ਕੇਂਦਰ ਤੇ ਸੂਬਾ ਸਰਕਾਰ ਦੀਆਂ ਦਲਿਤ-ਮਜਦੂਰ ਵਿਰੋਧੀ ਨੀਤੀਆਂ ਖਿਲਾਫ਼ ਸੂਬਾ ਪੱਧਰੀ ਰੈਲੀ 29 ਨੂੰ

Date:

spot_img

ਬਠਿੰਡਾ, 3 ਫਰਵਰੀ: ਕੇਂਦਰ ਤੇ ਰਾਜ ਸਰਕਾਰ ਦੀਆਂ ਦਲਿਤ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ 29 ਫਰਵਰੀ ਨੂੰ ਬਠਿੰਡਾ ਵਿਖੇ ਬੇਜ਼ਮੀਨੇ ਮਜ਼ਦੂਰਾਂ ਦੀ ਸੂਬਾ ਪੱਧਰੀ ਮਹਾਸਭਾ ਰੈਲੀ ਕੀਤੀ ਜਾਵੇਗੀ। ਇਹ ਐਲਾਨ ਅੱਜ ਇਥੇ ਮਜ਼ਦੂਰ ਅੰਬੇਡਕਰ ਪਾਰਕ ਵਿੱਚ ਪ੍ਰਿਤਪਾਲ ਰਾਮਪੁਰਾ ਦੀ ਪ੍ਰਧਾਨਗੀ ਹੇਠ ਹੋਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਮਜ਼ਦੂਰ ਆਗੂਆਂ ਦੀ ਜਨਰਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਨੇ ਕੀਤਾ।

Big Breaking: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫਾ

ਉਨ੍ਹਾਂ ਕਿਹਾ ਕੇਂਦਰੀ ਬਜਟ ਵਿੱਚ ਮਨਰੇਗਾ ਮਜ਼ਦੂਰਾਂ ਦੇ ਰੁਜ਼ਗਾਰ ਲਈ ਕੋਈ ਯੋਜਨਾ ਨਹੀਂ ਹੈ। ਜਿਸ ਤੋਂ ਸਾਫ ਹੈ ਕਿ ਜੇਕਰ ਭਾਜਪਾ 2024 ਚ ਮੁੜ ਸੱਤਾ ਵਿਚ ਆਈ ਤਾਂ ਮਨਰੇਗਾ ਕਾਨੂੰਨ ਖ਼ਤਮ ਕਰ ਦੇਵੇਗੀ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਆਪ ਸਰਕਾਰ ਦੇ ਰਾਜ ਵਿੱਚ ਪੰਜਾਬ ਅੰਦਰ ਕਾਨੂੰਨ ਨਾ ਦੀ ਕੋਈ ਚੀਜ਼ ਨਹੀਂ ਰਹੀ, ਸਗੋ ਆਏ ਦਿਨ ਗੈਂਗਸਟਰ ਸ਼ਰੇਆਮ ਗੋਲੀਆਂ ਚਲਾ ਰਹੇ ਹਨ ਅਤੇ ਦਲਿਤਾਂ ਉਪਰ ਅੱਤਿਆਚਾਰ ਵੱਧ ਰਹੇ ਹਨ।

ਸਾਬਕਾ ਵਿਧਾਇਕ ਮੋਫਰ ਨੇ ਬਠਿੰਡਾ ਲੋਕ ਸਭਾ ਹਲਕਾ ਤੋਂ ਕੀਤੀਆਂ ਸਰਗਰਮੀਆਂ ਤੇਜ਼

ਮੋਰਚੇ ਦੇ ਸੂਬਾ ਆਗੂ ਇੰਜਨੀਅਰ ਰਜਿੰਦਰ ਸਿੰਘ ਮੌੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਭਾਜਪਾ ਸਰਕਾਰ ਜਿਥੇ ਵੱਡੇ ਸਰਮਾਏਦਾਰਾਂ ਪੱਖੀ ਨੀਤੀਆਂ ਲਾਗੂ ਕਰਕੇ ਆਮ ਲੋਕਾਂ ਦੀ ਆਰਥਿਕ ਲੁੱਟ ਕਰਕੇ ਵੱਡੇ ਪੂੰਜੀਪਤੀ ਘਰਾਣਿਆਂ ਦੀਆਂ ਜੇਬਾਂ ਭਰ ਰਹੀ ਹੈ। ਉਨ੍ਹਾਂ ਮਜ਼ਦੂਰਾਂ ਨੂੰ 29 ਫਰਵਰੀ ਦੀ ਬੇਜ਼ਮੀਨੇ ਮਜ਼ਦੂਰਾਂ ਦੀ ਮਹਾਸਭਾ ਰੈਲੀ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ।ਇਸ ਮੌਕੇ ਮਜ਼ਦੂਰ ਆਗੂ ਸੁਖਜੀਵਨ ਸਿੰਘ ਮੌੜ, ਰਣਦੀਪ ਕੌਰ ਪੂਹਲੀ, ਕਾਲ ਸਿੰਘ ਉੱਭਾ ਡੀ ਸੀ ਸਿੰਘ, ਬੂਟਾ ਸਿੰਘ ਮੌੜ, ਜਸਵੰਤ ਸਿੰਘ ਖਾਲਸਾ, ਬਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...