spot_img
spot_img

ਰਿਸ਼ਵਤ ਮੰਗਣ ਵਾਲਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

Date:

spot_img

ਗੁਰਦਾਸਪੁਰ, 15 ਫਰਵਰੀ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ ਜ਼ਿਲਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਬਠਿੰਡਾ ਪੁਲਿਸ ਵੱਲੋਂ 1 ਕਿੱਲੋ ਅਫੀਮ ਸਹਿਤ 2 ਜਣੇ ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ।ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

प्रदेश में 2029 में भी विकास कार्यों के बलबूते लगातार बनेगी चौथी बार सरकार:नायब सिंह सैनी

👉मुख्यमंत्री ने गांव भालड, धनौरा जाटान व गांव भैणी...

Mission Clean Punjab; ਨਗਰ ਨਿਗਮ ਵੱਲੋਂ ਖਾਣ ਪੀਣ ਵਾਲੀਆਂ ਦੁਕਾਨਾਂ ਦੀ ਸਫਾਈ ਸਬੰਧੀ ਕੀਤੀ ਗਈ ਚੈਕਿੰਗ

ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜਾਰੀ:ਕਮਿਸ਼ਨਰ ਨਗਰ...

ਗੈਂਗਸਟਰਵਾਦ ਅਤੇ ਨਸ਼ਿਆਂ ਖ਼ਿਲਾਫ਼ ਮਾਨ ਸਰਕਾਰ ਦੀ ਜੰਗ ਜਾਰੀ, ਹੁਣ ਤੱਕ 43,127 ਗੈਂਗਸਟਰ ਅਤੇ 71,538 ਨਸ਼ਾ ਤਸਕਰ ਗ੍ਰਿਫ਼ਤਾਰ

👉ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਬਣਾਉਣਾ ਸਾਡਾ ਸੰਕਲਪ: ਕੁਲਦੀਪ...