Sunday, April 19, 2026
spot_img
spot_img

ਪੰਜਾਬ ਪੁਲਿਸ ਵੱਲੋਂ ਪੰਜ ਨਸ਼ਾ ਤਸਕਰ 3 ਕਿਲੋ ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਹਿਤ ਅੰਮ੍ਰਿਤਸਰ ਤੋਂ ਗ੍ਰਿਫਤਾਰ

Date:

spot_img

ਜਾਅਲੀ ਪਾਸਪੋਰਟਾਂ ਦੇ ਆਧਾਰ ’ਤੇ ਵਿਦੇਸ਼ ਭੱਜਣ ਦੀ ਤਾਕ ਵਿਚ ਸਨ ਦੋਨੋਂ ਸਕੇ ਭਰਾ
ਅੰਮ੍ਰਿਤਸਰ, 30 ਜਨਵਰੀ: ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਪ੍ਰਾਪਤੀ ਕਰਦਿਆਂ ਨਸ਼ੇ ਦੇ ਧੰਦੇ ’ਚ ਵੱਡੀਆਂ ਮੱਛੀਆਂ ਮੰਨੇ ਜਾਂਦੇ ਦੋ ਭਗੌੜੇ ਸਕੇ ਭਰਾਵਾਂ ਤੇ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ 3 ਕਿਲੋ ਹੈਰੋਇਨ ਅਤੇ 5.25 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਮੁੱਖ ਅਪਰਾਧੀਆਂ ਦੀ ਪਛਾਣ ਮਨਜੀਤ ਸਿੰਘ ਉਰਫ ਮੰਨਾ ਅਤੇ ਲਵਜੀਤ ਸਿੰਘ ਉਰਫ ਲਵ ਉਰਫ ਲਾਭ ਦੋਵੇਂ ਵਾਸੀ ਗੁਰੂ ਕੀ ਵਡਾਲੀ ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਇਨ੍ਹਾਂ ਦੇ ਤਿੰਨ ਸਾਥੀਆਂ ਦੀ ਪਛਾਣ ਕੰਸ ਕੌਰ ਵਾਸੀ ਛੇਹਰਟਾ, ਅੰਮ੍ਰਿਤਸਰ, ਹਰਮਨਜੀਤ ਸਿੰਘ ਉਰਫ ਹਰਮਨ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਦੋਵੇਂ ਵਾਸੀ ਪਿੰਡ ਧੁੰਨ ਢਾਹੇਵਾਲ ਤਰਨਤਾਰਨ ਵਜੋਂ ਹੋਈ ਹੈ।

ਹੁਣ ਪਤਨੀ, ਪਤੀ ਦੀ ਥਾਂ ਪੁੱਤਰ ਜਾਂ ਧੀ ਨੂੰ ਵੀ ਦੇ ਸਕਦੀ ਹੈ ਪੈਨਸ਼ਨ ਦਾ ਹੱਕ

ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀਆਂ ਤਿੰਨ ਕਾਰਾਂ ਟੋਇਟਾ ਫਾਰਚੂਨਰ, ਹੁੰਡਈ ਆਈ 20 ਅਤੇ ਰੇਨੋ ਪਲਸ ਅਤੇ ਇਕ ਸਪਲੈਂਡਰ ਮੋਟਰਸਾਈਕਲ ਨੂੰ ਜ਼ਬਤ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿਚੋਂ ਤੋਲਣ ਵਾਲਾ ਇਲੈਕਟਰਾਨਿਕ ਕੰਡਾ ਵੀ ਜ਼ਬਤ ਕੀਤਾ ਹੈ।ਕਥਿਤ ਦੋਸ਼ੀ ਲਵਜੀਤ ਉਰਫ ਲਵ ਅਤੇ ਮਨਜੀਤ ਉਰਫ ਮੰਨਾ ਦੋਵੇਂ 2015 ਤੋਂ ਭਗੌੜੇ ਹਨ, ਜਿਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਦਰਜਨਾਂ ਕੇਸ ਦਰਜ ਹਨ। ਦੋਵੇਂ ਭਰਾ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਮੁੰਬਈ ਨੂੰ 260-ਕਿਲੋਗ੍ਰਾਮ ਹੈਰੋਇਨ ਅਤੇ ਦਿੱਲੀ ਸਪੈਸ਼ਲ ਸੈੱਲ ਨੂੰ 356-ਕਿਲੋਗ੍ਰਾਮ ਹੈਰੋਇਨ ਦੇ ਮਾਮਲੇ ਵਿੱਚ ਲੋੜੀਂਦੇ ਹਨ। ਡੀਜੀਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੇ ਲਖਨਊ ਤੋਂ ਲਖੀਮਪੁਰ ਖੇੜੀ ਉੱਤਰ ਪ੍ਰਦੇਸ਼ ਦੇ ਪਤੇ ‘ਤੇ ਜਾਅਲੀ ਪਾਸਪੋਰਟ ਵੀ ਤਿਆਰ ਕਰਵਾਏ ਸਨ ਅਤੇ ਦੋਵੇਂ ਦੇਸ਼ ਛੱਡ ਕੇ ਭੱਜਣ ਦੀ ਯੋਜਨਾ ਬਣਾ ਰਹੇ ਸਨ।

