ਚੰਡੀਗੜ੍ਹ, 11 ਫਰਵਰੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਦੇਸ਼ ਦੇ ਸਾਬਕਾ ਡਿਪਟੀ ਪ੍ਰਧਾਨ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਣ ਅਡਵਾਨੀ ਨਾਲ ਨਵੀਂ ਦਿੱਲੀ ਵਿਚ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੱਭ ਤੋਂ ਉੱਚੇ ਸਨਮਾਨ ਭਾਰਤ ਰਤਨ ਮਿਲਣ ’ਤੇ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਅਡਵਾਨੀ ਨੂੰ ਹਰਿਆਣਾ ਵਿਚ ਚਲਾਈਆਂ ਜਾ ਰਹੀਆਂ ਵਿਕਾਸ ਯੋਜਨਾਵਾਂ ਤੇ ਕੰਮਾਂ ਦੀ ਜਾਣਕਾਰੀ ਦਿੰਦੇ ਹੋਏ 9 ਸਾਲਾਂ ਦੀ ਉਪਲੱਬਧੀਆਂ ’ਤੇ ਆਧਾਰਿਤ ਕਿਤਾਬ ਵੀ ਭਂੇਟ ਕੀਤੀ।
ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ
ਇਸ ਮੌਕੇ ਸ਼੍ਰੀ ਅਡਵਾਨੀ ਨੇ ਹਰਿਆਣਾ ਵਿਚ ਕੀਤੇ ਜਾ ਰਹੇ ਕੰਮਾਂ ’ਤੇ ਖੁਸ਼ੀ ਜਤਾਈ। ਜਿਕਰਯੋਗ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਸਾਬਕਾ ਡਿਪਟੀ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਣ ਅਡਵਾਨੀ ਨੂੰ ਭਾਰਤ ਰਤਨ ਦੇਣ ਦੇ ਐਲਾਨ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੂੰ ਮਿਲਣ ਪੁੱਜੇ ਸਨ ਅਤੇ ਇਸ ਮੌਕੇ ’ਤੇ ਦੋਵਾਂ ਨੇਤਾਵਾਂ ਵਿਚਾਰਕਾਰ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ ਵਟਾਂਦਰਾ ਹੋਇਆ। ਮੁੱਖ ਮੰਤਰੀ ਨੇ ਭਾਰਤ ਰਤਨ ਦਿੱਤੇ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ।
Share the post "ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਅਡਵਾਨੀ ਨਾਲ ਕੀਤੀ ਸਿਸਟਾਚਾਰ ਮੀਟਿੰਗ"