ਨਵੀਂ ਦਿੱਲੀ,27 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਦੇਸ਼ ਭਰ ਵਿੱਚ ਸੂਬਾ ਚੋਣ ਇੰਚਾਰਜ ਦੇ ਸਹਾਇਕ ਚੋਣ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ। ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ਤੋਂ ਬਾਅਦ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਅੱਜ ਇਸ ਸਬੰਧ ਵਿੱਚ ਲਿਸਟ ਜਾਰੀ ਕੀਤੀ ਗਈ ਹੈ।
ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ
ਜਿਸ ਦੇ ਵਿੱਚ 23 ਸੂਬਿਆਂ ਦੇ ਚੋਣ ਪ੍ਰਭਾਰੀ ਅਤੇ ਸਹਾਇਕ ਚੋਣ ਪ੍ਰਭਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਵਿੱਚ ਵੀ ਚੋਣ ਇੰਚਾਰਜ ਦੀ ਨਿਯੁਕਤੀ ਕੀਤੀ ਗਈ ਹੈ ਪ੍ਰੰਤੂ ਇਹ ਜਿੰਮੇਵਾਰੀ ਪਹਿਲਾਂ ਹੀ ਪੰਜਾਬ ਪ੍ਰਭਾਰੀ ਦਾ ਕੰਮ ਦੇਖ ਰਹੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰਪਾਨੀ ਨੂੰ ਦਿੱਤੀ ਗਈ ਹੈ ਜਦੋਂ ਕਿ ਸਹਾਇਕ ਚੋਣ ਇੰਚਾਰਜ ਦੀ ਜਿੰਮੇਵਾਰੀ ਡਾ ਨਰਿੰਦਰ ਸਿੰਘ ਨੂੰ ਦਿੱਤੀ ਗਈ ਹੈ।
Share the post "ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਚੋਣ ਇੰਚਾਰਜਾਂ ਦੀਆਂ ਨਿਯੁਕਤੀਆਂ"