ਨਸ਼ਾ ਤਸਕਰੀ ਦੇ ਕੇਸ ’ਚ ‘ਬਿੱਕਰ’ ਦੀ ਸਿਨਾਖ਼ਤ ’ਤੇ ਬਠਿੰਡਾ ਪੁਲਿਸ ਵਲੋਂ ਕਰੋੜਾਂ ਦੀ ਰਾਸ਼ੀ ਜਬਤ

ਮਾਮਲੇ ਦੀ ਜਿਆਦਾ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਮਿਲੀ ਸੀ ਕਿ ਹਰਮਨਜੀਤ ਦੋਨਾਂ ਭਰਾਵਾਂ ਲਵਜੀਤ ਉਰਫ਼ ਲਵ ਅਤੇ ਮਨਜੀਤ ਉਰਫ਼ ਮੰਨਾ ਤੋਂ ਹੈਰੋਇਨ ਦੀ ਪ੍ਰਾਪਤ ਕੀਤੀ ਖੇਪ ਲੈ ਕੇ ਅੱਗੇ ਸਪਲਾਈ ਕਰਨ ਜਾ ਰਿਹਾ ਸੀ। ਜਿਸਦੇ ਚੱਲਦੇ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ਨੇ ਛੇਹਰਟਾ ਇਲਾਕੇ ਤੋਂ ਮੁਲਜ਼ਮ ਹਰਮਨ ਨੂੰ 2 ਕਿਲੋ ਹੈਰੋਇਨ, 1.25 ਲੱਖ ਰੁਪਏ ਡਰੱਗ ਮਨੀ ਅਤੇ ਹੁੰਡਈ ਆਈ-20 ਕਾਰ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ, ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ। ਇਸਤੋਂ ਬਾਅਦ ਪੁਲਿਸ ਨੈ ਅਗਲੇਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮ ਭਰਾਵਾਂ ਅਤੇ ਉਨ੍ਹਾਂ ਦੇ ਦੋ ਸਾਥੀਆਂ ਮਨਪ੍ਰੀਤ ਅਤੇ ਕੰਸ ਕੌਰ ਨੂੰ ਵੀ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ ਹੈਰੋਇਨ, 4 ਲੱਖ ਰੁਪਏ ਡਰੱਗ ਮਨੀ, ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।

ਭਾਰੀ ਹੰਗਾਮੇ ਤੋਂ ਬਾਅਦ ਚੰਡੀਗੜ੍ਹ ਮੇਅਰਸ਼ਿਪ ’ਤੇ ਮੁੜ ਕਾਬਜ਼ ਹੋਈ ਭਾਜਪਾ

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਨੇ ਸੰਪਤੀਆਂ ਦੀ ਵੀ ਸ਼ਨਾਖਤ ਕੀਤੀ ਹੈ- ਜਿਸ ਵਿੱਚ ਅੰਮ੍ਰਿਤਸਰ ਵਿੱਚ ਇੱਕ ਘਰ ਅਤੇ ਮੱਧ ਪ੍ਰਦੇਸ਼ ਦੇ ਸ਼ਿਵਪੁਰੀ, ਅੰਮ੍ਰਿਤਸਰ ਵਿੱਚ ਬਾਬਾ ਬਕਾਲਾ ਅਤੇ ਅੰਮ੍ਰਿਤਸਰ ਵਿੱਚ ਰਾਏਪੁਰ ਵਿੱਚ ਜ਼ਮੀਨ/ਪਲਾਟ ਸ਼ਾਮਲ ਹਨ, ਜਿਹਨਾਂ ਦੀ ਖਰੀਦ ਕਥਿਤ ਤੌਰ ‘ਤੇ ਮੁਲਜ਼ਮ ਭਰਾਵਾਂ ਦੁਆਰਾ ਡਰੱਗ ਮਨੀ ਦੀ ਵਰਤੋਂ ਕਰਕੇ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਮੁੱਚੇ ਡਰੱਗ ਕਾਰਟਲ ਦਾ ਪਤਾ ਲਗਾਉਣ ਅਤੇ ਇਸ ਕਾਰਟੇਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਐਫਆਈਆਰ ਨੰ. 15 ਮਿਤੀ 20-1-2024 ਨੂੰ ਥਾਣਾ ਗੇਟ ਹਕੀਮਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related