Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਵਪਾਰ

’ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 3 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ: ਚੀਮਾ

8 Views

ਸਕੀਮ ਤਹਿਤ 918 ਜੇਤੂਆਂ ਨੂੰ 43.7 ਲੱਖ ਦੇ ਇਨਾਮ ਵੰਡੇ ਗਏ
ਚੰਡੀਗੜ੍ਹ, 9 ਫਰਵਰੀ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ’ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ 533 ਗਲਤ ਬਿੱਲਾਂ ਲਈ ਕੁੱਲ 3,11,16,366 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ, ਜਿਸ ਵਿੱਚੋਂ 2,12,18,191 ਰੁਪਏ ਵਸੂਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਦਸੰਬਰ 2023 ਦੇ ਅੰਤ ਤੱਕ ‘ਮੇਰਾ ਬਿੱਲ ਐਪ’ ’ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਕੇ ਕੁੱਲ 918 ਜੇਤੂਆਂ ਨੇ 43,73,555 ਰੁਪਏ ਦੇ ਇਨਾਮ ਜਿੱਤੇ ਹਨ।

ਇੰਤਕਾਲ ਬਦਲੇ 42,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਗ੍ਰਿਫਤਾਰ

ਐਡਵੋਕੇਟ ਚੀਮਾ ਨੇ ਦੱਸਿਆ ਕਿ ’ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ 8 ਫਰਵਰੀ ਤੱਕ ਪ੍ਰਾਪਤ ਕੁੱਲ 59,616 ਬਿੱਲਾਂ ਵਿੱਚੋਂ 52,988 ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 6628 ਬਿੱਲਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਬੰਧਿਤ ਵਿਕਰੇਤਾਵਾਂ ਨੂੰ 1361 ਨੋਟਿਸ ਵੀ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਟੈਕਸੇਸ਼ਨ ਜਿਲ੍ਹਾ ਫਿਰੋਜ਼ਪੁਰ ਤੋਂ ਸੱਭ ਤੋਂ ਵੱਧ ਗਲਤ ਬਿੱਲ 189 ਪ੍ਰਾਪਤ ਹੋਏ ਜਿਸ ਲਈ 34,99,250 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਟੈਕਸੇਸ਼ਨ ਜਿਲ੍ਹਾ ਫ਼ਰੀਦਕੋਟ ਤੋਂ ਪ੍ਰਾਪਤ 86 ਗਲਤ ਬਿੱਲਾਂ ਲਈ 16,95,294 ਰੁਪਏ, ਪਟਿਆਲਾ ਤੋਂ ਪ੍ਰਾਪਤ 75 ਗਲਤ ਬਿੱਲਾਂ ਲਈ 19,47,192 ਰੁਪਏ, ਜਲੰਧਰ ਤੋਂ ਪ੍ਰਾਪਤ 61 ਗਲਤ ਬਿੱਲਾਂ ਲਈ 33,62,324 ਰੁਪਏ, ਰੋਪੜ ਤੋਂ ਪ੍ਰਾਪਤ 51 ਗਲਤ ਬਿੱਲਾਂ ਲਈ 50,43,524 ਰੁਪਏ, ਅੰਮ੍ਰਿਤਸਰ ਤੋਂ ਪ੍ਰਾਪਤ 38 ਗਲਤ ਬਿੱਲਾਂ ਲਈ 59,72,910 ਰੁਪਏ, ਅਤੇ ਲੁਧਿਆਣਾ ਤੋਂ ਪ੍ਰਾਪਤ 33 ਗਲਤ ਬਿੱਲਾਂ ਲਈ 95,95,872 ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਬਾਦਲ ਦੇ ਜ਼ਿਲ੍ਹੇ ’ਚ ਅਨਾਜ ਟੈਂਡਰ ਘੁਟਾਲਾ, ਪੰਜ ਠੇਕੇਦਾਰਾਂ ਵਿਰੁਧ ਵਿਜੀਲੈਂਸ ਵੱਲੋਂ ਮਾਮਲਾ ਦਰਜ

ਉਨ੍ਹਾਂ ਕਿਹਾ ਕਿ ਆਨਲਾਈਨ ਡਰਾਅ ਰਾਹੀਂ ਹੁਣ ਤੱਕ ਕੁੱਲ 1164 ਜੇਤੂਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਜਨਵਰੀ 2024 ਦੇ 246 ਜੇਤੂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਦੁਆਰਾ ਹਰ ਮਹੀਨੇ ਆਨਲਾਈਨ ਡਰਾਅ ਕੱਢਿਆ ਜਾਂਦਾ ਹੈ।ਸ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 21 ਅਗਸਤ, 2023 ਨੂੰ ’ਮੇਰਾ ਬਿੱਲ ਐਪ’ ਲਾਂਚ ਕਰਨ ਤੋਂ ਬਾਅਦ ਇਸ ਸਕੀਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਖਰੀਦੀਆਂ ਜਾ ਰਹੀਆਂ ਸਾਰੀਆਂ ਵਸਤਾਂ ਅਤੇ ਸੇਵਾਵਾਂ ਦੇ ਖਰੀਦ ਬਿੱਲ ਪ੍ਰਾਪਤ ਕਰਨ ਅਤੇ ਇਸ ਸਕੀਮ ਵਿੱਚ ਹਰ ਮਹੀਨੇ ਹਿੱਸਾ ਲੈ ਕੇ 10,000 ਰੁਪਏ ਤੱਕ ਦੇ ਇਨਾਮ ਜਿੱਤਣ।

Related posts

ਸ਼ੁਸਾਂਤ ਸਿਟੀ ਵੰਨ ਵਿਖੇ ਨਵੇਂ ਰੈਸਟੋਰੈਂਟ ਦੀ ਕੀਤੀ ਸ਼ੁਰੂਆਤ

punjabusernewssite

ਬੀਸੀਐੱਲ ਦੇ ਡਿਸਟਿਲਰੀ ਯੂਨਿਟ ਵਿਖੇ ਲਗਾਇਆ ਖੂਨਦਾਨ ਕੈਂਪ, ਦਰਜ਼ਨਾਂ ਨੇ ਕੀਤਾ ਖੂਨਦਾਨ

punjabusernewssite

ਪੰਜਾਬ ‘ਚ ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਤੋਂ ਜੂਨ ਮਹੀਨੇ ’ਚ ਆਮਦਨ ਵਿਚ 42 ਫੀਸਦੀ ਹੋਇਆ ਵਾਧਾ: ਜਿੰਪਾ

punjabusernewssite