ਚੰਡੀਗੜ੍ਹ: ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਦੇ ਕਈ ਅਧਿਕਾਰੀ ਬਹਾਦੁਰੀ ਪੁਰਸਕਾਰ ਨਾਲ ਸਨਮਾਨਿਤ ਹੋਣਗੇ। ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਹੋਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਲੀਸਟ ਪੰਜਾਬ ਦੇ ਗਵਰਨਰ ਨੂੰ ਸੌਂਪ ਦਿੱਤੀ ਗਈ ਹੈ। ਐਂਟੀ ਗੈਂਗਸਟਰ ਟਾਰਕ ਫੋਰਸ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ। ਇਸ ਤੋ ਇਲਾਵਾ ਕਈ AGTF ਮੁੱਖੀ ਪ੍ਰਮੋਧ ਬਾਨ ਨੂੰ ਵੀ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ।











