ਲੁਧਿਆਣਾ, 10 ਫ਼ਰਵਰੀ: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਕੇਂਦਰੀ ਟਰੇਡ ਯੂਨੀਅਨਾਂ ਦੇ 16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ ਦੇ ਸੱਦੇ ਦੇ ਚੱਲਦਿਆਂ ਸਮੁੱਚੇ ਪੰਜਾਬ ਵਿੱਚ ਸਰਕਾਰੀ ਅਦਾਰਿਆਂ ਦੇ ਮੁੱਖ ਗੇਟਾਂ ਅਤੇ ਦਫ਼ਤਰਾਂ ਅੱਗੇ ਰੈਲੀਆਂ/ਮੁਜ਼ਾਹਰੇ ਕਰਨ ਉਪਰੰਤ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਹ ਦਾਅਵਾ ਇੱਥੇ ਜਾਰੀ ਇੱਕ ਬਿਆਨ ਵਿੱਚ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਪਵਨਦੀਪ ਸਿੰਘ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ,ਪਾਣੀ,ਸਿਹਤ, ਸਿੱਖਿਆ,ਆਵਾਜਾਈ,ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ।
ਸਮਰਾਲਾ ਦੀ ਵਰਕਰ ਕਨਵੈਂਸ਼ਨ ਸਬੰਧੀ ਬਠਿੰਡਾ ਦਿਹਾਤੀ ਦੀਆਂ ਤਿਆਰੀਆਂ ਮੁਕੰਮਲ: ਜਟਾਣਾ
ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਕਾਰਨ ਹੀ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ ਨੂੰ ਮਿਲਦੀਆਂ ਨਾ-ਮਾਤਰ ਸਹੂਲਤਾਂ ਤੇ ਕੱਟ ਲਾਇਆ ਜਾ ਰਿਹਾ ਹੈ,ਜਿਸ ਦੇ ਵਿਰੋਧ ਵਜੋਂ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ ’16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ’ ਮੌਕੇ ਸਮੁੱਚੇ ਪੰਜਾਬ ਵਿੱਚ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ/ਅਦਾਰਿਆਂ ਦੇ ਮੁੱਖ ਗੇਟਾਂ ਤੇ ਰੈਲੀਆਂ/ਮੁਜ਼ਾਹਰੇ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ ਫੂਕਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ,ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ/ ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।
ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਕੋਲ ਰੱਖੀਆਂ ਪੰਜਾਬ ਦੀਆਂ ਮੰਗਾਂ
ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਸਮੂਹ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ-ਰੈਗੂਲਰ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ,ਮੋਰਚੇ ਦੇ ਸੂਬਾਈ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ ‘ਮੋਰਚੇ’ ਦੀ ਸੂਬਾ ਕਮੇਟੀ ਨੂੰ 19 ਵਾਰ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕੀਤਾ ਜਾਵੇਗਾ,ਜਿਸਦੀ ਤਿਆਰੀ ਵਜੋਂ ਠੇਕਾ ਮੁਲਾਜ਼ਮਾਂ ਵੱਲੋੰ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ 15 ਫ਼ਰਵਰੀ ਨੂੰ ਸਮੂਹ ਜਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਗੂਆਂ ਦੇ ਡੈਪੂਟੇਸ਼ਨਾਂ ਵੱਲੋਂ ਇੱਕ ਵਾਰ ਫ਼ਿਰ ਮੰਗ ਪੱਤਰ ਸੌਂਪੇ ਜਾਣਗੇ।
Share the post "16 ਫ਼ਰਵਰੀ ਨੂੰ ਦੇਸ ਵਿਆਪੀ ਹੜਤਾਲ ਮੌਕੇ ਠੇਕਾ ਮੁਲਾਜ਼ਮਾਂ ਵੱਲੋੰ ਰੈਲੀਆਂ/ਮੁਜ਼ਾਹਰੇ ਕਰਕੇ ਫੂਕੇ ਜਾਣਗੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ"