ਬਠਿੰਡਾ, 14 ਫ਼ਰਵਰੀ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਜਿਲ੍ਹਾ ਪੁਲਿਸ ਦੇ ਸੀਆਈਏ-1 ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਵਿਚ ਤਿੰਨ ਕੁਇੰਟਲ ਭੁੱਕੀ ਸਹਿਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਤਲਵੰਡੀ ਸਾਬੋ ਤੋ ਮੌੜ ਰੋਡ ’ਤੇ ਕੀਤੀ ਇਸ ਕਾਰਵਾਈ ਦੌਰਾਨ ਕੱਚੇ ਕੇਲਿਆਂ ਨਾਲ ਭਰੇ ਇੱਕ ਟਰੱਕ ਦੀ ਤਲਾਸੀ ਕੀਤੀ ਗਈ। ਇਸ ਦੌਰਾਨ ਉਸ ਟਰੱਕ ਵਿੱਚੋਂ 15 ਗੱਟੇ ਭੁੱਕੀ ਚੂਰਾ ਬਰਾਮਦ ਹੋਇਆ। ਇਸ ਮੌਕੇ ਪੁਲਿਸ ਨੇ ਟਰੱਕ ਵਿਚ ਸਵਾਰ ਦੋਨਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ।
ਬਠਿੰਡਾ ਏਮਜ਼ ’ਚ ਤਿੰਨ ਰਾਜ਼ਾਂ ਦੇ ਪੇਂਡੂ ਖੇਤਰਾਂ ਦੇ ਉਪਭੋਗਤਾ ਬਾਰੇ ਵਰਕਸ਼ਾਪ ਦਾ ਆਯੋਜਿਨ
ਡੀ.ਐੱਸ.ਪੀ ਤਲਵੰਡੀ ਸਾਬੋ ਰਾਜੇਸ ਸਨੇਹੀ ਨੇ ਦਸਿਆ ਕਿ ਸੀ.ਆਈ.ਏ ਸਟਾਫ-1 ਦੀ ਟੀਮ ਵੱਲੋਂ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਕੀਤੀ ਇਸ ਕਾਰਵਾਈ ਵਿਚ ਗ੍ਰਿਫਤਾਰ ਕੀਤੇ ਗਏ ਦੋਨਾਂ ਮੁਲਜਮਾਂ ਦੀ ਪਹਿਚਾਣ ਸੰਧੂਰਾ ਸਿੰਘ ਅਤੇ ਬਾਬੂ ਸਿੰਘ ਵਾਸੀ ਪਿੰਡ ਸੇਲਬਰਾਹ ਵਜੋਂ ਹੋਈ ਹੈ। ਮੁਢਲੀ ਪੜਤਾਲ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਸੰਧੂਰਾ ਸਿੰਘ ਵਿਰੁਧ ਨਸ਼ਾ ਤਸਕਰੀ ਦੇ ਪਹਿਲਾਂ ਵੀ ਦੋ ਪਰਚੇ ਦਰਜ਼ ਹਨ। ਹੁਣ ਇਹ ਭੁੱਕੀ ਚੂਰਾ ਪੋਸਤ ਜਲਗਾਓ (ਮਹਾਂਰਾਸਟਰ) ਤੋਂ ਲੈ ਕੇ ਆਏ ਸਨ ਅਤੇ ਅੱਗੇ ਪੰਂਜਾਬ ਵਿੱਚ ਵੱਖ-ਵੱਖ ਸਥਾਨਾਂ ਪਰ ਸਪਲਾਈ ਕਰਨੀ ਸੀ। ਦੋਨਾਂ ਵਿਰੁਧ ਥਾਣਾ ਤਲਵੰਡੀ ਸਾਬੋ ਵਿਖੇ ਅ/ਧ 15ਸੀ/61/85 ਐੱਨ.ਡੀ.ਪੀ.ਐੱਸ ਐਕਟ ਕੇਸ ਦਰਜ ਰਜਿਸਟਰ ਕੀਤਾ ਗਿਆ ਹੈ।