ਬਠਿੰਡਾ, 31 ਜਨਵਰੀ: ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੇ ਕੱਲ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਬਠਿੰਡਾ ਲੋਕ ਸਭਾ ਹਲਕੇ ਦੇ ਇੰਚਾਰਜ਼ ਹਰਦਿਆਲ ਸਿੰਘ ਕੰਬੋਜ ਵਲੋਂ ਜ਼ਿਲ੍ਹਾ, ਬਲਾਕ ਤੇ ਹਲਕਾ ਕੋਆਰਡੀਨੇਟਰਾਂ ਨਾਲ ਇਕ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਬਠਿੰਡਾ ਲੋਕ ਸਭਾ ਹਲਕੇ ਵਿਚ ਪੈਂਦੇ ਤਿੰਨੇਂ ਜ਼ਿਲ੍ਹਿਆਂ(ਬਠਿੰਡਾ, ਮਾਨਸਾ ਤੇ ਮੁਕਤਸਰ) ਦੇ ਜ਼ਿਲ੍ਹਾ ਪ੍ਰਧਾਨ, ਸਾਰੇ ਬਲਾਕ ਪ੍ਰਧਾਨਾਂ ਤੋਂ ਇਲਾਵਾ 9 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰਾਂ ਨੇ ਹਿੱਸਾ ਲਿਆ। ਸੂਚਨਾ ਮੁਤਾਬਕ ਮੀਟਿੰਗ ਵਿਚ ਲੋਕ ਸਭਾ ਇੰਚਾਰਜ਼ ਹਰਦਿਆਲ ਸਿੰਘ ਕੰਬੋਜ਼ ਨੇ ਸੰਗਠਨ ਦੇ ਅਹੁੱਦੇਦਾਰਾਂ ਨਾਲ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਕੀਤੀ।
ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ’ਚ ਅੱਜ ਮੁੜ ਹੋਵੇਗੀ ਹਾਈਕੋਰਟ ਵਿਚ ਸੁਣਵਾਈ
ਮੀਟਿੰਗ ਦੌਰਾਨ ਜਿੱਥੇ ਪਾਰਟੀ ਨੂੰ ਬੂਥ ਪੱਧਰ ਤੱਕ ਮਜਬੂਤ ਕਰਨ ਲਈ ਕਿਹਾ ਗਿਆ, ਉਥੇ ਪਾਰਟੀ ਵਿਚ ਅਨੁਸਾਸਨ ਦੀ ਮਹੱਤਤਾ ’ਤੇ ਵੀ ਜੋਰ ਦਿੱਤਾ ਗਿਆ। ਇਸਤੋਂ ਇਲਾਵਾ ਪਾਰਟੀ ਨਾਲ ਜੁੜੇ ਪੁਰਾਣੇ ਵਰਕਰਾਂ ਨੂੰ ਮੁੜ ਸਰਗਰਮ ਕਰਨ ਅਤੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਕਰਨ ਲਈ ਵੀ ਕਿਹਾ ਗਿਆ। ਲੋਕ ਸਭਾ ਹਲਕੇ ਨਾਲ ਸਬੰਧਤ ਪਾਰਟੀ ਆਗੂਆਂ ਨੇ ਇੰਚਾਰਜ਼ ਨੂੰ ਭਰੋਸਾ ਦਿਵਾਇਆ ਕਿ ਆਗਾਮੀ ਚੋਣਾਂ ਵਿਚ ਪਾਰਟੀ ਦੀ ਜਿੱਤ ਲਈ ਉੁਹ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਦੌਰਾਨ ਆਗੂਆਂ ਨੇ ਹਰਦਿਆਲ ਸਿੰਘ ਕੰਬੋਜ ਦਾ ਬਠਿੰਡਾ ਪੁੱਜਣ ’ਤੇ ਵੀ ਸਵਾਗਤ ਕੀਤਾ।
ਹਰਿਆਣਾ ’ਚ ‘ਲਾਸ਼’ ਸੜਕ ’ਤੇ ਰੱਖ ਕੇ ਪ੍ਰਦਰਸ਼ਨ ਕਰਨਾ ਹੋਵੇਗਾ ਹੁਣ ਗੈਰ-ਕਾਨੂੰਨੀ
ਇਸ ਮੌਕੇ ਜ਼ਿਲਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਖ਼ੁਸਬਾਜ ਸਿੰਘ ਜਟਾਣਾ, ਜ਼ਿਲ੍ਹਾ ਪ੍ਰਧਾਨ ਮਾਨਸਾ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਜ਼ਿਲ੍ਹਾ ਪ੍ਰਧਾਨ ਮੁਕਤਸਰ ਸੁਭਦੀਪ ਸਿੰਘ,ਬਠਿੰਡਾ ਨਗਰ ਨਿਗਮ ਦੇ ਕਾਰਜ਼ਕਾਰੀ ਮੇਅਰ ਅਸੋਕ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਸੀਨੀਅਰ ਆਗੂ ਕੇ.ਕੇ.ਅਗਰਵਾਲ, ਪਵਨ ਮਾਨੀ, ਗੁਰਪ੍ਰੀਤ ਸਿੰਘ ਵਿੱਕੀ ਜੈਲਦਾਰ, ਡਾ ਰਣਬੀਰ ਕੌਰ ਮੀਆਂ, ਬਲਰਾਜ ਸਿੰਘ ਪੱਕਾ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਡਿਪਟੀ ਮੇਅਰ ਮਾਸਟਰ ਹਰਮਿੰਦਰ ਸਿੰਘ, ਬਲਜਿੰਦਰ ਸਿੰਘ, ਹਰਵਿੰਦਰ ਸਿੰਘ ਲੱਡੂ, ਮਲਕੀਤ ਗਿੱਲ ਤੋਂ ਇਲਾਵਾ ਬਲਾਕ ਪ੍ਰਧਾਨ, ਹਲਕਾ ਕੋਆਰਡੀਨੇਟਰ ਅਤੇ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹੇ।