ਖਿਡਾਰੀਆਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਅਤੇ ਵੱਡੇ ਪੱਧਰ ‘ਤੇ ਯੋਜਨਾਬੱਧ ਅਤੇ ਸ਼ਾਨਦਾਰ ਤਰੀਕੇ ਨਾਲ ਆਯੋਜਿਤ ਕੀਤੇ ਗਏ ਖੇਡ ਮੁਕਾਬਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਸੋਸਿਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ ਦੇ ਅਧਿਕਾਰੀਆਂ ਵੱਲੋਂ ਉਪਰੋਕਤ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਗੁਰੂ ਕਾਸ਼ੀ ਯੂਨੀਵਰਸਿਟੀ ਨੂੰ ਦਿੱਤੀ ਗਈ ਹੈ। ਜੋ ‘ਵਰਸਿਟੀ ਦੇ ਯੋਗ ਤੇ ਸਫਲ ਪ੍ਰਬੰਧਾਂ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਚੈਂਪੀਅਨਸ਼ਿਪ ਦੇ ਆਯੋਜਨ ਵਿੱਚ ‘ਵਰਸਿਟੀ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਚੈਂਪੀਅਨਸ਼ਿਪ ਲਈ ਸਾਰੇ ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
ਨਵਜੋਤ ਸਿੱਧੂ ਦੇ ਸਮਰਥਕਾਂ ਵਿਰੁੱਧ ਕਾਰਵਾਈ ਦੀ ਤਿਆਰੀ!
ਉੱਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਆਯੋਜਨ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਨੋਰਥ ਜ਼ੋਨ ਇੰਟਰ ਯੂਨੀਵਰਸਿਟੀ ਮੁਕਾਬਲੇ ਵਿੱਚ ਨੋਰਥ ਜ਼ੋਨ ਦੀਆਂ 41 ਟੀਮਾਂ ਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਚੈਂਪੀਅਨਸ਼ਿਪ ਵਿੱਚ ਭਾਰਤ ਦੀਆਂ 16 ਟੀਮਾਂ ਦੇ 500 ਤੋਂ ਵੱਧ ਖਿਡਾਰਣਾਂ ਅਤੇ ਅਧਿਕਾਰੀ ਹਿੱਸਾ ਲੈਣਗੇ। ਚੈਂਪੀਅਸ਼ਿਪ ਦੇ ਸਫਲ ਆਯੋਜਨ ਲਈ ਵਰਸਿਟੀ ਦੇ 100 ਅਧਿਕਾਰੀ ਅਤੇ ਵਲੰਟੀਅਰ ਵੀ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਧੁੰਦ ਅਤੇ ਵੱਧਦੀ ਠੰਡ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਰਸਿਟੀ ਵੱਲੋਂ ਲੋੜ ਪੈਣ ‘ਤੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਯੋਜਨ ਲਈ ਡਾਇਰੈਕਟਰ ਸਪੋਰਟਸ ਡਾ. ਬਲਵਿੰਦਰ ਕੁਮਾਰ ਸ਼ਰਮਾ ਦੀ ਦੇਖ ਰੇਖ ਹੇਠ ਸਾਰੇ ਲੋੜੀਦੇਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨਾਂ ਚੈਂਪੀਅਨਸ਼ਿਪ ਲਈ ਸਭ ਨੂੰ ਸ਼ੁੱਭ ਇੱਛਾਵਾਂ ਭੇਂਟ ਕੀਤੀਆਂ।
Share the post "ਗੁਰੂ ਕਾਸ਼ੀ ਯੂਨੀਵਰਸਿਟੀ ’ਚ ਨੋਰਥ ਜ਼ੋਨ ਅਤੇ ਆਲ ਇੰਡੀਆ ਇੰਟਰ ਯੂਨੀਵਰਸਿਟੀ ਕਬੱਡੀ ਚੈਂਪੀਅਨਸ਼ਿਪ-2024 (ਲੜਕੀਆਂ) 25 ਤੋਂ ਸ਼ੁਰੂ"