Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਪਲੇਸਮੈਂਟ ਕੈਂਪ 24 ਜਨਵਰੀ ਨੂੰ : ਡਿਪਟੀ ਕਮਿਸ਼ਨਰ

8 Views

ਬਠਿੰਡਾ, 22 ਜਨਵਰੀ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ 24 ਜਨਵਰੀ 2024 ਨੂੰ ਸਥਾਨਕ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ਼੍ਰੀ ਸੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਪੰਜਾਬ ਦੇ ਵਿਚ ਵੋਟਰਾਂ ਦੀ ਗਿਣਤੀ ਵਧ ਕੇ 2 ਕਰੋੜ 12 ਲੱਖ ਹੋਈ, ਅੰਤਿਮ ਪ੍ਰਕਾਸ਼ਨਾ ਜਾਰੀ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਰਮਿੰਦਰ ਕੌਰ ਨੇ ਦੱਸਿਆ ਕਿ ਜ਼ਕੀਤਜ਼ਾ ਹੈਲਥ ਕੇਅਰ ਵੱਲੋਂ ਡਰਾਈਵਰ ਤੇ ਈ.ਐਮ.ਟੀ. ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਡਰਾਈਵਰ ਲਈ ਯੋਗਤਾ ਦਸਵੀਂ ਤੇ ਘੱਟੋ-ਘੱਟ ਛੇ ਮਹੀਨੇ ਦਾ ਡਰਾਇਵਿੰਗ ਦਾ ਤਜਰਬਾ ਹੋਣਾ ਜਰੂਰੀ ਹੈ। ਉਨ੍ਹਾਂ ਦੱਸਿਆ ਕਿ ਈ.ਐਮ.ਟੀ. ਦੀ ਅਸਾਮੀ ਲਈ ਯੋਗਤਾ ਬਾਰਵੀਂ ਮੈਡੀਕਲ ਜਾਂ ਨਾਨ ਮੈਡੀਕਲ, ਡੀ.ਫਾਰਮਾ, ਬੀ.ਫਾਰਮਾ, ਜੀ.ਐਨ.ਐਮ., ਏ.ਐਨ.ਐਮ. ਨਾਲ ਛੇ ਮਹੀਨੇ ਦਾ ਮਰੀਜ਼ਾਂ ਦੀ ਸੰਭਾਲ, ਫਸਟ ਸਟੇਟ ਦਾ ਤਜਰਬਾ ਹੋਣਾ ਚਾਹੀਦਾ ਹੈ। ਇਨ੍ਹਾਂ ਅਸਾਮੀਆਂ ਲਈ ਕੇਵਲ ਪੁਰਸ਼ ਪ੍ਰਾਰਥੀ ਹੀ ਯੋਗ ਹਨ। ਇਨ੍ਹਾਂ ਅਸਾਮੀਆਂ ਲਈ ਤਨਖਾਹ 11 ਤੋਂ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਹੋਵੇਗੀ।

ਫਰਿਸ਼ਤੇ ਸਕੀਮ: ਸਿਹਤ ਮੰਤਰੀ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੀਮਤੀ ਜਾਨਾਂ ਬਚਾਉਣ ਲਈ ਇਸ ਸਕੀਮ ਨਾਲ ਜੁੜਨ ਦਾ ਸੱਦਾ

ਇਸ ਮੌਕੇ ਰੋਜਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੁਖਰਾਜ ਹੈਲਥ ਕੇਅਰ ਕੰਪਨੀ ਵੱਲੋਂ ਵੈਲਨੈਸ ਅਡਵਾਈਜ਼ਰ ਦੀਆਂ ਅਸਾਮੀਆਂ ਲਈ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਦਸਵੀਂ/ਬਾਰਵੀਂ ਜਾਂ ਇਸ ਤੋਂ ਉੱਪਰ ਦੀ ਪੜ੍ਹਾਈ ਕੀਤੀ ਹੋਣੀ ਜਰੂਰੀ ਹੈ। ਇਨ੍ਹਾਂ ਅਸਾਮੀਆਂ ਲਈ ਪੁਰਸ਼ ਅਤੇ ਇਸਤਰੀ ਉਮੀਦਵਾਰ ਦੋਵੇਂ ਪ੍ਰਾਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਅਸਾਮੀਆਂ ਲਈ ਉਮਰ ਹੱਦ 18 ਤੋਂ 25 ਸਾਲ ਅਤੇ ਘੱਟੋ ਘੱਟ ਤਨਖਾਹ 8 ਤੋਂ 14 ਹਜ਼ਾਰ ਰੁਪਏ ਪ੍ਰਤੀ ਮਹੀਨਾ ਅਤੇ ਹੋਰ ਭੱਤੇ ਦਿੱਤੇ ਜਾਣਗੇ।

ਨਸ਼ਾ ਤਸਕਰੀ ਦੇ ਆਰੋਪੀ ‘ਬਿੱਕਰ’ ਨੂੰ ਹਿਰਾਸਤ ’ਚ ਲੈਣ ਲਈ ਬਠਿੰਡਾ ਪੁਲਿਸ ਆਗਰਾ ਹੋਈ ਰਵਾਨਾ

ਉਨ੍ਹਾਂ ਕਿਹਾ ਕਿ ਇੰਟਰਵਿਊ ਲਈ ਵਿਦਿਆਰਥੀ ਆਪਣੇ ਨਾਲ ਆਪਣਾ ਬਾਇਓਡਾਟਾ, ਵਿਦਿਅਕ ਯੋਗਤਾ ਦੇ ਸਰਟੀਫਿਕੇਟ ਲੈ ਕੇ 24 ਜਨਵਰੀ 2024 ਨੂੰ ਸਵੇਰੇ 10 ਵਜੇ ਸਥਾਨਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਨੇੜੇ ਚਿਲਡਰਨ ਪਾਰਕ, ਸਿਵਲ ਲਾਈਨ ਵਿਖੇ ਪਹੁੰਚ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੋਰ ਜਾਣਕਾਰੀ ਲਈ ਪ੍ਰਾਰਥੀ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਵੀ ਜੁਆਇੰਨ ਕਰ ਸਕਦੇ ਹਨ।

 

Related posts

ਕਿਰਤੀ ਕਿਸਾਨੀ ਯੂਨੀਅਨ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਪੇਸ਼ ਕੀਤਾ ਨਵਾਂ ਖੇਤੀ ਮਾਡਲ

punjabusernewssite

ਪ੍ਰੈਸ ’ਤੇ ਲਗਾਈ ਅਣਐਲਾਨੀ ਐਂਮਰਜੈਂਸੀ ਵਿਰੁੱਧ ਗਵਰਨਰ ਦੇ ਨਾਮ ਸੌਂਪਿਆ ਮੰਗ ਪੱਤਰ

punjabusernewssite

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਰੋਕ

punjabusernewssite