spot_img
spot_img

ਗਣਤੰਤਰਾ ਦਿਵਸ ਮੌਕੇ ਸਿੱਖਿਆ ਵਿਭਾਗ ਦੇ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ

Date:

spot_img

13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ

ਚੰਡੀਗੜ, 25 ਜਨਵਰੀ : ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ, ਸ: ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ।

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸ੍ਰੀ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ। ਸ: ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

गीता ज्ञान को घर-घर तक पहुंचाने के लिए सरकार प्रतिबद्ध :नायब सिंह सैनी

👉मुख्यमंत्री नायब सिंह सैनी ने गुरु पूर्णिमा के अवसर...

ਵੱਡੀ ਖ਼ਬਰ; ਅੱਜ ਪੰਜਾਬ ਬੰਦ ਦਾ ਸੱਦਾ, ਇਹ ਜ਼ਿਲੇ ਰਹਿਣਗੇ ਵੱਧ ਪ੍ਰਭਾਵਿਤ!

Punjab News: ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਪੰਜਾਬ ਪੁਲਿਸ...

Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

Canada News: Canada ਦੇ ਵਿੱਚ ਚੰਗੇ ਭਵਿੱਖ ਦੀ ਆਸ...