ਸੀਆਈਏ ਦਾ ਸਬ ਇੰਸਪੈਕਟਰ ਵਿਜੀਲੈਂਸ ਵਲੋਂ ਕਾਬੂ

Date:

spot_img

ਬਰਨਾਲਾ, 6 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਉਦੇਸ਼ ਨਾਲ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਬਰਨਾਲਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਮਨਜਿੰਦਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਰਨਾਲਾ ਸ਼ਹਿਰ ਦੇ ਕਾਰ ਡੀਲਰ ਸਿਮਰਦੀਪ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਜਾਣਕਾਰੀ ਦਿੱਤੀ ਕਿ ਮੋਗਾ ਸ਼ਹਿਰ ਦੇ ਧਰਮਪਾਲ ਨਾਲ ਸਕਾਰਪੀਓ ਗੱਡੀ ਵੇਚਣ ਨੂੰ ਲੈ ਕੇ ਉਸਦਾ ਵਿੱਤੀ ਝਗੜਾ ਚੱਲ ਰਿਹਾ ਹੈ ਅਤੇ ਐਸ.ਆਈ. ਮਨਜਿੰਦਰ ਸਿੰਘ ਦੂਜੀ ਧਿਰ ਨਾਲ ਸਮਝੌਤਾ ਕਰਨ ਲਈ ਉਸ ’ਤੇ ਦਬਾਅ ਪਾ ਰਿਹਾ ਹੈ।

ਚੰਡੀਗੜ੍ਹ ਮੇਅਰ ਚੋਣ: ਆਪ ਨੇ ਚੋਣ ਅਧਿਕਾਰੀਆਂ ਦੀਆਂ ਵੀਡੀਓ ਕੀਤੀਆਂ ਜਾਰੀ

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਮਝੌਤਾ ਨਾ ਕਰਨ ਦੀ ਸੂਰਤ ਵਿੱਚ ਉਸ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਡਰਾਵਾ ਦੇ ਕੇ ਉਕਤ ਪੁਲਿਸ ਮੁਲਾਜ਼ਮ ਉਸ ਪਾਸੋਂ 15,000 ਰੁਪਏ ਰਿਸ਼ਵਤ ਵਜੋਂ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਪਟਿਆਲਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...