ਚੰਡੀਗੜ੍ਹ, 24 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਵਿੱਚ ਇੱਕ ਅਹਿਮ ਕਮੇਟੀ ਦਾ ਗਠਨ ਕੀਤਾ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਇੱਕ 31 ਮੈਂਬਰੀ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਉਮੀਦਵਾਰਾਂ ਦੀ ਖੋਜ ਤੋਂ ਲੈ ਕੇ ਚੋਣਾਂ ਤੱਕ ਹੋਰ ਸਾਰੇ ਅਹਿਮ ਕਾਰਜ ਅਦਾ ਕਰੇਗੀ।
ਕੈਨੇਡਾ ਵਲੋਂ ਸਟੱਡੀ ਵੀਜ਼ਿਆਂ ਵਿੱਚ ਕਟੌਤੀ ਦਾ ਐਲਾਨ
ਵੱਡੀ ਗੱਲ ਇਹ ਵੀ ਹੈ ਕਿ ਇਸ ਕਮੇਟੀ ਦੇ ਵਿੱਚ ਆਪਣੀਆਂ ਅਲੱਗ ਤੋਂ ਰੈਲੀਆਂ ਕਰਕੇ ਸਿਆਸੀ ਗਤੀਵਿਧੀਆਂ ਚਲਾ ਰਹੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮੇਟੀ ਦੇ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਤ ਸੂਬੇ ਦੇ ਹੋਰ ਅਹਿਮ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ।
ਜਿਹੜਾ ਵੀ ਪਾਰਟੀ ਚ ਖਰਾਬੀ ਕਰੇਗਾ, ਉਸਨੂੰ ਨੋਟਿਸ ਨਹੀਂ ਸਿੱਧਾ ਬਾਹਰ ਕੱਢਾਂਗੇ: ਰਾਜਾ ਵੜਿੰਗ
ਦੱਸਣਾ ਬਣਦਾ ਹੈ ਕਿ ਪੰਜਾਬ ਕਾਂਗਰਸ ਵੱਲੋਂ ਬਿਨਾਂ ਗੱਠਜੋੜ ਚੋਣ ਲੜਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਲਈ ਬੀਤੇ ਕੱਲ ਤੋਂ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਲੋਕ ਸਭਾ ਹਲਕਿਆਂ ਵਿੱਚ ਬਲਾਕ ਪੱਧਰ ‘ਤੇ ਮੀਟਿੰਗਾਂ ਦਾ ਵੀ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ।