spot_img

ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਮਹੀਨੇ ਦੀ ਕੀਤੀ ਸਮਾਪਤੀ

Date:

spot_img

ਕਿਹਾ, ਸੜਕ ਹਾਦਸਿਆਂ ’ਚ ਮੌਤ ਦਰ ਘਟਾਉਣ ਲਈ ਲਗਾਤਾਰ ਯਤਨਸ਼ੀਲ ਹਾਂ
ਚੰਡੀਗੜ੍ਹ, 14 ਫ਼ਰਵਰੀ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇੱਥੇ ਮਗਸੀਪਾ ਵਿਖੇ ’ਸੜਕ ਸੁਰੱਖਿਆ ਮਹੀਨੇ’ ਦੇ ਸਮਾਪਤੀ ਸਮਾਰੋਹ ਦੌਰਾਨ ਪੀ.ਆਰ.ਟੀ.ਸੀ./ਪੀ.ਬੀ. ਰੋਡਵੇਜ਼, ਟਰੱਕਾਂ ਅਤੇ ਸਕੂਲ ਬੱਸਾਂ ਦੇ ਡਰਾਈਵਰਾਂ, ਪ੍ਰਾਈਵੇਟ ਬੱਸ ਅਪਰੇਟਰਾਂ ਅਤੇ ਟੈਕਸੀ ਆਪਰੇਟਰਾਂ ਨੂੰ ਸੰਬੋਧਨ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਮੌਤ ਦਰ ਨੂੰ ਹੋਰ ਘਟਾਉਣ ਲਈ ਐਨ.ਐਚ.ਏ.ਆਈ. ਦੀ ਮਦਦ ਨਾਲ ਹੁਣ ਤੱਕ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਲਈ ਲਗਭਗ 700 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ।

ਹਰਿਆਣਾ ਬਾਰਡਰ ’ਤੇ ਦਿਨ ਚੜਦੇ ਮੁੜ ਮਾਹੌਲ ਤਲਖ਼ੀ ਵਾਲਾ ਬਣਿਆ, ਪੁਲਿਸ ਵਲੋਂ ਅੱਥਰੂ ਗੈਸ ਦੇ ਗੋਲਿਆਂ ਦੀ ਬੋਛਾੜ ਸ਼ੁਰੂ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੜਕੀ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਲਈ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਜੰਕਸ਼ਨਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਪੀਡੋ ਅਤੇ ਐਲਕੋ-ਮੀਟਰਾਂ ਦੀ ਵਰਤੋਂ ਵਰਗੇ ਵੱਖ-ਵੱਖ ਕਦਮ ਚੁੱਕੇ ਗਏ ਹਨ। ਡਰਾਈਵਰਾਂ ਨੂੰ ਸੇਫਟੀ ਬੈਲਟ ਨਿਯਮਿਤ ਤੌਰ ’ਤੇ ਲਾਉਣ ਦੀ ਅਪੀਲ ਕੈਬਨਿਟ ਮੰਤਰੀ ਨੇ ਕਿਹਾ ਕਿ ਟੈਕਸੀ ਅਤੇ ਕਾਰਾਂ ਵਿੱਚ ਪਿਛਲੀ ਸੀਟ ਦੀ ਬੈਲਟ ਦੀ ਵਰਤੋਂ ਵੀ ਯਕੀਨੀ ਬਣਾਈ ਜਾਵੇ।ਸਮਾਗਮ ਨੂੰ ਸੰਬੋਧਨ ਕਰਦਿਆਂ ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟ ਰਤਨਮ ਨੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਦੌਰਾਨ ਸੂਬੇ ਭਰ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਇੰਸਪੈਕਟਰਾਂ ਨੂੰ ਤੋਹਫ਼ਾ, 80 ਨੂੰ ਬਣਾਇਆ ਡੀਐਸਪੀ

ਇਸ ਮੌਕੇ ਐਕਸੀਡੈਂਟ ਬਲੈਕ ਸਪਾਟਸ ਦੀ ਸ਼ਨਾਖ਼ਤ ਤੇ ਸੁਧਾਰ ਅਤੇ ਇਸ ਦੇ ਪ੍ਰਭਾਵ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਸੜਕੀ ਮਾਮਲਿਆਂ ਨਾਲ ਸਬੰਧਤ ਵਿਭਾਗ ਜਿਵੇਂ ਐਨ.ਐਚ.ਏ.ਆਈ., ਪੀ.ਡਬਲਿਊ.ਡੀ. (ਬੀ ਐਂਡ ਆਰ), ਸਥਾਨਕ ਸਰਕਾਰਾਂ, ਪੰਜਾਬ ਮੰਡੀ ਬੋਰਡ ਵੱਲੋਂ ਇਸ ਮਹੀਨੇ ਦੌਰਾਨ ਕੀਤੀਆਂ ਪਹਿਲਕਦਮੀਆਂ ਦੀ ਰਿਪੋਰਟ ਪੇਸ਼ ਕੀਤੀ ਗਈ।ਇਸ ਮੌਕੇ ਏ.ਡੀ.ਜੀ.ਪੀ.(ਟਰੈਫਿਕ) ਏ.ਐਸ. ਰਾਏ, ਟਰੈਫਿਕ ਸਲਾਹਕਾਰ ਪੰਜਾਬ ਨਵਦੀਪ ਅਸੀਜਾ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ।ਇਸ ਮੌਕੇ ਡਰਾਈਵਰਾਂ ਨੂੰ ਵਾਹਨਾਂ ਵਿੱਚ ਰੱਖਣ ਲਈ ਲਗਭਗ 400 ਫਸਟ-ਏਡ ਕਿੱਟਾਂ ਵੰਡੀਆਂ ਗਈਆਂ। ਇਹ ਕਿੱਟਾਂ ਐਮ.ਡੀ. ਮਿਲਕਫੈੱਡ ਕਮਲ ਗਰਗ ਵੱਲੋਂ ਸਪਾਂਸਰ ਕੀਤੀਆਂ ਗਈਆਂ।

 

spot_img

Share post:

Popular

More like this
Related

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...