ਕਿਹਾ, ਕਿ ਗੁਰਦੁਆਰਾ ਕਮਿਸ਼ਨ ਚੋਣਾਂ ਵਾਸਤੇ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਵਿਵਸਥਾ ਵੀ ਕਰਨ
ਚੰਡੀਗੜ੍ਹ, 8 ਫਰਵਰੀ (ਅਸ਼ੀਸ਼ ਮਿੱਤਲ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰਕੇ ਗੈਰ ਸਿੱਖਾਂ ਨੂੰ ਕੱਢਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕਰਦਿਆਂ ਚੋਣਾਂ ਲਈ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਕਰਨ ਤੇ ਉਹਨਾਂ ਨੂੰ ਚੋਣ ਨਿਸ਼ਾਨ ਅਲਾਟ ਕਰਨ ਦੀ ਵੀ ਵਿਵਸਥਾ ਕਰਨ ਦੀ ਮੰਗ ਕੀਤੀ।
ਹਰਿਆਣਾ ’ਚ ਪਹਿਲੀ ਵਾਰ 6 ਮਾਰਚ ਨੂੰ ਹੋਣਗੀਆਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਚੋਣਾਂ
ਅਜ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਦੋਸ ਲਗਾਇਆ ਕਿ ਇੰਜ ਜਾਪਦਾ ਹੈ ਕਿ ਸਿੱਖਾਂ ਦੀ ਪ੍ਰਤੀਨਿਧ ਜਮਾਤ ਸ਼੍ਰੋਮਣੀ ਅਕਾਲੀ ਦਲ ਨੂੰ ਰਜਿਸਟਰੇਸ਼ਨ ਤੋਂ ਰੋਕਣ ਦਾ ਯਤਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਵੋਟਰ ਸੂਚੀਆਂ ਨੂੰ ਵੇਖਣ ’ਤੇ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਅਯੋਗ ਵੋਟਰਾਂ ਨੂੰ ਗੁਰਦੁਆਰਾ ਚੋਣਾਂ ਵਾਸਤੇ ਯੋਗ ਬਣਾ ਦਿੱਤਾ ਗਿਆ ਹੈ ਜਿਹਨਾਂ ਵਿਚ ਵੱਡੀ ਗਿਣਤੀ ਵਿਚ ਗੈਰ ਸਿੱਖ ਨਾਂ ਸ਼ਾਮਲ ਹਨ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੋਟਰਾਂ ਦੀਆਂ ਤਸਵੀਰਾਂ ਵੀ ਵੋਟਰ ਸੂਚੀਆਂ ਵਿਚ ਸ਼ਾਮਲ ਨਹੀ ਹਨ ਜਿਸ ਨਾਲ ਸਹੀ ਵੋਟਰਾਂ ਦੀ ਪਛਾਣ ਮੁਸ਼ਕਿਲ ਹੋ ਜਾਵੇਗੀ ਤੇ ਇਸ ਨਾਲ ਘਪਲੇਬਾਜ਼ੀਆਂ ਹੋਣਗੀਆਂ।
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਦਿੱਲੀ ਅਕਾਲੀ ਦਲ ਵਿਚੋਂ ਚਾਰ ਆਗੂਆਂ ਨੂੰ ਕੱਢਿਆ ਬਾਹਰ
ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਚੋਣਾਂ ਵਾਸਤੇ ਵੋਟਰਾਂ ਲਈ ਵੋਟਾਂ ਪਾਉਣ ਵਾਸਤੇ ਸਾਰੇ ਸੂਬੇ ਵਿਚ ਸਿਰਫ 390 ਬੂਥ ਬਣਾਏ ਗਏ ਹਨ।ਇਸਦੇ ਨਾਲ ਹੀ ਉਨ੍ਹਾਂ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਦੇ ਪੁਨਰਗਠਨ ਖਿਲਾਫ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੋਲ ਰੋਸ ਦਰਜ ਕਰਵਾਇਆ ਹੈ। ਉਹਨਾਂ ਕਿਹਾ ਕਿ ਬੋਰਡ ਵਿਚ ਨਾਮਜ਼ਦ ਮੈਂਬਰਾਂ ਦੀ ਗਿਣਤੀ ਦੋ ਤੋਂ ਵਧਾ ਕੇ 12 ਕਰ ਦਿੱਤੀ ਗਈ ਹੈ ਜਦੋਂ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਗਿਣਤੀ 4 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਬੋਰਡ ’ਤੇ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ ਜਿਸਦੀ ਸਮੁੱਚੀ ਸਿੱਖ ਸੰਗਤ ਨੇ ਨਿਖੇਧੀ ਕੀਤੀ ਹੈ। ਇਸ ਮੌਕੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਡਾ ਦਲਜੀਤ ਸਿੰਘ ਚੀਮਾ, ਤੇਜਿੰਦਰ ਸਿੰਘ ਮਿੱਡੂਖੇੜਾ ਆਦਿ ਵੀ ਹਾਜ਼ਰ ਸਨ।
Share the post "ਧਾਮੀ ਨੇ ਹਰਿਆਣਾ ਗੁਰਦੁਆਰਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਵਿਚੋਂ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਅਪੀਲ"