ਮੌੜ ਵਿਖੇ 10 ਫ਼ਰਵਰੀ ਨੂੰ 2 ਥਾਵਾਂ ਤੇ ਲਗਾਏ ਜਾਣਗੇ ਸਪੈਸ਼ਲ ਕੈਂਪ
ਬਠਿੰਡਾ, 9 ਫ਼ਰਵਰੀ : ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ “ਆਪ ਦੀ ਸਰਕਾਰ ਆਪ ਦੇ ਦੁਆਰ”ਤਹਿਤ ਲਗਾਏ ਜਾ ਰਹੇ ਕੈਂਪ ਆਮ ਲੋਕਾਂ ਲਈ ਸਹਾਈ ਸਿੱਧ ਹੋ ਰਹੇ ਹਨ। ਊਨ੍ਹਾਂ ਦੱਸਿਆ ਕਿ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ 10 ਫ਼ਰਵਰੀ ਨੂੰ ਜ਼ਿਲ੍ਹੇ ਦੀ ਸਬ-ਡਵੀਜ਼ਨ ਮੌੜ ਦੇ ਵੱਖ-ਵੱਖ ਪਿੰਡਾਂ ਚ 2 ਸਥਾਨਾਂ ਪਿੰਡ ਮੰਡੀ ਕਲਾਂ ਤੇ ਮੰਡੀ ਕਲਾਂ ਕੋਠੇ ਦੀ ਤਾਜੋ ਪੱਤੀ ਧਰਮਸ਼ਾਲਾ ਵਿਖੇ ਸਵੇਰੇ 9 ਵਜੇ, ਪਿੰਡ ਡਿੱਖ ਦੀ ਧਰਮਸ਼ਾਲਾ ਜਰਨਲ ਸੱਥ ਵਿਖੇ ਦੁਪਹਿਰ 2 ਵਜੇ ਤੋਂ ਕੈਂਪ ਲਗਾਇਆ ਜਾਵੇਗਾ।ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਜਿਨ੍ਹਾਂ ਚ ਜਨਮ ਸਰਟੀਫਿਕੇਟ/ਗੈਰ ਉਪਲਬਧਤਾ ਸਰਟੀਫ਼ਿਕੇਟ, ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫ਼ਿਕੇਟ, ਜਾਤੀ ਸਰਟੀਫ਼ਿਕੇਟ ਐਸਸੀ ਆਦਿ ਸੇਵਾਵਾਂ ਮੁੱਖ ਤੌਰ ਤੇ ਸ਼ਾਮਲ ਹਨ।
ਬਠਿੰਡਾ ’ਚ ਤਿੰਨ ਦਿਨ ਤੱਕ ਝਾਕੀਆਂ ਦੇ ਰਾਹੀਂ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਿਖ਼ਾਇਆ ਜਾਵੇਗਾ
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਵਾਲੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੈਂਪ ਚ ਆਉਣ ਸਮੇਂ ਆਪਣੇ ਨਾਲ 2 ਪਾਸਪੋਰਟ ਸਾਈਜ਼ ਫੋਟੋਆਂ ਤੋਂ ਇਲਾਵਾ ਆਧਾਰ ਕਾਰਡ/ਪੈਨ ਕਾਰਡ/ਰਾਸ਼ਨ ਕਾਰਡ/ਵੋਟ ਕਾਰਡ/ਜਨਮ ਸਰਟੀਫ਼ਿਕੇਟ/ਡਰਾਈਵਿੰਗ ਲਾਇਸੰਸ ਆਦਿ ਦੀ ਕੋਈ ਇੱਕ ਫੋਟੋ ਕਾਪੀ ਬਤੌਰ ਸ਼ਨਾਖਤ ਲਈ ਜ਼ਰੂਰ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਦੀਆਂ 4 ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ/ਵਾਰਡਾਂ ਚ ਲਗਾਏ ਗਏ ਕੈਂਪਾਂ ਦੌਰਾਨ ਚੌਥੇ ਦਿਨ ਜਿੱਥੇ 197 ਲਾਭਪਾਤਰੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਦਾ ਲਾਹਾ ਲਿਆ ਉੱਥੇ ਹੀ 102 ਇੰਤਕਾਲ ਹੋਏ ਹਨ।
Share the post "‘ਆਪ ਦੀ ਸਰਕਾਰ ਆਪ ਦੇ ਦੁਆਰ”’ ਕੈਂਪ ਆਮ ਲੋਕਾਂ ਲਈ ਹੋ ਰਹੇ ਹਨ ਲਾਹੇਵੰਦ ਸਾਬਤ:ਡਿਪਟੀ ਕਮਿਸ਼ਨਰ"