ਫ਼ਰੀਦਕੋਟ, 10 ਫ਼ਰਵਰੀ : ਪਿਛਲੇ ਕਈ ਸਾਲਾਂ ਤੋਂ ਪੰਜਾਬ ਦੇ ਧਾਰਮਿਕ ਤੇ ਰਾਜਨੀਤਿਕ ਹਲਕਿਆਂ ’ਚ ‘ਮੁੱਖ ਮੁੱਦਾ’ ਬਣੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ’ਚ ਮੁੱਖ ਸਾਜਸ਼ਘਾੜੇ ਮੰਨੇ ਜਾਂਦੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਬੀਤੇ ਕੱਲ ਫ਼ਰੀਦਕੋਟ ਦੇ ਸੀਆਈਏ ਸਟਾਫ਼ ਨੇ ਗ੍ਰਿਫਤਾਰ ਕਰ ਲਿਆ ਹੈ। ਪਤਾ ਲੱਗਿਆ ਹੈ ਕਿ ਕਥਿਤ ਦੋਸ਼ੀ ਨੂੰ ਡੀਐਸਪੀ ਡੀ ਸੰਜੀਵ ਮਿੱਤਲ ਅਤੇ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਹਰਿਆਣਾ ਦੇ ਗੁਰੂ ਗ੍ਰਾਮ ਤੋਂ ਗ੍ਰਿਫਤਾਰ ਕੀਤਾ ਹੈ। ਉਸਦੇ ਨਾਲ ਡਰਾਈਵਰ ਨੂੰ ਵੀ ਹਿਰਾਸਤ ਵਿਚ ਲਿਆ ਹੈ। ਪਿਛਲੇ ਕਈ ਸਾਲਾਂ ਤੋਂ ਭਗੋੜੇ ਚੱਲੇ ਆ ਰਹੇ ਡੇਰੇ ਦੀ ਕੋਰ ਕਮੇਟੀ ਦੇ ਮੈਂਬਰ ਪ੍ਰਦੀਪ ਕਲੇਰ ਦੀ ਗ੍ਰਿਫਤਾਰੀ ਨੂੰ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਮੰਨਿਆ ਜਾ ਰਿਹਾ।ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਤੋਂ ਪੁਛਗਿਛ ਬਾਅਦ ਹੀ ਇਸ ਕਾਂਡ ਦੇ ਮੁੱਖ ਸੂਤਰਧਾਰ ਤੱਕ ਪੁੱਜਿਆ ਜਾ ਸਕਦਾ ਹੈ। ਉਧਰ ਪੁਲਸ ਦੀ ਇਸ ਅਹਿਮ ਪ੍ਰਾਪਤੀ ਤੋਂ ਬਾਅਦ ਇਸ ਮਾਮਲੇ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਦੀ ਭਲਕੇ ਮੀਟਿੰਗ ਹੋ ਰਹੀ ਹੈ। ਜਿਸ ਵਿਚ ਇਸ ਮਾਮਲੇ ‘ਤੇ ਅਗਲੀ ਰਣਨੀਤੀ ਬਣਾਈ ਜਾਣ ਦੀ ਚਰਚਾ ਹੈ।
ਥਰਮਲ ਪਲਾਂਟ ਦੇ ਮੁਲਾਜਮਾਂ ਵਲੋਂ ਬਿਜਲੀ ਮੰਤਰੀ ਵਿਰੁੱਧ ਧਰਨੇ ਤੇ ਦੇਸ਼ ਵਿਆਪੀ ਹੜਤਾਲ ਦੀ ਤਿਆਰੀ ਲਈ ਰੈਲੀ ਆਯੋਜਿਤ
ਗੌਰਤਲਬ ਹੈ ਕਿ ਸਾਲ 2015 ਵਿਚ ਬਰਗਾੜੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਡੇਰਾ ਸਿਰਸਾ ਉਪਰ ਉਂਗਲ ਉੱਠੀ ਸੀ। ਇਸ ਮਾਮਲੇ ਵਿਚ ਕਈ ਹੋਰ ਡੇਰਾ ਪ੍ਰੇਮੀਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ, ਜਿੰਨ੍ਹਾਂ ਵਿਚੋਂ ਕੁੱਝ ਇੱਕ ਦਾ ਜੇਲ੍ਹ ਅਤੇ ਉਨ੍ਹਾਂ ਦੇ ਘਰ ਕਤਲ ਵੀ ਕਰ ਦਿੱਤਾ ਗਿਆ।ਜਿਕਰਯੋਗ ਹੈ ਕਿ ਅਦਾਲਤ ਵਲੋਂ ਕਈ ਮਾਮਲਿਆਂ ਵਿਚ ਅਦਾਲਤ ਵਲੋਂ ਭਗੋੜਾ ਕਰਾਰ ਦਿੱਤੇ ਪ੍ਰਦੀਪ ਕਲੇਰ ਦਾ ਪੁਲਿਸ ਨੂੰ ਕੋਈ ਥਹੁ ਪਤਾ ਨਹਂੀ ਲੱਗ ਰਿਹਾ ਸੀ ਪ੍ਰੰਤੂ ਕੁੱਝ ਦਿਨ ਪਹਿਲਾਂ ਉਤਰ ਪ੍ਰਦੇਸ਼ ਦੇ ਇੱਕ ਮੰਤਰੀ ਵਲੋਂ ਅਪਣੀ ਫ਼ੇਸਬੁੱਕ ’ਤੇ ਅਯੁੱਧਿਆ ਵਿਚ ਸੇਵਾ ਕਰਦੇ ਹੋਏ ਉਸਦੀ ਫ਼ੋਟੋ ਸੇਅਰ ਕੀਤੀ ਸੀ, ਜਿਸਤੋਂ ਬਾਅਦ ਉਸਦੇ ਬਾਰੇ ਪਤਾ ਲੱਗਿਆ। ਇਸ ਮਾਮਲੇ ਵਿਚ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਬਠਿੰਡਾ ਰੇਂਜ ਦੇ ਏਡੀਜੀਪੀ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਇੱਕ ਵਿਸੇਸ ਜਾਂਚ ਟੀਮ ਬਣਾਈ ਹੋਈ ਹੈ।
Share the post "ਬੇਅਦਬੀ ਕਾਂਡ ਦਾ ਮੁੱਖ ਸਾਜ਼ਿਸ਼ਘਾੜਾ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਗ੍ਰਿਫਤਾਰ, ਸਿੱਟ ਦੀ ਅਹਿਮ ਮੀਟਿੰਗ ਭਲਕੇ"