ਬਠਿੰਡਾ, 25 ਜਨਵਰੀ: ਸਥਾਨਕ ਮੁੱਖ ਖੇਤੀਬਾੜੀ ਦਫ਼ਤਰ ਮੂਹਰੇ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਹ ਧਰਨਾ ਖੇਤੀਬਾੜੀ ਮੁਲਾਜਮ ਜੁਅਇੰਟ ਐਕਸਨ ਕਮੇਟੀ ਪੰਜਾਬ ਦੇ ਸੱਦੇ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕਰੀਬ ਨੌ ਸੌ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੀਆਂ ਮਸ਼ੀਨਾਂ ਦੀ ਨਿਗਰਾਨੀ ਨਾ ਰੱਖਣ ਸਬੰਧੀ ਜਾਰੀ ਕੀਤੇ ਨੋਟਿਸ ਦੇ ਵਿਰੋਧ ਵਿੱਚ ਦਿੱਤਾ ਜਾ ਰਿਹਾ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਮਸ਼ੀਨਰੀ ਮਾਮਲੇ ਸਬੰਧੀ ਉੱਚ ਪੱਧਰੀ ਪੜਤਾਲ ਕਰਵਾਉਣ ਦੀ ਲੋੜ ਤੇ ਵੀ ਜੋਰ ਦਿੱਤਾ।
ਬਠਿੰਡਾ ਦੇ ‘ਮੱਛੀ ਚੌਂਕ’ ਦਾ ਨਾਮ ਹੁਣ ਹੋਵੇਗਾ ‘ਗੁਰਮੁਖੀ ਚੌਂਕ’
ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਉੱਚ ਅਧਿਕਾਰੀਆਂ ਨੇ ਗੈਰਕਾਨੂੰਨੀ ਤੌਰ ਤੇ ਵਿਭਾਗ ਦੇ ਹੀ 80 ਫੀਸਦੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੋਸ਼ੀ ਗਰਦਾਨ ਦਿੱਤਾ ਹੈ, ਜੋ ਸਰੇਆਮ ਧੱਕੇਸ਼ਾਹੀ ਹੈ। ਉਹਨਾਂ ਕਿਹਾ ਕਿ ਮਸ਼ੀਨਰੀ ਮਾਮਲੇ ਦੀ ਤਹਿ ਤੱਕ ਜਾਣ ਦੀ ਬਜਾਏ ਉੱਚ ਅਧਿਕਾਰੀਆਂ ਵੱਲੋਂ ਬੇਕਸੂਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੋਸ਼ੀ ਗਰਦਾਨ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਰਮਚਾਰੀਆਂ ਨੇ ਆਪਣੀ ਬਣਦੀ ਜੁਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਹੁਣ ਬੇਬੁਨਿਆਦ ਤੇ ਬੇਤੁਕੇ ਨੌਟਿਸ ਜਾਰੀ ਕੀਤੇ ਗਏ ਹਨ।
ਓਏ ਛੋਟੂ, ਦੇਖ ਪੰਜਾਬ ਪੁਲਿਸ ‘ਮੁਰਗੇ’ ਦੀ ਸੇਵਾ ਵੀ ਕਰਦੀ ਹੈ !
ਬੁਲਾਰਿਆਂ ਨੇ ਕਿਹਾ ਕਿ ਜੇਕਰ ਰਾਜ ਸਰਕਾਰ ਇਸ ਮਸਲੇ ਬਾਰੇ ਸਹੀ ਤੱਥ ਸਾਹਮਣੇ ਲਿਆਉਣਾ ਚਾਹੁੰਦੀ ਹੈ ਤਾਂ ਕਿਸੇ ਉਚ ਪੱਧਾਰੀ ਜਾਂਚ ਏਜ਼ਸੀ ਤੋਂ ਪੜਤਾਲ ਕਰਵਾਉਣੀ ਚਾਹੀਦੀ ਹੈ। ਇਹ ਨੋਟਿਸ ਕੱਢਣੇ ਪੰਜਾਬ ਦੀ ਕਿਸਾਨੀ ਨੂੰ ਬਦਨਾਮ ਕਰਨ ਦੀ ਇੱਕ ਕੋਝੀ ਸਾਜਿਸ਼ ਹੈ ਅਤੇ ਅਧਿਕਾਰੀਆਂ ਮੁਲਾਜਮਾਂ ਨਾਲ ਧੱਕੇਸ਼ਾਹੀ ਹੈ, ਜਦੋਂ ਕਿ ਉਹਨਾਂ ਦਾ ਕੋਈ ਕਸੂਰ ਨਹੀਂ ਹੈ। ਜਥੇਬੰਦੀ ਵੱਲੋਂ ਮੰਗ ਕੀਤੀ ਗਈ ਕਿ ਇਹ ਨੋਟਿਸ ਤੁਰੰਤ ਰੱਦ ਕੀਤੇ ਜਾਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਆਉਂਦੇ ਦਿਨਾਂ ਵਿੱਚ ਜਥੇਬੰਦੀ ਵੱਲੋਂ ਵੱਡਾ ਐਕਸ਼ਨ ਉਲੀਕ ਕੇ ਸੰਘਰਸ ਹੋਰ ਤੇਜ ਕੀਤਾ ਜਾਵੇਗਾ ਅਤੇ ਕਾਨੂੰਨੀ ਲੜਾਈ ਵੀ ਲੜੀ ਜਾਵੇਗੀ।