ਲੁਧਿਆਣਾ, 8 ਫਰਵਰੀ : ਵਿਜੀਲੈਂਸ ਬਿਊਰੋ ਨੇ ਮਾਰਕੀਟ ਕਮੇਟੀ ਲੁਧਿਆਣਾ ਦੇ ਨਿਲਾਮੀ ਰਿਕਾਰਡਰ (ਆਕਸ਼ਨ ਰਿਕਾਰਡਰ) ਹਰੀ ਰਾਮ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸਦੇ ਵਿਰੁਧ ਸਲੇਮ ਟਾਬਰੀ ਲੁਧਿਆਣਾ ਦੇ ਰਹਿਣ ਵਾਲੇ ਸੋਨੂੰ ਨੇ ਸਿਕਾਇਤ ਕੀਤੀ ਸੀ।ਸਿਕਾਇਤਕਰਤਾ ਗਿੱਲ ਕੋਆਪ੍ਰੇਟਿਵ ਲੇਬਰ ਐਂਡ ਕੰਸਟਰਕਸ਼ਨ ਸੁਸਾਇਟੀ ਲੁਧਿਆਣਾ ਦਾ ਸਕੱਤਰ ਹੈ। ਇਹ ਸੁਸਾਇਟੀ ਲੁਧਿਆਣਾ ਸ਼ਹਿਰ ਅੰਦਰ ਪੈਂਦੀਆਂ ਮੰਡੀਆਂ, ਮੱਛੀ ਮੰਡੀਆਂ ਆਦਿ ਦੀ ਸਫਾਈ ਦਾ ਠੇਕਾ ਲੈਂਦੀ ਸੀ।
ਨਗਰ ਨਿਗਮ ਦਾ ਕਰਮਚਾਰੀ 6,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਉਕਤ ਸੁਸਾਇਟੀ ਨੂੰ ਮਾਰਕਿਟ ਕਮੇਟੀ ਲੁਧਿਆਣਾ ਵੱਲੋਂ 01-04-2023 ਤੋਂ 31-03-2024 ਤੱਕ ਦੀ ਮਿਆਦ ਲਈ ਕਾਰਾ-ਬਾਰਾ ਚੌਕ, ਬਹਾਦਰਕੇ ਰੋਡ, ਨੇੜੇ ਸਬਜੀ ਮੰਡੀ ਲੁਧਿਆਣਾ ਦੀ ਸਫ਼ਾਈ ਦਾ ਠੇਕਾ ਅਲਾਟ ਹੋਇਆ ਹੈ। ਪ੍ਰੰਤੂ ਕਰਮਚਾਰੀ ਹਰੀ ਰਾਮ ਸੁਸਾਇਟੀ ਦੇ ਮਹੀਨਾਵਾਰ ਬਿੱਲ ਪਾਸ ਕਰਵਾਉਣ ਬਦਲੇ ਹਰ ਮਹੀਨੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ।
ਹਾਈਟੈਕ ਪਟਵਾਰੀ: ਪੇਟੀਐਮ ਰਾਹੀਂ ਮੰਗੀ ਰਿਸ਼ਵਤ, ਕੇਸ ਦਰਜ਼
ਸਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਨ ਸਮੇਂ ਕਥਿਤ ਦੋਸ਼ੀ ਕਰਮਚਾਰੀ ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਮੁੱਢਲੀ ਜਾਂਚ ਤੋਂ ਬਾਅਦ ਲੁਧਿਆਣਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਲਿਆ।