ਚੰਡੀਗੜ੍ਹ: ਬਰਖ਼ਾਸਤ ਏਆਈਜੀ ਰਾਜ ਜੀਤ ਸਿੰਘ ਹੁੰਦਲ ਦੀਆਂ ਮੁਸ਼ਕਲਾਂ ਇਕ ਵਾਰ ਫਿਰ ਤੋਂ ਵੱਧਦੀਆਂ ਨਜ਼ਰ ਆ ਰਹੀਆ ਹਨ। ਪੰਜਾਬ ਪੁਲਿਸ ਵੱਲੋਂ ਇਕ ਵਾਰ ਫਿਰ ਤੋਂ ਏਆਈਜੀ ਰਾਜ ਜੀਤ ਸਿੰਘ ਖਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਪੁਲਿਸ ਇੰਟੈਲੀਜੈਂਸ ਦਾ ਮੰਨਣਾ ਹੈ ਕਿ ਮੁਲਜ਼ਮ ਰਾਜ ਜੀਤ ਸਿੰਘ ਵਿਦੇਸ਼ ਭੱਜ ਗਿਆ ਹੈ ਜਾਂ ਵਿਦੇਸ਼ ਭੱਜਣ ਦੀ ਯੋਜਨਾ ਬਣਾ ਰਿਹਾ ਹੈ। ਅਜਿਹੇ ‘ਚ ਹੁਣ ਪੰਜਾਬ ਪੁਲਿਸ ਐਨ.ਆਈ.ਏ. ਦੀ ਮਦਦ ਨਾਲ ਇਸ ਦਾ ਪਤਾ ਲਗਾਏਗੀ।
ਸਾਬਕਾ DSP ਰਾਕਾ ਗੇਰਾ ਰਿਸ਼ਵਤ ਮਾਮਲੇ ‘ਚ ਦੋਸ਼ੀ ਕਰਾਰ
ਪੁਲਿਸ ਨੇ ਰਾਜ ਜੀਤ ਸਿੰਘ ਦਾ ਲੁੱਕਆਊਟ ਨੋਟਿਸ ਜਾਰੀ ਕਰਕੇ ਸਾਰੀਆਂ ਬੰਦਰਗਾਹਾਂ, ਹਵਾਈ ਅੱਡਿਆਂ ਅਤੇ ਰਾਸ਼ਟਰੀ ਮਾਰਗਾਂ ‘ਤੇ ਉਸ ਦੀ ਜਾਣਕਾਰੀ ਸਾਂਝੀ ਕੀਤੀ ਹੈ, ਤਾਂ ਜੋ ਜੇਕਰ ਮੁਲਜ਼ਮ ਅਜੇ ਤਕ ਦੇਸ਼ ਛੱਡ ਕੇ ਨਹੀਂ ਗਿਆ ਤਾਂ ਉਸ ਨੂੰ ਕਾਬੂ ਕੀਤਾ ਜਾ ਸਕੇ। ਦੂਜੇ ਪਾਸੇ ਸਪੈਸ਼ਲ ਟਾਸਕ ਫੋਰਸ ਨੇ ਵੱਡੀ ਕਾਰਵਾਈ ਕੀਤੀ ਹੈ। ਐਸਟੀਐਫ ਨੇ ਮੁਲਜ਼ਮ ਏਆਈਜੀ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਸ ਮਾਮਲੇ ਵਿਚ ਪੰਜਾਬ ਐਸਟੀਐਫ ਨੇ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਲਿਖ ਕੇ ਮੁਲਜ਼ਮ ਦੀ ਜਾਇਦਾਦ ਕੁਰਕ ਕਰਨ ਲਈ ਨੋਟਿਸ ਜਾਰੀ ਕਰਨ ਦੀ ਮੰਗ ਕੀਤੀ ਸੀ। ਇਸ ’ਤੇ ਕੇਂਦਰੀ ਵਿੱਤ ਮੰਤਰਾਲੇ ਦੀ ਕਮੇਟੀ ਨੇ ਮੁਲਜ਼ਮ ਏਆਈਜੀ ਰਾਜ ਜੀਤ ਸਿੰਘ ਹੁੰਦਲ, ਉਨ੍ਹਾਂ ਦੀ ਪਤਨੀ ਅਤੇ ਧੀ ਨੂੰ 9 ਫਰਵਰੀ ਤਕ ਦਿੱਲੀ ਵਿਚ ਅਥਾਰਟੀ ਅੱਗੇ ਜਵਾਬ ਦਾਖ਼ਲ ਕਰਨ ਦੇ ਹੁਕਮ ਦਿਤੇ ਹਨ।