spot_img
spot_img

ਚੋਣਾਂ ਦੇ ਅਗਾਊਂ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Date:

spot_img

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਬਣਾਈ ਜਾਵੇ ਯਕੀਨੀ : ਜਸਪ੍ਰੀਤ ਸਿੰਘ
ਬਠਿੰਡਾ, 9 ਫ਼ਰਵਰੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਵਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਅਗਾਊਂ ਤਿਆਰੀਆਂ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰਲੇ ਸਾਰੇ ਪੋਲਿੰਗ ਬੂਥਾਂ ਦੀਆਂ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਇੰਟਰ ਸਟੇਟ ਨਾਕਿਆਂ ਦੀ ਚੈਕਿੰਗ ਕਰਨਾ ਲਾਜ਼ਮੀ ਬਣਾਉਣ।

‘ਆਪ ਦੀ ਸਰਕਾਰ ਆਪ ਦੇ ਦੁਆਰ”’ ਕੈਂਪ ਆਮ ਲੋਕਾਂ ਲਈ ਹੋ ਰਹੇ ਹਨ ਲਾਹੇਵੰਦ ਸਾਬਤ:ਡਿਪਟੀ ਕਮਿਸ਼ਨਰ

ਇਸ ਦੌਰਾਨ ਜਸਪ੍ਰੀਤ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਦੇ ਬਾਹਰ ਬੋਰਡ ਲਗਾਉਣੇ ਯਕੀਨੀ ਬਣਾਏ ਜਾਣ, ਜਿਨ੍ਹਾਂ ਤੇ ਲਿਖਿਆ ਹੋਵੇ ਕਿ ਪਿੰਡ ਪੱਧਰ ਜਾਂ ਵਾਰਡਾਂ ਅੰਦਰ ਕੁੱਲ ਕਿੰਨੇ ਵੋਟਰ ਹਨ ਅਤੇ ਇਸ ਦਾ ਬੂਥ ਲੈਵਲ ਅਫ਼ਸਰ ਕੌਣ ਹੈ ਆਦਿ। ਮੀਟਿੰਗ ਦੌਰਾਨ ਏਡੀਸੀ (ਜਨਰਲ) ਮੈਡਮ ਪੂਨਮ ਸਿੰਘ, ਏਡੀਸੀ (ਵਿਕਾਸ) ਮੈਡਮ ਲਵਜੀਤ ਕਲਸੀ, ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ (ਵਾਧੂ ਚਾਰਜ), ਐਸਡੀਐਮ ਰਾਮਪੁਰਾ ਕੰਵਰਜੀਤ ਸਿੰਘ ਮਾਨ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਨਰਿੰਦਰ ਸਿੰਘ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਸਨ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

👉ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਲੁਧਿਆਣਾ 3.86 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ...