ਬਠਿੰਡਾ, 24 ਜਨਵਰੀ: 26 ਜਨਵਰੀ ਦੇ ਟਰੈਕਟਰ ਮਾਰਚ ਦੀਆਂ ਤਿਆਰੀਆਂ ਲਈ ਕੁੱਲ ਹਿੰਦ ਕਿਸਾਨ ਸਭਾ ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸਦੇ ਲਈ ਨੁੱਕੜ ਮੀਟਿੰਗਾਂ ਕਰਦਿਆਂ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਅਤੇ ਵਿਦੇਸ਼ ਨੀਤੀ ਉਪਰ ਬੁਰੀ ਤਰ੍ਹਾਂ ਫੇਲ ਹੋਈ ਹੈ।
ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਕੱਟੇ ਹੋਏ ਪੌਣੇ 11 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ
ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਤੇ ਬੇਰੁਜ਼ਗਾਰ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਦੇਸ਼ ਅੰਦਰ ਧਾਰਮਿਕ ਧਰੁਵੀਕਰਨ ਕਰਕੇ 2024 ਦੀਆਂ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਹੈ ਪ੍ਰੰਤੂ ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੂਰੇ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਟਰੈਕਟਰ ਮਾਰਚ ਕਰਕੇ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਜਿਨਾਂ ਵਿੱਚ ਕਿਸਾਨਾਂ ਮਜਦੂਰਾਂ ਦਾ ਕਰਜ਼ਾ ਖਤਮ ਕਰਨਾ, ਸਾਰੀਆਂ ਫਸਲਾਂ ਤੇ ਡਾ ਸਵਾਮੀਨਾਥਨ ਦੀਆਂ ਸਿਫਾਰਸ਼ਾਂ ਅਨੁਸਾਰ ਐਮ ਐਸ ਪੀ ਦੇਣਾ ਤੇ ਸਰਕਾਰੀ ਖਰੀਦ ਯਕੀਨੀ ਬਣਾਉਣਾ, 58 ਸਾਲ ਦੀ ਉਮਰ ਹੋਣ ਤੇ ਕਿਸਾਨਾਂ ਮਜ਼ਦੂਰਾਂ ਤੇ ਪੇਂਡੂ ਦਸਤਕਾਰਾਂ ਨੂੰ 10 ਹਜਾਰ ਰੁਪਏ ਮਹੀਨਾ ਪੈਨਸ਼ਨ ਦੇਣਾ
ਗਣਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਲਹਿਰਾਉਣਗੇ ਕੌਮੀ ਤਿੰਰਗਾ:ਡਿਪਟੀ ਕਮਿਸ਼ਨਰ
, ਬਿਜਲੀ ਦਾ ਪ੍ਰਾਈਵੇਟ ਕਰਨ ਬੰਦ ਕਰਨਾ, ਲਖਮੀਰਪੁਰ ਖੀਰੀ ਦੇ ਸ਼ਹੀਦਾਂ ਨੂੰ ਨਿਆਂ ਦਿਵਾਉਣਾ ਆਦਿ ਸ਼ਾਮਿਲ ਹਨ, ਨੂੰ ਲੋਕਾਂ ਦੀ ਕਚਹਿਰੀ ਵਿੱਚ ਲੈ ਕੇ ਜਾਵੇਗਾ। ਉਹਨਾਂ ਕਿਸਾਨਾਂ ਮਜ਼ਦੂਰਾਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨੂੰ ਆਪਸੀ ਪਿਆਰ ਤੇ ਭਾਈਚਾਰਾ ਬਣਾ ਕੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਲੜਨ ਦਾ ਸੱਦਾ ਦਿੱਤਾ ਅਤੇ 26 ਜਨਵਰੀ ਦੀ ਟਰੈਕਟਰ ਮਾਰਚ ਵਿੱਚ ਸ਼ਾਮਿਲ ਹੋ ਕੇ ਮੋਦੀ ਸਰਕਾਰ ਵਿਰੁੱਧ ਲੋਕ ਅੰਦੋਲਨ ਤੇਜ ਕਰਨ ਦੀ ਅਪੀਲ ਵੀ ਕੀਤੀ।