ਅੰਮ੍ਰਿਤਸਰ, 5 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 1 ਫ਼ਰਵਰੀ ਤੋਂ ਸ਼ੁਰੂ ਹੋਈ ਪੰਜਾਬ ਬਚਾਓ ਯਾਤਰਾ ਨੂੰ ਪਵਿੱਤਰ ਨਗਰੀ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਹਜ਼ਾਰਾ ਲੋਕ ਯਾਤਰਾ ਵਿਚ ਸ਼ਾਮਲ ਹੋਏ । ਕੇਸਰੀ ਨਿਸ਼ਾਨ ਦੇ ਹੇਠ ’ਉਠੋ ਵੀ ਸ਼ੇਰ ਪੰਜਾਬੀਓ, ਪੰਜਾਬ ਬਚਾ ਲੋ’ ਗੀਤ ਦੀ ਆਵਾਜ਼ ਦੇ ਮੱਦੇਨਜ਼ਰ ਅਕਾਲੀ ਦਲ ਦੇ ਪ੍ਰਧਾਨ ਲੋਕਾਂ ਨੂੰ ਗਰਮਜੋਸ਼ੀ ਨਾਲ ਮਿਲੇ ਜਿਹਨਾਂ ਨੇ ਉਹਨਾਂ ’ਤੇ ਫੁੱਲ ਪੱਤੀਆਂ ਦੀ ਵਰਖਾ ਕੀਤੀ ਅਤੇ ਉਹਨਾਂ ਨੂੰ ਫੁੱਲਾਂ ਦੇ ਹਾਰ ਪਾਏ। ਪਾਰਟੀ ਪ੍ਰਧਾਨ ਨੇ ਅੱਜ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ। ਸਾਰੇ ਰਸਤੇ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਅਪੀਲ ਕੀਤੀ ਕਿ ਉਹ ਆਉਂਦੀਆਂ ਪਾਰਲੀਮਾਨੀ ਚੋਣਾਂ ਵਿਚ ਆਪ ਨੂੰ ਠੁਕਰਾ ਕੇ ਇਸ ਭ੍ਰਿਸ਼ਟ ਸਰਕਾਰ ਦਾ ਭੋਗ ਪਾਉਣ ਦੀ ਸ਼ੁਰੂਆਤ ਕਰਨ।
ਬੱਸਾਂ ‘ਚ ਸਫ਼ਰ ਕਰਨ ਵਾਲਿਆ ਨੂੰ ਵੱਡੀ ਰਾਹਤ
ਵੱਡੀ ਗਿਣਤੀ ਵਿਚ ਬਜ਼ੁਰਗ ਲੋਕਾਂ ਨੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਇੰਡੀਆ ਗੇਟ ’ਤੇ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਅਤੇ ਆਪ ਸਰਕਾਰ ਨੇ ਉਹਨਾਂ ਦੇ ਨੀਲੇ ਕਾਰਡ ਕੱਟ ਦਿੱਤੇ ਹਨ। ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਲੋਕਾਂ ਤੋਂ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੋਂ ਇਨਕਾਰੀ ਕਿਉਂ ਹਨ? ਉਹਨਾਂ ਕਿਹਾ ਕਿ ਸ਼ਗਨ ਸਕੀਮ ਬੰਦ ਕਰ ਦਿੱਤੀ ਗਈ ਹੈ ਜਦੋਂ ਕਿ ਬੁਢਾਪਾ ਪੈਨਸ਼ਨ ਸਕੀਮ ਤੇ ਆਟਾ ਦਾਲ ਸਕੀਮਾਂ ਵਰਗੀਆਂ ਸਕੀਮਾਂ ਵਿਚ ਵੱਡੀ ਕਟੌਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਟਾ ਦਾਲ ਸਕੀਮ ਤਹਿਤ ਸਸਤੀ ਕਣਕ ਤੋਂ 40 ਲੱਖ ਲੋਕਾਂ ਨੂੰ ਨਾਂਹ ਕਰ ਦਿੱਤੀ ਗਈ ਤੇ ਕਿਹਾ ਕਿ ਅਜਿਹੀਆਂ ਅਣਮਨੁੱਖੀ ਹਰਕਤਾਂ ਦੀ ਇਕ ਚੁਣੀ ਹੋਈ ਸਰਕਾਰ ਤੋਂ ਆਸ ਨਹੀਂ ਕੀਤੀ ਜਾ ਸਕਦੀ।
ਹਰਸਿਮਰਤ ਦਾ ਕੇਂਦਰ ’ਤੇ ਵੱਡਾ ਹਮਲਾ: ਕਿਹਾ ਮੋਦੀ ਸਰਕਾਰ ਹਰ ਵਾਅਦਾ ਪੂਰਾ ਕਰਨ ’ਚ ਰਹੀ ਅਸਫ਼ਲ
ਉਹਨਾਂ ਕਿਹਾ ਕਿ ਸਰਦਾਰ ਭਗਵੰਤ ਮਾਨ ਕੋਲ ਗਰੀਬਾਂ ਵਾਸਤੇ ਸਮਾਂ ਨਹੀਂ ਹੈ ਤੇ ਉਹ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹਿੱਤਾਂ ਦੀ ਰਾਖੀ ਵਿਚ ਲੱਗੇ ਹਨ ਤੇ ਉਹਨਾਂ ਨੂੰ ਪੰਜਾਬ ਸਰਕਾਰ ਦੇ ਖਰਚੇ ’ਤੇ ਚਾਰਟਡ ਫਲਾਈਟਸ ’ਤੇ ਇਕ ਥਾਂ ਤੋਂ ਦੂਜੀ ਥਾਂ ਲੈ ਕੇ ਜਾਣ ਵਿਚ ਲੱਗੇ ਹਨ।ਇਸ ਮੌਕੇ ਲੋਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਖਿਲਾਫ ਮੁਹਿੰਮ ਸ਼ੁਰੂ ਕਰਨ ਕਿਉਂਕਿ ਉਹਨਾਂ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਸ ਮੌਕੇ ਸੀਨੀਅਰ ਆਗੂ ਅਨਿਲ ਜੋਸ਼ੀ, ਬਿਕਰਮ ਸਿੰਘ ਮਜੀਠੀਆ, ਤਲਬੀਰ ਸਿੰਘ ਗਿੱਲ, ਸੁਰਜੀਤ ਸਿੰਘ ਪਹਿਲਵਾਨ ਅਤੇ ਗੁਰਪ੍ਰੀਤ ਸਿੰਘ ਰੰਧਾਵਾ ਵੀ ਯਾਤਰਾ ਵਿਚ ਸ਼ਾਮਲ ਸਨ।
Share the post "ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਅੰਮ੍ਰਿਤਸਰ ਵਿਚ ਭਰਵਾਂ ਹੁੰਗਾਰਾ"