ਬਠਿੰਡਾ, 23 ਜਨਵਰੀ : ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿਚ ਪੈਂਦੇ ਅੱਧੀ ਦਰਜ਼ਨ ਵਿਧਾਨ ਸਭਾ ਹਲਕਿਆਂ ਦੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ। ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦੇ ਆਧਾਰ ’ਤੇ 22 ਜਨਵਰੀ 2024 ਨੂੰ ਕੁੱਲ ਵੋਟਰਾਂ ਦੀ ਗਿਣਤੀ 10,51,181 ਹੋ ਗਈ ਹੈ।
ਪੰਜਾਬ ਦੇ ਵਿਚ ਵੋਟਰਾਂ ਦੀ ਗਿਣਤੀ ਵਧ ਕੇ 2 ਕਰੋੜ 12 ਲੱਖ ਹੋਈ, ਅੰਤਿਮ ਪ੍ਰਕਾਸ਼ਨਾ ਜਾਰੀ
ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਹੈ। ਇਸ ਦੌਰਾਨ ਵੱਖ-ਵੱਖ ਰਾਜਨਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦੀ 1 ਕਾਪੀ ਤੇ ਬਗੈਰ ਫੋਟੋ ਵੋਟਰ ਸੂਚੀ ਦੀ ਸੀ.ਡੀ. ਮੁਹੱਈਆ ਕਰਵਾਈ ਗਈ। ਇਸ ਮੌਕੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ, ਸੀਪੀਆਈ (ਮਾਰਕਸਵਾਦੀ) ਵੱਲੋ ਬਨਵਾਰੀ ਲਾਲ, ਸ਼੍ਰੋਮਣੀ ਅਕਾਲੀ ਦਲ ਵੱਲੋ ਗੁਰਪ੍ਰੀਤ ਸਿੰਘ ਤੇ ਕਾਂਗਰਸ ਵੱਲੋ ਸੁਨੀਲ ਕੁਮਾਰ ਆਦਿ ਹਾਜ਼ਰ ਸਨ।
Share the post "ਬਠਿੰਡਾ ’ਚ ਵੋਟਰਾਂ ਦੀ ਗਿਣਤੀ ਸਾਢੇ ਦਸ ਲੱਖ ਹੋਈ, ਪ੍ਰਸ਼ਾਸਨ ਵਲੋਂ ਅੰਤਿਮ ਪ੍ਰਕਾਸ਼ਨਾ ਜਾਰੀ"