ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
ਬਠਿੰਡਾ, 26 ਜਨਵਰੀ (ਅਸ਼ੀਸ਼ ਮਿੱਤਲ) : ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ, ਇਸ ਧਰਤੀ ਤੋਂ ਚੱਲੀਆਂ ਅਜਾਦੀ ਦੀਆਂ ਲਹਿਰਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸਬੰਧੋਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ ਕੋਟਫੱਤਾ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਏਡੀਜੀਪੀ ਬਠਿੰਡਾ ਰੇਂਜ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਹਰਮਨਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ ‘ਚ ਵਾਧਾ
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ਿਲ੍ਹਾ ਵਾਸੀਆਂ ਨੂੰ 75ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ 26 ਜਨਵਰੀ, 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।
ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ
ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ, ਬਿਜਲੀ, ਖੇਤੀਬਾੜੀ, ਰੋਜ਼ਗਾਰ ਦੇ ਅਥਾਹ ਮੌਕੇ ਪੈਦਾ ਕਰਨ, ਆਰਥਿਕਤਾ ਤੇ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ, ਨਾਗਰਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਯਕੀਨੀ ਬਣਾਉਣ, ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਬਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ, ਨਸ਼ਿਆਂ ਦਾ ਖ਼ਾਤਮਾ ਕਰਨ, ਨਿਵੇਸ਼ ਅਤੇ ਉਦਯੋਗ-ਪੱਖੀ ਮਾਹੌਲ ਸਿਰਜਣ ਲਈ ਠੋਸ ਕਦਮ ਚੁੱਕ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 22 ਮਹੀਨੇ ਦੇ ਕਾਰਜਕਾਲ ਦੌਰਾਨ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਕਰਨ ਦੇ ਨਾਲ-ਨਾਲ ਸੂਬੇ ਨੂੰ ਆਰਥਕ ਪੱਖੋਂ ਮਜ਼ਬੂਤ ਬਨਾਉਣ ਲਈ ਕਈ ਉਪਰਾਲੇ ਕੀਤੇ ਹਨ।
CM ਨੇ ਦੱਸੀ Good News: ਦੋ ਮਹੀਨਿਆਂ ਬਾਅਦ ਮੁੜ ਬਣਨਗੇ ਪਿਤਾ
ਇਸ ਤੋਂ ਪਹਿਲਾਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਰੇਡ ਕਮਾਂਡਰ ਮਨੋਜ ਅਗਰਵਾਲ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਕੈਡਿਟ, ਸਕਾਊਟਸ ਅਤੇ ਗਾਈਡਜ਼ ਤੋਂ ਇਲਾਵਾ ਹੋਰ ਪੁਲਿਸ ਤੇ ਆਰਮੀ ਦੇ ਬੈਂਡਾਂ ਦੀ ਟੁਕੜੀ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਗਿੱਧਾ, ਭੰਗੜਾ ਆਦਿ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ।ਇਸ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਬੱਚਿਆਂ ਨੂੰ ਲੱਗੀਆਂ ਮੌਜਾਂ, ਸਕੂਲਾਂ ‘ਚ ਦੋ ਦਿਨਾਂ ਦੀਆਂ ਛੁੱਟੀਆਂ
ਸਮਾਗਮ ਮੌਕੇ ਕੈਬਨਿਟ ਮੰਤਰੀ ਸ. ਈਟੀਓ ਨੇ ਆਜ਼ਾਦੀ ਘੁਲਾਟੀਆਂ, ਪੁਲਿਸ ਤੇ ਫ਼ੌਜ ਚ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰਾਂ ਤੋਂ ਇਲਾਵਾ ਆਪਣੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ। ਸਮਾਗਮ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਨਵਦੀਪ ਜੀਦਾ, ਕਮਿਸ਼ਨਰ ਨਗਰ ਨਿਗਮ ਰਾਹੁਲ, ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਐਸਡੀਅਮ ਬਠਿੰਡਾ ਸ਼੍ਰੀਮਤੀ ਇਨਾਯਤ, ਏਸੀ ਜਨਰਲ ਪੰਕਜ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।