ਬਠਿੰਡਾ, 9 ਫਰਵਰੀ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਇਕਾਈ ਬਠਿੰਡਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਜਬਰੀ ਜਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ , ਨਵੀਂ ਖੇਤੀ ਨੀਤੀ ਵਿਚੋਂ ਕਾਰਪੋਰੇਟਾਂ ਨੂੰ ਸਾਮਿਲ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਜਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਜਨਰਲ ਸਕੱਤਰ ਜਸਵਿੰਦਰ , ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ,ਮੀਤ ਪ੍ਰਧਾਨ ਵਿਕਾਸ ਗਰਗ ਨੇ ਕਿਹਾ ਕਿ ਕਿਸਾਨਾਂ ਵੱਲੋਂ ਸੂਬਾ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਬੀ ਕੇ ਯੂ ਉਗਰਾਹਾਂ ਵੱਲੋਂ ਪੰਜ ਰੋਜ਼ਾ ਜ਼ਿਲ੍ਹਾ ਪੱਧਰੀ ਡੀ ਸੀ ਦਫ਼ਤਰਾਂ ਅੱਗੇ ਧਰਨੇ ਰੱਖੇ ਗਏ ਹਨ।
ਬਠਿੰਡਾ ’ਚ ਤਿੰਨ ਦਿਨ ਤੱਕ ਝਾਕੀਆਂ ਦੇ ਰਾਹੀਂ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਿਖ਼ਾਇਆ ਜਾਵੇਗਾ
ਪਰ ਕੇਂਦਰ ਦੀ ਸਰਕਾਰ ਵਾਂਗ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲਗਾਤਾਰ ਵਾਅਦੇ ਕਰਕੇ ਮੁੱਕਰ ਰਹੀ ਹੈ। ਜਿਸ ਤੋਂ ਪੂਰੀ ਤਰਾਂ ਸਪੱਸ਼ਟ ਹੈ ਕਿ ਸੂਬਾ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੀ ਹੱਥ ਠੋਕਾ ਬਣੀ ਹੋਈ ਹੈ। ਜਥੇਬੰਦੀ ਦੇ ਜਿਲ੍ਹਾ ਪਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ, ਵਿੱਤ ਸਕੱਤਰ ਅਨਿਲ ਭੱਟ,ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਨਾਲ ਮੁਲਾਜਮਾਂ ਦੀਆਂ ਮੰਗਾਂ ਨੂੰ ਵੀ ਅਣਗੌਲਿਆਂ ਕਰ ਰਹੀ ਹੈ ਮੁਲਾਜਮਾਂ ਦੀਆਂ
ਪੁਰਾਣੀ ਪੈਨਸ਼ਨ ਬਹਾਲੀ ਲਈ ਆਪ ਦੇ ਕਾਰਜ਼ਕਾਰੀ ਪ੍ਰਧਾਨ ਬੁੱਧ ਰਾਮ ਦੇ ਘਰ ਅੱਗੇ ਧਰਨਾ 11 ਨੂੰ
ਅਨੇਕਾਂ ਮੰਗਾਂ ਜਿਸ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਡੀ ਏ ਦਾ ਕਰੋੜਾਂ ਰੁਪਏ ਦਾ ਬਕਾਇਆ ਨਾ ਜਾਰੀ ਕਰਨਾ, ਸੋਧਿਆ ਹੋਇਆ ਪੇਅ ਕਮਿਸ਼ਨ ਲਾਗੂ ਕਰਨ, ਕੱਟੇ ਹੋਏ ਭੱਤੇ ਲਾਗੂ ਕਰਨ, ਨਵੀਂ ਸਿੱਖਿਆ ਨੀਤੀ 2020 ਰੱਦ ਕਰਨ ਜਿਹੀਆਂ ਮੰਗਾਂ ਓਵੇਂ ਦੀਆਂ ਓਵੇਂ ਹੀ ਖੜੀਆਂ ਹਨ ਸਰਕਾਰ ਲਗਾਤਾਰ ਟਾਲਮਟੋਲ ਕਰਕੇ ਡੰਗ ਟਪਾ ਰਹੀ ਹੈ। ਇਸ ਮੌਕੇ ਰਣਦੀਪ ਕੌਰ ਖਾਲਸਾ, ਬਲਜਿੰਦਰ ਕੌਰ, ਬਲਾਕ ਪ੍ਰਧਾਨ ਰਾਜਵਿੰਦਰ ਜਲਾਲ, ਭੁਪਿੰਦਰ ਸਰਖਾਨਾ , ਭੋਲਾ ਰਾਮ, ਬਲਕਰਨ ਸਿੰਘ ਕੋਟ ਸ਼ਮੀਰ, ਬਲਾਕ ਸੰਗਤ ਦੇ ਸਕੱਤਰ ਅਸਵਨੀ ਕੁਮਾਰ ਨੇ ਬੀ ਕੇ ਯੂ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਲਈ ਲਾਏ ਜਾ ਰਹੇ 5 ਰੋਜ਼ਾ ਧਰਨਿਆਂ ਦੀ ਡਟਵੀਂ ਹਿਮਾਇਤ ਕੀਤੀ।
Share the post "ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ:ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਠਿੰਡਾ"