15 Views
ਚੰਡੀਗੜ੍ਹ: ਪੰਜਾਬ ਦੀ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੀ ਸਵਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਬੱਸਾਂ ਵਿਚ 52 ਸਵਾਰੀਆਂ ਤੋਂ ਵੱਧ ਨਾ ਚੜਾਉਣ ਵਾਲਾ ਨਿਯਮ ਫਿਲਹਾਲ ਲਈ ਵਾਪਸ ਲੈ ਲਿਆ ਗਿਆ ਹੈ। ਦਰਅਸਲ ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ਗਏ ‘ਹਿੱਟ ਐਂਡ ਰਨ’ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਕਰਮਚਾਰੀ ਵਿਰੋਧੀ ਨੀਤੀਆਂ ਦੇ ਵਿਰੋਧ ‘ਚ ਬੱਸਾਂ ‘ਚ 52 ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਰੋਕ ਲਾ ਦਿੱਤੀ ਸੀ।
ਬਠਿੰਡਾ ਨਿਗਮ ਦਾ ਬਜਟ ਪਾਸ: ਤਨਖ਼ਾਹਾਂ ਤੇ ਪੈਨਸ਼ਨਾਂ ਲਈ 110 ਕਰੋੜ, ਵਿਕਾਸ ਕਾਰਜ਼ਾਂ ਲਈ 36 ਕਰੋੜ
ਇਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਵਿਭਾਗੀ ਅਧਿਕਾਰੀਆਂ ਨੇ ਯੂਨੀਅਨ ਨਾਲ ਮੀਟਿੰਗ ਕਰਦੇ ਹੋਏ ਭਰੋਸਾ ਦਿਵਾਇਆ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਂਦੇ ਹੋਏ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ।