36 Views
ਸੰਗਰੂਰ: ਪੰਜਾਬ ਪਿਛਲੇ ਦੋ ਦਿਨਾਂ ਤੋਂ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਵੱਖ-ਵੱਖ ਜੱਥੇਬੰਦਿਆਂ ਵੱਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਬੀਤੇ ਦਿਨ ਕਿਸਾਨ ਜੱਥੇਬੰਦਿਆਂ ਸਮੇਤ ਕਈ ਹੋਰ ਅਗੂਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਚਾਲੇ ਪਾਏ ਸੀ। ਹੁਣ ਬੀਤੇ ਦਿਨ ਦੇਰ ਸ਼ਾਮ ਪ੍ਰਸ਼ਾਸਨ ਵੱਲੋਂ ਭਾਨਾ ਸਿੱਧੂ ਨੂੰ ਛੇ ਦਿਨਾਂ ‘ਚ ਰਿਹਾਅ ਕਰ ਦਿੱਤੇ ਜਾਣ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ। ਹਲਾਂਕਿ ਪੁਲਿਸ ਨੇ ਇਨ੍ਹਾਂ ਜੱਥੇਬੰਦਿਆਂ ਦੇ ਇੱਕਠ ਨੂੰ ਸੀ.ਐਮ ਦੀ ਰਿਹਾਇਸ਼ ਤੋਂ ਪਿੱਛੇ ਹੀ ਰੋਕ ਦਿੱਤਾ ਸੀ। ਕਿਸਾਨਾਂ ਵੱਲੋਂ ਸੰਗਰੂਰ ਦੀ ਮੁੱਖ ਸੜਕ ਤੇ ਧਰਨਾਂ ਲਗਾਇਆ ਗਿਆ ਸੀ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਘਰ ਵਿਚ ਹੀ ਨਜ਼ਰ ਬੰਦ ਕਰ ਦਿੱਤਾ ਸੀ।