ਬਠਿੰਡਾ, 8 ਫ਼ਰਵਰੀ : 9 ਫਰਵਰੀ ਨੂੰ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀ ਔਰਤਾਂ ਦਾ ਸਪੈਸ਼ਲ ਇਲਾਜ ਅਤੇ ਮੁਫ਼ਤ ਚੈਕਅੱਪ ਤੇ ਟੈਸਟ ਕੀਤੇ ਜਾ ਰਹੇ ਹਨ। ਇਸਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦਸਿਆ ਕਿ ਇਸ ਸਕੀਮ ਤਹਿਤ ਹਰੇਕ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਮੁਫਤ ਚੈਕ ਅੱਪ ਅਤੇ ਮੁਫਤ ਟੈਸਟ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕੱਲ 9 ਫਰਵਰੀ ਨੂੰ ਸਾਰੇ ਸਰਕਾਰੀ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ, ਅਰਬਨ ਮੁੱਢਲਾ ਸਿਹਤ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਦੇ ਸਾਰੇ ਟੈਸਟ ਅਤੇ ਚੈੱਕਅਪ ਮੁਫਤ ਕੀਤੇ ਜਾਣਗੇ।
ਕੌਮਾਂ ਨੂੰ ਜਿਊਂਦਾ ਰੱਖਣ ਲਈ ਵਿਰਾਸਤ ਨੂੰ ਸੰਭਾਲਣਾ ਜ਼ਰੂਰੀ : ਜਗਰੂਪ ਸਿੰਘ ਗਿੱਲ
ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ ਅਤੇ ਅਗੇਤੇ ਪ੍ਰਬੰਧ ਕਰ ਲਏ ਜਾਂਦੇ ਹਨ। ਡਾ ਸੁਖਜਿੰਦਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਸਿਹਤ ਵਿਭਾਗ ਦੇ ਫੀਲਡ ਸਟਾਫ਼ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਲੈ ਕੇ ਆਇਆ ਕਰਨ ਤਾਂ ਜੋ ਗਰਭਵਤੀ ਮਾਵਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇ ਕੇ ਆਉਣ ਵਾਲੇ ਖਤਰੇ ਤੋ ਟਾਲਿਆ ਜਾ ਸਕੇ। ਉਹਨਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਗਰਭ ਦੌਰਾਨ ਘੱਟੋਂ ਘੱਟ 4 ਵਾਰ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ।
Share the post "9 ਫ਼ਰਵਰੀ ਨੂੰ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿਚ ਗਰਭਵਤੀ ਔਰਤਾਂ ਦੇ ਹੋਣਗੇ ਮੁਫ਼ਤ ਚੈਕਅੱਪ"