ਸ਼੍ਰੋਮਣੀ ਕਮੇਟੀ ਪ੍ਰਧਾਨ ਨਾਂਦੇੜ ਵਿਚ ਸਿੱਖ ਸੰਗਤ ਵੱਲੋਂ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਹੋਏ ਸ਼ਾਮਲ
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਨਿੱਜੀ ਦਖ਼ਲ ਦੇਣ ਦੀ ਕੀਤੀ ਅਪੀਲ
ਨਾਂਦੇੜ, 9 ਫਰਵਰੀ: ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਲਈ ਮਹਾਰਾਸ਼ਟਰ ਸਰਕਾਰ ਦੁਆਰਾ ਲਏ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਫੈਸਲੇ ਨੂੰ ਵਾਪਸ ਲੈਣ ਲਈ ਅੱਜ ਸਿੱਖ ਸੰਗਤਾਂ ਵੱਲੋਂ ਇਥੇ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ, ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਹੋਏ। ਦੂਜੇ ਪਾਸੇ ਸ਼੍ਰ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਨੂੰ ਗੰਭੀਰ ਦਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਦਖਲ ਦੇਣ ਲਈ ਕਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮਹਾਰਾਸ਼ਟਰ ਸਰਕਾਰ ਵੱਲੋਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਬਚਲ ਨਗਰ ਸਾਹਿਬ (ਮਹਾਰਾਸ਼ਟਰ) ਬੋਰਡ ਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਹਜ਼ੂਰ ਸਾਹਿਬ ਅਬਲ ਨਗਰ ਸਾਹਿਬ ਐਕਟ 1956 ਵਿਚ ਸੋਧ ਕਰ ਕੇ ਭੜਕਾਊ ਤੇ ਬੇਸ਼ਰਮੀ ਭਰੀ ਦਖਲਅੰਦਾਜ਼ੀ ਵੱਲ ਧਿਆਨ ਦੁਆਉਂਦਿਆਂ ਕਿਹਾ ਕਿ ਇਹ ਸੋਧ ਸ੍ਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਮੌਜੂਦਾ ਸ਼ਿਵ ਸੈਨਾ ਸਰਕਾਰ ਨੇ ਤਿਆਰ ਕੀਤੀ ਜਿਸਨੂੰ 4 ਫਰਵਰੀ ਨੂੰ ਸੂਬਾ ਵਿਧਾਨ ਸਭਾ ਨੇ ਫੌਰੀ ਪਾਸ ਕਰ ਦਿੱਤਾ।
ਹਰਸਿਮਰਤ ਕੌਰ ਬਾਦਲ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਕੀਤੇ ਸੋਧ ਦੀ ਕੀਤੀ ਨਿਖੇਦੀ
ਉਹਨਾਂ ਕਿਹਾ ਕਿ ਅਜਿਹਾ ਕਰਨ ਨਾਲ ਇਹਨਾਂ ਦੋ ਇਤਿਹਾਸਕ ਤੇ ਸਿੱਖਾਂ ਦੀਆਂ ਪ੍ਰਤੀਨਿਧ ਜਮਾਤਾਂ ਦਾ ਹੁਣ ਗੁਰਧਾਮਾਂ ਦੀ ਸੰਭਾਲ ਵਿਚ ਲੱਗੇ ਬੋਰਡ ਵਿਚ ਕੋਈ ਪ੍ਰਤੀਨਿਧ ਨਹੀਂ ਰਹਿ ਗਿਆ। ਉਧਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਅਤੇ ਉਨ੍ਹਾਂ ਦੇ ਨਾਲ ਪੁੱਜੇ, ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਅਜਮੇਰ ਸਿੰਘ ਖੇੜਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੁੱਦੇ ’ਤੇ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨਾਲ ਸੋਧ ਤੋਂ ਉਪਜੇ ਮਸਲੇ ਬਾਰੇ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਨੇ ਤਖਤ ਦੇ ਜਥੇਦਾਰ ਨੂੰ ਇਸ ਸਿੱਖ ਵਿਰੋਧੀ ਫੈਸਲੇ ਨੂੰ ਵਾਪਸ ਕਰਵਾਉਣ ਵਿਚ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਡਟਵੀਂ ਹਮਾਇਤ ਦਾ ਭਰੋਸਾ ਦੁਆਇਆ। ਇਸ ਨਵੀਂ ਸੋਧ (2024) ਮੁਤਾਬਕ ਸਰਕਾਰ ਪ੍ਰਤੀਨਿਧਾਂ ਦੀ ਗਿਣਤੀ 7 ਤੋਂ ਵਧਾ ਕੇ 12 ਕਰ ਦਿੱਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਮਜ਼ਦ ਕੀਤੇ ਜਾਂਦੇ ਮੈਂਬਰਾਂ ਦੀ ਗਿਣਤੀ 50 ਫੀਸਦੀ ਘਟਾ ਕੇ 4 ਤੋਂ 2 ਕਰ ਦਿੱਤੀ ਗਈ ਹੈ।ਇਸੇ ਤਰੀਕੇ ਚੀਫ ਖਾਲਸਾ ਦੀਵਾਨ ਅਤੇ ਹਜ਼ੂਰੀ ਖਾਲਸਾ ਦੀਵਾਨ ਦੇ ਪ੍ਰਤੀਨਿਧ ਬੋਰਡ ਵਿਚੋਂ ਬਿਲਕੁਲ ਹਟਾ ਦਿੱਤੇ ਗਏ ਹਨ।
PM ਮੋਦੀ ਦਾ ਐਲਾਨ, ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ ਅਤੇ ਐਮਐਸ ਸਵਾਮੀਨਾਥਨ ਨੂੰ ਮਿਲੇਗਾ ਭਾਰਤ ਰਤਨ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਕੀਤੇ ਬਗੈਰ ਲਿਆ ਗਿਆ ਹੈ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹਨਾਂ ਨੇ ਫੈਸਲੇ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ।ਇਸ ਦੌਰਾਨ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦੇ ਫੈਸਲੇ ਖਿਲਾਫ ਨਾਂਦੇੜ ਵਿਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਜਿਸ ਵਿਚ ਗੁਆਂਢੀ ਖੇਤਰਾਂ ਤੋਂ ਇਲਾਵਾ ਮਹਾਰਾਸ਼ਟਰ ਦੇ ਵੱਖ-ਵੱਖ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸੰਗਤਾਂ ਸ਼ਾਮਲ ਹੋਈਆਂ ਤੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ ਤੇ ਮੰਗ ਕੀਤੀ ਕਿ ਪੁਰਾਣਾ ਐਕਟ ਜਿਸ ਰਾਹੀਂ ਸ਼੍ਰੋਮਣੀ ਕਮੇਟੀ, ਸੱਚਖੰਡ ਹਜ਼ੂਰ ਖਾਲਸਾ ਦੀਵਾਨ, ਚੀਫ ਖਾਲਸਾ ਦੀਵਾਨ ਤੇ ਸਿੱਖ ਮੈਂਬਰ ਪਾਰਲੀਮੈਂਟ ਨੂੰ ਢੁਕਵੀਂ ਪ੍ਰਤੀਨਿਧਤਾ ਦਿੱਤੀ ਗਈ ਸੀ, ਉਸਨੂੰ ਬਹਾਲ ਕੀਤਾ ਜਾਵੇ।ਮਾਮਲੇ ਦੀ ਗੰਭੀਰਤਾ ਵੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਨਾਂਦੇੜ ਸਾਹਿਬ ਪਹੁੰਚ ਗਏ।
Share the post "ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦਾ ਮਾਮਲਾ ਗਰਮਾਇਆ"