ਸਾਂਝੇ ਵਫ਼ਦ ਨੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੀਟਿੰਗ

Date:

spot_img

ਬਠਿੰਡਾ, 7 ਫਰਵਰੀ : ਸੰਯੁਕਤ ਕਿਸਾਨ ਮੋਰਚੇ ਅਤੇ ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਅਨੁਸਾਰ 16 ਫਰਵਰੀ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦਾ ਇੱਕ ਸਾਂਝਾ ਵਫਦ ਬਠਿੰਡਾ ਸ਼ਹਿਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਜਿਵੇਂ ਕਿ ਆੜਤੀਆ ਐਸੋਸੀਏਸ਼ਨ,ਵਪਾਰ ਮੰਡਲ, ਪੈਸਟੀਸਾਈਡ ਐਸੋਸੀਏਸ਼ਨ,ਸਬਜ਼ੀ ਮੰਡੀ ਆੜਤੀਆ ਯੂਨੀਅਨ, ਫਰੂਟ ਮੰਡੀ ਆੜਤੀਆ ਯੂਨੀਅਨ, ਟਰੱਕ ਯੂਨੀਅਨ ,ਕੈਂਟਰ ਯੂਨੀਅਨ ,ਟੈਕਸੀ ਯੂਨੀਅਨ, ਅਤੇ ਬੱਸ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੇ ਆਗੂਆਂ ਨੂੰ ਮਿਲਿਆ। ਇਸ ਵਫਦ ਨੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਕੀਤੇ ਜਾ ਰਹੇ 16 ਫਰਵਰੀ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਹੁਣ ਸੂਬੇ ’ਚ ਗੈਰ-ਕਲੌਨੀ ਕੱਟਣ ਵਾਲਿਆਂ ਵਿਰੁਧ ਹੋਵੇਗੀ ਸਖ਼ਤ ਕਾਰਵਾਈ, ਬਣੇਗਾ ਨਵਾਂ ਕਾਨੂੰਨ

ਅੱਜ ਦੇ ਇਸ ਪ੍ਰੋਗਰਾਮ ਦੇ ਵੇਰਵੇ ਜਾਰੀ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਫਿਰਕੂ,ਫਾਸ਼ੀਵਾਦੀ,ਲੋਕ ਵਿਰੋਧੀ ,ਦਲਿਤਾਂ ,ਔਰਤਾਂ ਤੇ ਘੱਟ ਗਿਣਤੀਆਂ ਤੇ ਜ਼ੁਲਮ ਕਰਨ ਵਾਲੀਆਂ ਅਤੇ ਕਾਰਪੋਰੇਟ ਨੂੰ ਸਮੁੱਚਾ ਆਰਥਿਕ ਢਾਂਚਾ ਦੇਣ ਵਾਲੀਆਂ ਨੀਤੀਆਂ ਦਾ 16 ਫਰਵਰੀ ਨੂੰ ਭਾਰਤ ਬੰਦ ਕਰਕੇ ਪੁਰਜੋਰ ਵਿਰੋਧ ਕੀਤਾ ਜਾਵੇਗਾ। ਅੱਜ ਦੇ ਇਸ ਵਫਦ ਵਿੱਚ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸਵਰਨ ਸਿੰਘ ਪੂਹਲੀ,

ਹਾਈਟੈਕ ਪਟਵਾਰੀ: ਪੇਟੀਐਮ ਰਾਹੀਂ ਮੰਗੀ ਰਿਸ਼ਵਤ, ਕੇਸ ਦਰਜ਼

ਕਿਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾ ਕਨਵੀਨਰ ਅਮਰਜੀਤ ਹਨੀ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੂਬਾ ਆਗੂ ਬੇਅੰਤ ਸਿੰਘ ਮਹਿਮਾ ਸਰਜਾ,ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਫੁੱਲੋ ਮਿੱਠੀ,ਦਲਿਤ ਮਜ਼ਦੂਰ ਯੂਨੀਅਨ ਦੇ ਜ਼ਿਲਾ ਆਗੂ ਸੁਖਪਾਲ ਸਿੰਘ ਖਿਆਲੀ ਵਾਲਾ, ਸਿਕੰਦਰ ਸਿੰਘ ਧਾਲੀਵਾਲ ਸੂਬਾਪਰਧਾਨ ਡੀਐਮਐਫ, ਗਗਨਦੀਪ ਸਿੰਘ ਬਠਿੰਡਾ ਸੂਬਾ ਪ੍ਰਧਾਨ ਪੀ ਐਸ ਐਸ ਐਫ, ਪ੍ਰਿੰਸੀਪਲ ਰਣਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ ਬਠਿੰਡਾ, ਸੰਜੀਵ ਕੁਮਾਰ ਬਡਿਆਲਾ ਜ਼ਿਲਾ ਪ੍ਰਧਾਨ ਪੀਐਸਐਸਐਫ ਅਤੇ ਬਲਵਿੰਦਰ ਸਿੰਘ ਗੰਗਾ ਵੀ ਸ਼ਾਮਿਲ ਸਨ। ਇਸ ਵਫਦ ਦੇ ਆਗੂਆਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਇਸ ਬੰਦ ਨੂੰ ਸਫਲ ਬਣਾਉਣ ਲਈ 16 ਫਰਵਰੀ ਨੂੰ 11 ਵਜੇ ਭਾਈ ਘਨਈਆ ਚੌਂਕ ਬਠਿੰਡਾ ਵਿਖੇ ਪਹੁੰਚਣ ਦੀ ਅਪੀਲ ਕੀਤੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related

Bathinda Police ਦੀ ਵੱਡੀ ਸਫਲਤਾ: ਖੁਫੀਆ ਕੈਮਰੇ ਲਗਾਉਣ ਵਾਲੇ ਦੋ ਵਿਅਕਤੀ ਗ੍ਰਿਫਤਾਰ

Bathinda News: Bathinda Police ਵੱਲੋ ਮਾੜੇ ਅਨਸਰਾਂ ਖਿਲਾਫ ਚਲਾਈਆਂ...

Guru Kashi University ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਠੰਡੇ-ਮਿੱਠੇ ਪਾਣੀ ਦੀ ਛਬੀਲ” ਲਗਾਈ

👉ਪਲਾਸਟਿਕ ਮੁਕਤ ਵਾਤਾਵਰਣ ਸਮੇਂ ਦੀ ਲੋੜ:- ਡਾ. ਬਲਰਾਜ ਸਿੰਘ,ਵੀ....

ਸਾਲੀ ਨੇ ਜੀਜੇ ਵਿਰੁਧ ਕਰਵਾਇਆ ਬਲਾ.ਤਕਾਰ ਦਾ ਪਰਚਾ ਦਰਜ਼

Ludhiana News: ਲੁਧਿਆਣਾ ਦੇ ਵਿਚ ਰਹਿਣ ਵਾਲੀ ਇੱਕ ਪ੍ਰਵਾਸੀ...