ਸਾਬਕਾ ਵਿਧਾਇਕ ਮੋਫਰ ਨੇ ਬਠਿੰਡਾ ਲੋਕ ਸਭਾ ਹਲਕਾ ਤੋਂ ਕੀਤੀਆਂ ਸਰਗਰਮੀਆਂ ਤੇਜ਼

Date:

spot_img

ਬਠਿੰਡਾ, 3 ਫ਼ਰਵਰੀ: ਕੇਂਦਰ ਵਿੱਚ ਚੱਲ ਰਹੀ ਭਾਜਪਾ ਦੀ ਸਰਕਾਰ ਦਾ ਸਮਾਂ ਤਕਰੀਬਨ ਪੂਰਾ ਹੋਣ ਜਾ ਰਿਹਾ ਹੈ ਅਗਲੇ ਕੁਝ ਮਹੀਨਿਆਂ ਵਿੱਚ ਹੀ ਲੋਕ ਸਭਾ ਚੋਣਾਂ ਹੋਣੀਆਂ ਤੈਅ ਹਨ। ਜਿਸ ਨੂੰ ਲੈ ਕੇ ਵੱਖ-ਵੱਖ ਪਾਰਟੀ ਵਲੋਂ ਚੋਣ ਲੜਨ ਦੇ ਚਾਹਵਾਨ ਆਗੂਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਵਿਧਾਨ ਸਭਾ ਹਲਕਾ ਸਰਦੂਲਗੜ੍ਹ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਅਜੀਤ ਇੰਦਰ ਸਿੰਘ ਮੋਫ਼ਰ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅਜੀਤ ਇੰਦਰ ਸਿੰਘ ਮੋਫਰ ਨੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਅਤੇ ਜਮੀਨੀ ਤੌਰ ਤੇ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਨਾਂ ਵੱਲੋਂ ਪਿਛਲੇ ਦਿਨੀ ਸੋਸ਼ਲ ਮੀਡੀਆ ’ਤੇ ਬਠਿੰਡਾ ਲੋਕ ਸਭਾ ਤੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਜਾ ਚੁੱਕੀ ਹੈ।

Big Breaking: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

ਅਜੀਤ ਇੰਦਰ ਸਿੰਘ ਮੋਫਰ ਹਲਕਾ ਸਰਦੂਲਗੜ੍ਹ ਤੋਂ ਅਕਾਲੀ ਦਲ ਦੇ ਥੰਮ ਜਾਣੇ ਜਾਂਦੇ ਬਲਵਿੰਦਰ ਸਿੰਘ ਭੂੰਦੜ ਨੂੰ ਦੋ ਵਾਰ ਅਤੇ ਉਨਾਂ ਦੇ ਬੇਟੇ ਦਿਲਰਾਜ ਸਿੰਘ ਭੂੰਦੜ ਨੂੰ ਇੱਕ ਵਾਰ ਹਰਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜ ਚੁੱਕੇ ਹਨ। ਸ: ਮੋਫਰ ਵੱਲੋਂ ਵੱਖ-ਵੱਖ ਹਲਕਿਆਂ ਮੌੜ, ਤਲਵੰਡੀ ਸਾਬੋ, ਬਠਿੰਡਾ, ਬੁਢਲਾਡਾ, ਮਾਨਸਾ,ਭੁੱਚੋ, ਆਦਿ ਵਿੱਚ ਜਨ ਸੰਪਰਕ ਮੁਹਿੰਮਾ ਤੇਜ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਉਨ੍ਹਾਂ ਅੱਜ ਬਠਿੰਡਾ ਦਿਹਾਤੀ ਹਲਕੇ ਦੇ ਅੱਧੀ ਦਰਜਨ ਪਿੰਡਾਂ ਵਿਚ ਟਕਸਾਲੀ ਕਾਂਗਰਸੀ ਆਗੂਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਸਰਪੰਚ ਨਿਰੰਜਣ ਸਿੰਘ ਚੁੱਘੇਖ਼ੁਰਦ, ਸਾਬਕਾ ਸਰਪੰਚ ਸੁਖਮੰਦਰ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਸਿੰਘ ਪ੍ਰਧਾਨ ਸਹਿਕਾਰੀ ਸਭਾ, ਪਰਵਿੰਦਰ ਸਿੰਘ ਸਰਨੀ ਸਾਬਕਾ ਬਲਾਕ ਪ੍ਰਧਾਨ, ਸੰਦੀਪ ਸਿੰਘ ਭੁੱਲਰ, ਰਾਜਬੀਰ ਸਿੰਘ ਮਾਨ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...