3 Views
ਬਠਿੰਡਾ, 2 ਫਰਵਰੀ: ਮੁੱਖ ਮੰਤਰੀ ਦੁਆਰਾ ਮੁੜ ਤੋਂ 29 ਜਨਵਰੀ ਦੀ ਮੀਟਿੰਗ ਮੁਲਤਵੀ ਕਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਬਠਿੰਡਾ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਮੁੱਖ ਮੰਤਰੀ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕਰਦੇ ਹੋਏ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਦੁਆਰਾ ਮੁੱਖ ਮੰਤਰੀ ਨੂੰ ਥਾਂ ਥਾਂ ਤੇ ਲੱਭਿਆ ਗਿਆ ਜਿਹੜਾ ਬਾਰ ਬਾਰ ਮੀਟਿੰਗਾਂ ਦੇ ਕੇ ਮੀਟਿੰਗ ਵਿੱਚ ਹਾਜਰ ਨਹੀਂ ਹੁੰਦਾ। ਜਿਸਦੇ ਚੱਲਦੇ 9 ਫਰਵਰੀ ਨੂੰ ਕੰਪਿਊਟਰ ਅਧਿਆਪਕਾਂ ਦੁਆਰਾ ਮੋਹਾਲੀ ਵਿਖੇ ਰੈਲੀ ਕੀਤੀ ਜਾਵੇਗੀ
ਪੰਜਾਬ ਸਰਕਾਰ ਖ਼ਿਲਾਫ਼ ਜੋਰਦਾਰ ਸੂਬਾ ਪੱਧਰੀ ਐਕਸ਼ਨ ਕਰਦੇ ਹੋਏ ਇਹਨਾਂ ਦੇ ਝੂਠਾਂ ਦੀ ਪੋਲ ਖੋਲੀ ਜਾਵੇਗੀ ਅਤੇ ਮੋਹਾਲੀ ਤੋ ਚੰਡੀਗੜ੍ਹ ਵੱਲ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰੋਸ਼ ਮਾਰਚ ਕੀਤਾ ਜਾਵੇਗਾ।ਕੰਪਿਊਟਰ ਅਧਿਆਪਕ ਯੂਨੀਅਨ (ਜ਼ਿਲ੍ਹਾ ਬਠਿੰਡਾ) ਦੇ ਪ੍ਰਧਾਨ ਈਸ਼ਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਬਖ਼ਸ ਲਾਲ ਨੇ ਕਿਹਾ ਕਿ ਪੰਜਾਬ ਸਰਕਾਰ ਖ਼ੁਦ ਹੀ ਕਾਨੂੰਨ ਦੀ ਪਾਲਣਾ ਨਹੀਂ ਕਰ ਰਹੀ। ਇਸ ਮੌਕੇ ਕੰਪਿਊਟਰ ਅਧਿਆਪਕ ਯੂਨੀਅਨ ਦੇ ਜਿਲਾ ਕਮੇਟੀ ਮੈਂਬਰ ਸੁਮਿਤ ਗੋਇਲ, ਰਾਜਿੰਦਰ ਕੁਮਾਰ, ਸੰਦੀਪ ਕੁਮਾਰ, ਮੀਨੂ ਗੋਇਲ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਹਾਜਰ ਸਨ।
Share the post "ਕੰਪਿਊਟਰ ਅਧਿਆਪਕਾਂ ਨੇ ਮੀਟਿੰਗ ਮੁੜ ਮੁਲਤਵੀ ਕਰਨ ਦੇ ਵਿਰੋਧ ਵਿੱਚ ਕੀਤਾ ਰੋਸ਼ ਪ੍ਰਦਰਸ਼ਨ"