Thursday, April 16, 2026
spot_img
spot_img

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

Date:

spot_img

ਚੰਡੀਗੜ੍ਹ, 23 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਹੀ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ।ਇਸ ਦਿਸ਼ਾ ਵਿੱਚ ਇਕ ਕਦਮ ਅੱਗੇ ਵਧਾਉਂਦੇ ਹੋਏ ਅੱਜ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਵੱਲੋਂ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਆਪਣੇ ਦਫ਼ਤਰ ਵਿੱਚ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਕਰਦਿਆਂ ਕੋਆਪਰੇਟਿਵ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦੇ ਨਿਰਦੇਸ਼ ਦਿੱਤੇ।

ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਹ ਮੀਟਿੰਗ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਡਾ.ਬਲਜੀਤ ਕੌਰ ਨੇ ਦੱਸਿਆ ਹੈ ਕਿ ਯੂਨੀਅਨ ਦੀਆਂ ਵੱਖ ਵੱਖ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਯੂਨੀਅਨ ਦੇ ਨੁਮਾਇੰਦਿਆਂ ਵੱਲੋ ਸਭਾਵਾਂ ਵਿੱਚ ਸਟਾਫ ਦੀ ਭਰਤੀ, ਸਭਾਵਾਂ ਵਿੱਚ ਖਾਦ ਦੇ ਮਾਰਜਨ ਆਦਿ ਮੰਗਾਂ ਨੂੰ ਮੰਤਰੀ ਵੱਲੋਂ ਧਿਆਨ ਨਾਲ ਸੁਣਿਆ ਗਿਆ। ਡਾ.ਬਲਜੀਤ ਕੌਰ ਨੇ ਯੂਨੀਅਨ ਦੀਆਂ ਮੰਗਾਂ ਨੂੰ ਧਿਆਨ ਪੂਰਵਕ ਸੁਣਨ ਤੋਂ ਬਾਅਦ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪ੍ਰਵਾਨ ਕਰ ਲਿਆ ਜਾਵੇਗਾ।ਡਾ.ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਇਸ ਮੌਕੇ ਕੋਆਪਰੇਟਿਵ ਸੁਸਾਇਟੀਜ਼ ਦੇ ਰਜਿਸਟਰਾਰ ਵਿਮਲ ਕੁਮਾਰ ਸੇਤੀਆ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...