Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮੁਕਤਸਰ

ਅਨਾਜ ਟੈਂਡਰ ਘੁਟਾਲਾ, ਪੰਜ ਠੇਕੇਦਾਰਾਂ ਵਿਰੁਧ ਵਿਜੀਲੈਂਸ ਵੱਲੋਂ ਮਾਮਲਾ ਦਰਜ

39 Views

ਸ਼੍ਰੀ ਮੁਕਤਸਰ ਸਾਹਿਬ, 9 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਅਜ ਇੱਕ ਵੱਡੀ ਕਾਰਵਾਈ ਕਰਦਿਆਂ ਪਿਛਲੀ ਕਾਂਗਰਸ ਸਰਕਾਰ ਦੌਰਾਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਲਈ ਟੈਂਡਰਾਂ ਦੀ ਅਲਾਟਮੈਂਟ ਵਿੱਚ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਪੰਜ ਠੇਕੇਦਾਰਾਂ ਖ਼?ਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਠੇਕੇਦਾਰ ਪ੍ਰੇਮ ਚੰਦ, ਠੇਕੇਦਾਰ ਵਿਸ਼ੂ ਮਿੱਤਲ, ਠੇਕੇਦਾਰ ਯੋਗੇਸ਼ ਗੁਪਤਾ, ਠੇਕੇਦਾਰ ਰਾਜੀਵ ਕੁਮਾਰ ਅਤੇ ਭਾਗ ਰੋਡ ਲਾਈਨਸ ਟਰਾਂਸਪੋਰਟ ਦੇ ਮਾਲਕ ਰਮਨਦੀਪ ਸਿੰਘ ਵਿਰੁੱਧ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਤਹਿਤ ਥਾਣਾ ਆਰਥਿਕ ਅਪਰਾਧ ਵਿੰਗ ਲੁਧਿਆਣਾ ਰੇਂਜ ਵਿਖੇ ਦਰਜ ਕੀਤਾ ਗਿਆ ਹੈ।

ਇੰਤਕਾਲ ਬਦਲੇ 42,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਸਾਲ 2019-20 ਦੌਰਾਨ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਅਨਾਜ ਦੀ ਢੋਆ-ਢੁਆਈ ਲਈ ਜਾਅਲਸਾਜ਼ੀ ਨਾਲ ਟੈਂਡਰ ਹਾਸਲ ਕੀਤੇ ਸਨ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਟੈਂਡਰ ਲੈਣ ਲਈ ਅਜਿਹੇ ਵਾਹਨਾਂ ਦੀਆਂ ਜਾਅਲੀ ਸੂਚੀਆਂ ਪੇਸ਼ ਕੀਤੀਆਂ ਜੋ ਅਨਾਜ ਦੀ ਢੋਆ-ਢੁਆਈ ਨਹੀਂ ਕਰ ਸਕਦੇ ਸਨ ਜਿਵੇਂ ਕਿ ਪਿਕਅੱਪ ਵੈਨ, ਮੋਟਰਸਾਈਕਲ, ਸਕੂਟਰ ਆਦਿ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਨ੍ਹਾਂ ਮੁਲਜ਼ਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਵੀ ਕੀਤਾ ਗਿਆ। ਵਿਭਾਗ ਨੇ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਬਿੱਲ ਪਾਸ ਕਰਕੇ ਠੇਕੇਦਾਰਾਂ ਨੂੰ ਪੈਸੇ ਜਾਰੀ ਕਰ ਦਿੱਤੇ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਿਹਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਕਿਸਾਨ ’ਤੇ ‘ਫ਼ਾਈਰਿੰਗ’ ਕਰਨ ਵਾਲੇ ਬਠਿੰਡਾ ਦੇ ਆੜਤੀ ਦੇ ਪੁੱਤਰ ਸਹਿਤ ਸਾਥੀਆਂ ਵਿਰੁਧ ਪਰਚਾ ਦਰਜ਼

punjabusernewssite

ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਘੱਗਾ ਦਾ ‘‘ਯੁਵਰਾਜ’’ ਬਣਿਆ ਕ੍ਰਿਕਟ ਦਾ ‘‘ਮਾਣ’’

punjabusernewssite

ਪ੍ਰਮੁੱਖ ਸਕੱਤਰ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ

punjabusernewssite