ਇਜ਼ਰਾਈਲ ਦੇ ਵਫ਼ਦ ਵੱਲੋਂ ਬਾਗ਼ਬਾਨੀ ਮੰਤਰੀ ਨਾਲ ਮੁਲਾਕਾਤ
ਚੰਡੀਗੜ੍ਹ, 23 ਜਨਵਰੀ: ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੂਬੇ ਵਿੱਚ ਖੇਤੀਬਾੜੀ ਤਕਨੀਕਾਂ ਨੂੰ ਹੋਰ ਵਿਕਸਿਤ ਕਰਨ ਸਬੰਧੀ ਆਪਸੀ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਇਜ਼ਰਾਈਲ ਦੇ ਉੱਚ-ਪੱਧਰੀ ਵਫ਼ਦ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਬਾਗ਼ਬਾਨੀ ਪ੍ਰਾਜੈਕਟਾਂ ’ਚ ਮੌਜੂਦਾ ਭਾਈਵਾਲੀ ਦੇ ਆਧਾਰ ’ਤੇ ਖੇਤੀ ਵਿੱਚ ਡਿਜੀਟਲ ਕ੍ਰਾਂਤੀ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਪੰਜਾਬ ਵਿੱਚ ਇਜ਼ਰਾਈਲੀ ਭਾਈਵਾਲੀ ਨਾਲ ਬਾਗ਼ਬਾਨੀ ਖੇਤਰ ਵਿੱਚ ਪਹਿਲਾਂ ਵੀ ਕਈ ਪ੍ਰਾਜੈਕਟ ਚਲਾਏ ਜਾ ਰਹੇ ਹਨ।ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੌਰਾਨ ਇਜ਼ਰਾਈਲੀ ਸਫ਼ਾਰਤਖ਼ਾਨੇ ਦੇ ਨਵੀਂ ਦਿੱਲੀ ਵਿਖੇ ਗ੍ਰਹਿ ਮਾਮਲਿਆਂ ਬਾਰੇ ਸਿਆਸੀ ਸਲਾਹਕਾਰ ਮੈਡਮ ਹਦਾਸ ਬਖ਼ਸਤ ਨਾਲ ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਧਰਤੀ ਹੇਠਲਾ ਪਾਣੀ ਬੜੀ ਤੇਜ਼ ਰਫ਼ਤਾਰ ਨਾਲ ਘਟ ਰਿਹਾ ਹੈ ਜਿਸ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ।
ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ
ਉਨ੍ਹਾਂ ਇਜ਼ਰਾਈਲ ਤੋਂ ਘੱਟ ਪਾਣੀ ਨਾਲ ਵੱਧ ਝਾੜ ਦੇਣ ਵਾਲੀਆਂ ਅਤੇ ਬੀਮਾਰੀ ਤੇ ਵਾਇਰਸ ਰਹਿਤ ਬਾਗ਼ਬਾਨੀ ਦੀਆਂ ਕਿਸਮਾਂ ਉਪਲਬਧ ਕਰਵਾਉਣ ਲਈ ਕਿਹਾ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਕਿੰਨੂ ਦੀ ਬੰਪਰ ਫ਼ਸਲ ਹੋਣ ’ਤੇ ਕਿੰਨੂ ਦੀ ਸਾਰੀ ਉਪਜ ਦੀ ਮਾਰਕਟਿੰਗ ਯਕੀਨੀ ਬਣਾਉਣ ਲਈ ਖੇਤ ਤੋਂ ਮੰਡੀ ਤੱਕ ਦੇ ਤਕਨਾਲੌਜੀ ਮੁਹੱਈਆ ਕਰਵਾਉਣ ਲਈ ਵੀ ਕਿਹਾ। ਨਿੰਬੂ ਪ੍ਰਜਾਤੀ ਦੀ ਖੇਤੀ ਵਿੱਚ ਉੱਨਤ ਅਭਿਆਸਾਂ ਦੀ ਲੋੜ ਦਾ ਜ਼ਿਕਰ ਕਰਦਿਆਂ ਸ. ਜੌੜਾਮਾਜਰਾ ਨੇ ਜੈਵਿਕ ਰਹਿੰਦ-ਖੂਹੰਦ ਦੇ ਪ੍ਰਭਾਵੀ ਪ੍ਰਬੰਧਨ ਲਈ ਬਾਈ-ਪ੍ਰੋਡੱਕਟ ਤਕਨੀਕਾਂ ਦੇ ਏਕੀਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸਬਜ਼ੀਆਂ ਦੇ ਖੇਤਰ ਵਿੱਚ, ਤਰਬੂਜ ਦੀਆਂ ਪਰਥੈਨੋਕਾਰਪਿਕ (ਬੀਜ ਰਹਿਤ) ਕਿਸਮਾਂ, ਮਸ਼ੀਨੀਕਰਨ ਲਈ ਢੁਕਵੀਆਂ ਮਟਰਾਂ ਅਤੇ ਟਮਾਟਰਾਂ ਦੀਆਂ ਇਕੋ ਵਾਰ ’ਚ ਤੋੜਨਯੋਗ ਕਿਸਮਾਂ ਅਤੇ ਫਰੂਟ ਤੇ ਸ਼ੂਟ ਬੋਰਜ਼ ਪ੍ਰਤੀ ਰੋਧਕ ਬੈਂਗਣ ਦੀਆਂ ਕਿਸਮਾਂ ਦੀ ਸ਼ੁਰੂਆਤ ਕਰਨ ਦੀ ਵਕਾਲਤ ਕੀਤੀ।
ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
ਮਿਸ ਹਦਾਸ ਬਖ਼ਸਤ ਨੇ ਕਿਹਾ ਕਿ ਇਜ਼ਰਾਈਲ ਪੰਜਾਬ ਰਾਜ ਨਾਲ ਖੇਤੀ ਅਤੇ ਬਾਗ਼ਬਾਨੀ ਖੇਤਰ ਵਿੱਚ ਤਕਨਾਲੌਜੀ ਦਾ ਹੋਰ ਵਿਸਥਾਰ ਕਰਨ ਲਈ ਤਿਆਰ ਹੈ।ਉਨ੍ਹਾਂ ਕਿਹਾ ਕਿ ਇਜ਼ਰਾਈਲ ਵੱਲੋਂ ਪੰਜਾਬ ਵਿੱਚ ਦੋ ਸੈਂਟਰ ਆਫ ਐਕਸੀਲੈਂਸ ਪਹਿਲਾਂ ਹੀ ਚਲਾਏ ਜਾ ਰਹੇ ਹਨ ਅਤੇ ਇਜ਼ਰਾਈਲ ਅੱਗੇ ਵੀ ਖੇਤੀ ਤਕਨੀਕਾਂ ਸਾਂਝੀਆਂ ਕਰਦਾ ਰਹੇਗਾ। ਮੀਟਿੰਗ ਦੌਰਾਨ ਡਾਇਰੈਕਟਰ ਬਾਗ਼ਬਾਨੀ ਸ਼੍ਰੀਮਤੀ ਸ਼ੈਲੇਂਦਰ ਕੌਰ, ਸਹਾਇਕ ਡਾਇਰੈਕਟਰ ਬਾਗ਼ਬਾਨੀ ਡਾ. ਹਰਪ੍ਰੀਤ ਸਿੰਘ, ਡਾ. ਦਲਜੀਤ ਸਿੰਘ ਅਤੇ ਡਾ. ਬਲਵਿੰਦਰ ਸਿੰਘ, ਬਾਗ਼ਬਾਨੀ ਵਿਕਾਸ ਅਫਸਰ ਸ਼੍ਰੀਮਤੀ ਬਲਵਿੰਦਰਜੀਤ ਕੌਰ ਅਤੇ ਹੋਰ ਅਧਿਕਾਰੀ ਮੌਜੂਦ ਸਨ।