ਕਾਂਗਰਸ ਪਾਰਟੀ ਲੋਕਾਂ ’ਚ ਜਾਣ ਲਈ ਹੁਣ ਲਏਗੀ ਸੋਸਲ ਮੀਡੀਆ ਦਾ ਸਹਾਰਾ
ਬਠਿੰਡਾ, 5 ਫ਼ਰਵਰੀ: ਕਾਂਗਰਸ ਭਵਨ ਵਿਖੇ ਲੋਕ ਸਭਾ ਹਲਕਾ ਬਠਿੰਡਾ ਦੇ ਕੋਆਡੀਨੇਟਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਵਿੱਚ ਅੱਜ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਸਹਿਤ ਸਮੁੱਚੀ ਲੀਡਰਸ਼ਿਪ,ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ, ਕੌਂਸਲਰ, ਬਲਾਕ ਪ੍ਰਧਾਨ ਸਮੇਤ ਸਮੂਹ ਵਰਕਰ ਹਾਜ਼ਰ ਰਹੇ। ਮੀਟਿੰਗ ਦੌਰਾਨ ਸ: ਕੰਬੋਜ ਨੇ 11 ਫਰਵਰੀ ਨੂੰ ਸਮਰਾਲਾ ਵਿਖੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰੁਜਨ ਖੜਗੇ ਦੀ ਅਗਵਾਈ ਹੇਠ ਕੀਤੀ ਜਾ ਰਹੀ ਵਰਕਰ ਕਨਵੈਂਸ਼ਨ ਵਿੱਚ ਸਮੁੱਚੀ ਲੀਡਰਸ਼ਿਪ ਨੂੰ ਸਮੇਂ ਸਿਰ ਪਹੁੰਚਣ ਲਈ ਡਿਊਟੀਆਂ ਲਾਈਆਂ ਗਈਆਂ।
ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲਾ ’ਚ ਸਖ਼ਤ ਟਿੱਪਣੀ, ਕਿਹਾ ਇਹ ਲੋਕਤੰਤਰ ਦੇ ਕਤਲ ਬਰਾਬਰ ਹੈ!
ਹਰਦਿਆਲ ਸਿੰਘ ਕੰਬੋਜ ਨੇ ਇਸ ਮੌਕੇੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦਸਿਆ ਕਿ ਪੰਜਾਬ ਦੇ 29 ਜ਼ਿਲਿਆਂ ਦੀਆਂ ਕਮੇਟੀਆਂ ਤਹਿਤ ਹੁਣ ਤੱਕ ਪਾਰਟੀ ਨੂੰ ਮਜਬੂਤ ਕਰਨ ਲਈ 2700 ਅਹੱੁਦੇਦਾਰ ਨਿਯੁਕਤ ਕੀਤੇ ਗਏ ਹਨ।ਇਸਤੋਂ ਇਲਾਵਾ 290 ਬਲਾਕ ਕਮੇਟੀਆਂ ਅਧੀਨ 9 ਹਜਾਰ ਵਰਕਰ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ ਅਤੇ ਬੂਥ ਪੱਧਰ ’ਤੇ 31-31 ਮੈਂਬਰੀ ਕਮੇਟੀਆਂ ਤੋਂ ਇਲਾਵਾ ਮੰਡਲ ਕਮੇਟੀ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਆਉਂਦੇ ਦਿਨਾਂ ਵਿੱਚ ਬੂਥ ਪੱਧਰ ’ਤੇ ਸੋਸ਼ਲ ਮੀਡੀਆ ਉਪਰ ਵੀ ਇਸ ਦੀਆਂ ਸਰਗਰਮੀਆਂ ਨਜ਼ਰ ਆਉਣਗੀਆਂ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਕਾਂਗਰਸ ਆਪਣੇ ਦਮ ’ਤੇ ਲੜੇਗੀ ਤੇ ਕਿਸੇ ਨਾਲ ਕੋਈ ਗਠਜੋੜ ਨਹੀਂ ਹੋਵੇਗਾ।
ਬੱਸਾਂ ‘ਚ ਸਫ਼ਰ ਕਰਨ ਵਾਲਿਆ ਨੂੰ ਵੱਡੀ ਰਾਹਤ
ਇਸ ਮੌਕੇ ਉਹਨਾਂ ਪੰਜਾਬ ਦੇ ਹਾਲਾਤਾਂ ’ਤੇ ਚਿੰਤਾਂ ਜਾਹਰ ਕਰਦੇ ਹੋਏ ਮੁੱਖ ਮੰਤਰੀ ਦੀ ਕਾਰਗੁਜ਼ਾਰੀ ਉਪਰ ਵੀ ਸਵਾਲ ਖੜੇ ਕੀਤੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਦਸਿਆ ਕਿ 11 ਫਰਵਰੀ ਦੇ ਸਮਰਾਲਾ ਵਰਕਰ ਕਨਵੈਂਸ਼ਨ ਲਈ ਪੂਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਵਰਕਰ ਕਨਵੈਂਸ਼ਨ ਵਿੱਚ ਸਮੂਲੀਅਤ ਕਰਨ ਲਈ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਣਗੇ। ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਜਿਲਾ ਕੋਆਰਡੀਨੇਟਰ ਲਾਏ ਕ੍ਰਿਸ਼ਨ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਹਾਰਰ ਰਹੇ। ਇਸਤੋਂ ਇਲਾਵਾ ਮੀਟਿੰਗ ਵਿਚ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ, ਹਰਵਿੰਦਰ ਲੱਡੂ, ਸੀਨੀਅਰ ਆਗੂ ਟਹਿਲ ਸਿੰਘ ਸੰਧੂ, ਟਹਿਲ ਸਿੰਘ ਬੁੱਟਰ, ਕਾਰਜ਼ਕਾਰੀ ਮੇਅਰ ਅਸੋਕ ਪ੍ਰਧਾਨ, ਡਿਪਟੀ ਮੇਅਰ ਹਰਮੰਦਰ ਸਿੰਘ ਸਹਿਤ ਵੱਡੀ ਗਿਣਤੀ ਵਿਚ ਕੌਸਲਰ ਤੇ ਹੋਰ ਅਹੁੱਦੇਦਾਰ ਮੌਜੂਦ ਰਹੇ।
Share the post "11 ਫ਼ਰਵਰੀ ਦੀ ਸਮਰਾਲਾ ਕਨਵੈਨਸ਼ਨ ਦੀਆਂ ਤਿਆਰੀਆਂ ਨੂੰ ਲੈ ਕੇ ਕਾਂਗਰਸ ਦੀ ਮੀਟਿੰਗ ਹੋਈ"