ਚੰਡੀਗੜ੍ਹ, 8 ਫਰਵਰੀ: ਪਹਿਲੀ ਵਾਰ ਸੂਬੇ ਵਿਚ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖ਼ਰੀਦਣ ਵਾਲੀ ਸਰਕਾਰ ਨੇ ਹੁਣ ਸਰਕਾਰੀ ਕਾਨੂੰਨੀ ਪ੍ਰਕ੍ਰਿਆ ਪੂਰੀਆਂ ਹੋਣ ਤੋਂ ਬਾਅਦ ਇਸਨੂੰ ਆਗਾਮੀ 11 ਫਰਵਰੀ ਨੂੰ ਰਾਜ ਦੇ ਲੋਕਾਂ ਨੂੰ ਸਮਰਪਿਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ ਗੋਇੰਦਵਾਲ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ।
ਦੇਸ਼ ਨੂੰ ਬਚਾਉਣ ਲਈ ਵਿਰੋਧੀ ਧਿਰ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ: ਭਗਵੰਤ ਮਾਨ
ਗੌਰਤਲਬ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 12 ਜਨਵਰੀ 2024 ਨੂੰ ਜੀਏਟੀਪੀਐਲ ਨੂੰ ਸ਼ਾਮਲ ਕੀਤਾ ਸੀ ਅਤੇ 07 ਫਰਵਰੀ ਨੂੰ ਅਧਿਗਹਰਿਣ ਪ੍ਰਕਿਰਿਆ ਪੂਰੀ ਹੋਣ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਜੀ.ਏ.ਟੀ.ਪੀ.ਐਲ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ।
ਦੋ ਐਸ.ਐਸ.ਪੀਜ਼ ਸਹਿਤ ਸੱਤ ਪੁਲਿਸ ਅਧਿਕਾਰੀ ਬਦਲੇ
ਉਨ੍ਹਾਂ ਕਿਹਾ ਕਿ ਤੀਸਰੇ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਾਪਤ ਇਸ ਥਰਮਲ ਪਲਾਂਟ ਦਾ ਨਾਮ ਵੀ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਰੱਖਿਆ ਗਿਆ ਹੈ।ਬਿਜਲੀ ਮੰਤਰੀ ਨੇ ਕਿਹਾ ਕਿ ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵੱਲੋਂ ਕੀਤੇ ਗਏ 3000 ਕਰੋੜ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰ੍ਹਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ।¯
Share the post "ਸਰਕਾਰ ਵਲੋਂ ਖ਼ਰੀਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਭਗਵੰਤ ਮਾਨ ਤੇ ਕੇਜਰੀਵਾਲ 11 ਨੂੰ ਕਰਨਗੇ ਰਾਜ ਦੇ ਲੋਕਾਂ ਨੂੰ ਸਮਰਪਿਤ"