spot_img
spot_img

ਨੌਜਵਾਨਾਂ ਦੇ ਸੁਨਿਹਰੀ ਭਵਿੱਖ ਨੂੰ ਯਕੀਨੀ ਬਣਾਏਗੀ ‘ਸਾਡਾ ਪੰਜਾਬ, ਸਾਂਝਾ ਪੰਜਾਬ’ ਪਾਰਟੀ: ਸੁਖਦੇਵ ਸਿੰਘ

Date:

spot_img

ਚੰਡੀਗੜ੍ਹ, 29 ਜਨਵਰੀ: ਸੂਬੇ ਵਿੱਚ ਸਥਾਪਿਤ ਰਾਜਨੀਤਿਕ ਪਾਰਟੀਆਂ ਨੇ ਹਮੇਸ਼ਾ ਹੀ ਨੌਜਵਾਨਾਂ ਸਮੇਤ ਸੂਬੇ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਲੋਕਾਂ ਦਾ ਭਲਾ ਕਰਨ ਦੀ ਬਜਾਏ ਅਤੇ ਅਹਿਮ ਮੁੱਦਿਆਂ ਤੋਂ ਭਟਕਦਿਆਂ ਰਾਜਨੀਤਿਕ ਪਾਰਟੀਆਂ ਆਪਣੇ ਭਲਾਈ ਲਈ ਜਿਆਦਾ ਕੰਮ ਕਰ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਾਲ ਵਿੱਚ ਹੀ ਹੋਂਦ ਵਿੱਚ ਆਈ ਪਾਰਟੀ ਸਾਡਾ ਪੰਜਾਬ ਸਾਂਝਾ ਪੰਜਾਬ ਦੇ ਆਗੂ ਸੁਖਦੇਵ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਰਹਿਕੇ ਆਪਣੀਆਂ ਯੋਜਨਾਵਾਂ ਲੈ ਕੇ ਨਿੱਤਰੀ ਹੈ।ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਦੌਰ ਵਿੱਚ ਇਹ ਜਰੂਰੀ ਹੋ ਚੁੱਕਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਹਤਰੀਨ ਸਿੱਖਿਆ ਮੁਹੱਈਆ ਕਰਵਾਈ ਜਾਵੇ ਅਤੇ ਉਨ੍ਹਾਂ ਨੂੰ ਤਕਨੀਕੀ ਤੌਰ ਤੇ ਨਿਪੁੰਨ ਬਣਾਇਆ ਜਾਵੇ।

ਜਤਿੰਦਰ ਔਲਖ ਨੇ ਚੇਅਰਮੈਨ ਪੀਪੀਐਸਸੀ ਅਤੇ ਇੰਦਰਪਾਲ ਸਿੰਘ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਸਿੱਖਿਆ ਦੇ ਖੇਤਰ ਨੂੰ ਪੂਰੀ ਤਰ੍ਹਾਂ ਅਣਗੋਲਿਆਂ ਕਰਕੇ ਰੱਖਿਆ ਹੈ। ਜਿਸ ਕਾਰਨ ਸੂਬੇ ਦੇ ਨੌਜਵਾਨ ਸਿੱਖਿਆ ਮੁਕਾਬਲਿਆਂ ਵਿੱਚ ਪਿੱਛੜ ਕੇ ਰਹਿ ਗਏ ਹਨ।ਉਹਨਾਂ ਕਿਹਾ ਕਿ ਬੀਤੇ 5-6 ਸਾਲਾਂ ਦੌਰਾਨ ਪੰਜਾਬ ਦੇ ਤਕਰੀਬਨ 700-800 ਪਿੰਡਾਂ ਵਿੱਚ ਨਿੱਜੀ ਤੌਰ ’ਤੇ ਪਹੁੰਚ ਕੇ ਲੋਕਾਂ ਅਤੇ ਖਾਸਕਰ ਪਿੰਡਾਂ ਦੇ ਨੌਜਵਾਨਾਂ ਨਾਲ ਗੱਲ ਕਰਕੇ ਜੋ ਹਾਲਾਤ ਜਾਂ ਜੋ ਘਾਣ ਪੰਜਾਬ ਦੀ ਨੌਜਵਾਨੀ ਨਾਲ ਹੋ ਰਿਹਾ, ਉਸਨੂੰ ਖਤਮ ਕਰਨ ਲਈ ਹੀ ਰਾਜਨੀਤੀ ਵਿੱਚ ਆਕੇ ਇਨ੍ਹਾਂ ਨੌਜਵਾਨਾਂ ਲਈ ਕੁੱਝ ਕਰਨ ਦੀ ਕੋਸ਼ਿਸ਼ ਲਈ ਹਿੰਮਤ ਕੀਤੀ ਗਈ ਹੈ। ਉਨ੍ਹਾਂ ਦਾਵਾ ਕੀਤਾ ਕਿ ਜਲਦ ਹੀ ਪੰਜਾਬ ਦੇ ਨੌਜਵਾਨਾਂ ਦਾ ਇੱਕ ਵੱਡਾ ਹਜ਼ੂਮ ਉਹਨਾਂ ਨਾਲ ਜੁੜੇਗਾ।

ਅਜੀਤਇੰਦਰ ਮੋਫ਼ਰ ਨੇ ਵੀ ਬਠਿੰਡਾ ਲੋਕ ਸਭਾ ਹਲਕੇ ਲਈ ਵਿੱਢੀਆਂ ਸਰਗਰਮੀਆਂ

ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਦਾ ਟੀਚਾ ਹੈ ਕਿ ਸੂਬੇ ਦੇ ਲੋਕਾਂ ਨੂੰ ਮੌਜੂਦਾ ਤਕਨੀਕ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਮੁਕਾਬਲੇ ਦੇ ਇਸ ਯੁੱਗ ਵਿੱਚ ਆਪਣੀ ਜਿੰਦਗੀ ਸਫ਼ਲਤਾ ਨਾਲ ਬਿਤਾ ਸਕਣ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਹੋਵੇ ਜਾਂ ਕਾਂਗਰਸ ਦੀ ਇੰਨ੍ਹਾਂ ਨੇ ਹਮੇਸ਼ਾ ਹੀ ਨੌਜਵਾਨਾਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਬੜੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਬਹੁਮਤ ਦਿੱਤਾ ਸੀ ਪਰ ਇਸ ਸਰਕਾਰ ਨੇ ਵੀ ਆਪਣੇ ਮੁਢਲੇ ਕਾਰਜਕਾਲ ਦੌਰਾਨ ਹੀ ਲੋਕਾਂ ਦੀਆਂ ਭਾਵਨਾਵਾਂ ਨੂੰ ਢਹਿ ਢੇਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਪੰਜਾਬ ਸਾਂਝਾ ਪੰਜਾਬ ਪਾਰਟੀ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਤੇ ਖਰ੍ਹਾ ਉਤਰਨ ਲਈ ਹਰ ਸੰਭਵ ਯਤਨ ਕਰੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Bathinda News: Bathinda Police ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ...

ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ 35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਹੋਏ ਸੇਵਾਮੁਕਤ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ...

ਸੜਕ ਹਾਦਸੇ ਵਿੱਚ ਨੌਜਵਾਨ ਮੁੰਡੇ ਤੇ ਕੁੜੀ ਦੀ ਹੋਈ ਮੌ*ਤ

Fatehgarh Sahib News: ਬੁੱਧਵਾਰ ਦੇਰ ਰਾਤ 11 ਵਜੇ ਚੰਡੀਗੜ੍ਹ-ਸਰਹੰਦ...